ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਥੇਦਾਰ ਟੌਹੜਾ ਦੇ ਜਨਮ ਦਿਹਾੜੇ ਸਬੰਧੀ ਸਮਾਗਮ ਲਈ ਤਿਆਰੀਆਂ ਦਾ ਜਾਇਜ਼ਾ ਲਿਆ

07:01 AM Sep 20, 2024 IST
ਸ਼੍ਰੋਮਣੀ ਕਮੇਟੀ ਅਧਿਕਾਰੀਆਂ ਤੇ ਪ੍ਰਚਾਰਕਾਂ ਨਾਲ ਮੀਟਿੰਗ ਕਰਦੇ ਹੋਏ ਸੁਰਜੀਤ ਸਿੰਘ ਗੜੀ। - ਫੋਟੋ: ਭੰਗੂ

ਖੇਤਰੀ ਪ੍ਰਤੀਨਿਧ
ਪਟਿਆਲਾ, 19 ਸਤੰਬਰ
ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦਾ 100ਵਾਂ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ 24 ਸਤੰਬਰ ਨੂੰ ਇੱਕ ਨਹੀਂ ਬਲਕਿ ਦੋ ਵੱਡੇ ਸਮਾਗਮ ਹੋ ਰਹੇ ਹਨ। ਟੌਹੜਾ ਪਰਿਵਾਰ ਅਤੇ ਅਕਾਲੀ ਦਲ ਸੁਧਾਰ ਲਹਿਰ ਟੌਹੜਾ ਪਿੰਡ ਦੀ ਅਨਾਜ ਮੰਡੀ ਜਦਕਿ ਬਾਦਲ ਦਲ ਵੱਲੋਂ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਸਮਾਗਮ ਕੀਤੇ ਜਾ ਰਹੇ ਹਨ। ਉਂਝ, ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿੱਚ ਕੀਤੇ ਜਾਣ ਵਾਲੇ ਸਮਾਗਮ ਦਾ ਐਲਾਨ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਗਿਆ ਹੈ ਜਿਸ ਦੀਆਂ ਤਿਆਰੀਆਂ ਦੀ ਅਗਵਾਈ ਮੁੱਖ ਤੌਰ ’ਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਤੇ ਜਸਮੇਰ ਸਿੰਘ ਲਾਛੜੂ ਅਤੇ ਹੋਰ ਕਰ ਰਹੇ ਹਨ। ਇਸੇ ਕੜੀ ਵਜੋਂ ਸੁਰਜੀਤ ਗੜ੍ਹੀ ਨੇ ਅੱਜ ਵੀ ਤਿਆਰੀਆਂ ਦਾ ਜਾਇਜ਼ਾ ਲਿਆ। ਮੀਟਿੰਗ ’ਚ ਮੈਨੇਜਰ ਰਾਜਿੰਦਰ ਸਿੰਘ ਟੌਹੜਾ, ਮੀਤ ਮੈਨੇਜਰ ਭਾਗ ਸਿੰਘ ਚੌਹਾਨ ਤੇ ਏਪੀਐੱਸ ਬੇਦੀ ਸਮੇਤ ਬਾਬਾ ਇੰਦਰ ਸਿੰਘ, ਸਾਬਕਾ ਚੇਅਰਮੈਨ ਹਰਬੰਸ ਸਿੰਘ ਲੰਗ, ਸੁਰਿੰਦਰ ਘੁਮਾਣਾ, ਭੁਪਿੰਦਰ ਸਿੰਘ ਗੋਲੂ, ਮਨਜੀਤ ਪਵਾਰ, ਸੁਰਜੀਤ ਕੌਲੀ ਤੇ ਕੰਵਰ ਬੇਦੀ ਆਦਿ ਨੇ ਵੀ ਸ਼ਿਰਕਤ ਕੀਤੀ। ਦੂਜੇ ਬੰਨ੍ਹੇ ਟੌਹੜਾ ਪਰਿਵਾਰ ਅਤੇ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਟੌਹੜਾ ਪਿੰਡ ਦੀ ਅਨਾਜ ਮੰਡੀ ਵਿੱਚ ਸਮਾਗਮ ਕਰਵਾਇਆ ਜਾਵੇਗਾ ਜਿਸ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਅੱਜ ਸੁਰਜੀਤ ਸਿੰਘ ਰੱਖੜਾ, ਚਰਨਜੀਤ ਬਰਾੜ, ਸਤਵਿੰਦਰ ਸਿੰਘ ਟੌਹੜਾ, ਹਰਿਦਰਪਾਲ ਚੰਦੂਮਾਜਰਾ, ਕੁਲਦੀਪ ਕੌਰ ਟੌਹੜਾ, ਕਰਨੈਲ ਸਿੰਘ ਪੰਜੋਲੀ, ਤੇਜਿਦਰਪਾਲ ਸਿੰਘ ਸੰਧੂ, ਹਰਿੰਦਰਪਾਲ ਸਿੰਘ ਟੌਹੜਾ, ਰਣਧੀਰ ਸਿੰਘ ਰੱਖੜਾ ਤੇ ਹੋਰਾਂ ਨੇ ਸਮਾਗਮ ਸਥਾਨ ਦਾ ਦੌਰਾ ਕੀਤਾ।

Advertisement

Advertisement