ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਰਕਾਰੀ ਰਣਬੀਰ ਕਾਲਜ ਨੁੱਕੜ ਨਾਟਕ ਵਿੱਚੋਂ ਅੱਵਲ

08:48 AM Oct 06, 2024 IST

ਸੰਗਰੂਰ: ਯੁਵਕ ਸੇਵਾਵਾਂ ਵਿਭਾਗ ਪੰਜਾਬ ਸਰਕਾਰ ਦੇ ਦਿਸ਼ਾ- ਨਿਰਦੇਸ਼ਾਂ ਹੇਠ ਰੈੱਡ ਰਿਬਨ ਕਲੱਬਾਂ ਵਲੋਂ ਨਸ਼ੇ ,ਏਡਜ਼ ਅਤੇ ਖੂਨਦਾਨ ਵਰਗੇ ਵਿਸ਼ਿਆਂ ਨੂੰ ਲੈ ਕੇ ਅਕਾਲ ਡਿਗਰੀ ਕਾਲਜ ਆਫ ਵਿਮੈਨ ਵਿੱਚ ਕਰਵਾਏ ਨੁੱਕੜ ਨਾਟਕ ਮੁਕਾਬਲਿਆਂ ਵਿੱਚ ਸਰਕਾਰੀ ਰਣਬੀਰ ਕਾਲਜ, ਸੰਗਰੂਰ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ। ਸਹਾਇਕ ਡਾਇਰੈਕਟਰ ਡਾ. ਦਿਲਬਰ ਸਿੰਘ ਦੀ ਅਗਵਾਈ ਹੇਠ ਹੋਏ ਇਨ੍ਹਾਂ ਮੁਕਾਬਲਿਆਂ ਦੌਰਾਨ ਲਾਈਫ ਗਾਰਡ ਕਾਲਜ ਆਫ਼ ਨਰਸਿੰਗ ਕਲੋਦੀ ਨੇ ਦੂਜਾ, ਜਦੋਂ ਕਿ ਅਕਾਲ ਕਾਲਜ ਆਫ਼ ਫਾਰਮੇਸੀ, ਮਸਤੂਆਣਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਰੈੱਡ ਰਿਬਨ ਕਲੱਬਾਂ ਦੇ 31 ਕਨਵੀਨਰਾਂ ਨੂੰ ਗਰਾਂਟ ਦੇ ਚੈੱਕ ਵੀ ਤਕਸੀਮ ਕੀਤੇ ਗਏ। ਪ੍ਰਿੰਸੀਪਲ ਡਾ. ਸੁਖਮੀਨ ਕੌਰ ਸਿੱਧੂ, ਪ੍ਰਿੰਸੀਪਲ ਕੁਲਦੀਪ ਕੌਰ, ਸਹਾਇਕ ਡਾਇਰੈਕਟਰ ਡਾ. ਦਿਲਬਰ ਸਿੰਘ, ਡਾ. ਸੁਖਵਿੰਦਰ ਸਿੰਘ ਨੇ ਜੇਤੂਆਂ ਨੂੰ ਇਨਾਮ ਵੰਡੇ। -ਖੇਤਰੀ ਪ੍ਰਤੀਨਿਧ

Advertisement

Advertisement