ਧਾਰਮਿਕ ਪ੍ਰੀਖਿਆ ਵਿੱਚ ਅੱਵਲ ਵਿਦਿਆਰਥੀ ਸਨਮਾਨੇ
08:50 AM May 22, 2024 IST
Advertisement
ਦੇਵੀਗੜ੍ਹ:
Advertisement
ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਗੁਥਮੜਾ ਦੇ ਵਿਦਿਆਰਥੀਆਂ ਨੇ ਪਿਛਲੇ ਸਾਲ ਸਿੱਖ ਧਰਮ ਪ੍ਰਸ਼ਨੋਤਰੀ ਦਾ ਪੇਪਰ ਦਿੱਤਾ ਸੀ ਜਿਸ ਵਿੱਚ ਕੋਮਲਪ੍ਰੀਤ, ਨਿਮਰਤ,ਯਸ਼ਨੂਰਪ੍ਰੀਤ, ਹਰਮਨਜੀਤ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ। ਇਨ੍ਹਾਂ ਬੱਚਿਆਂ ਨੂੰ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵੱਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੁਕਾਬਲੇ ਵਿੱਚ 40 ਦੇ ਕਰੀਬ ਬੱਚਿਆਂ ਨੂੰ ਸਰਟੀਫਿਕੇਟ ਦਿੱਤੇ ਗਏ। ਇਸ ਖੁਸ਼ੀ ਦੇ ਮੌਕੇ ਸਕੂਲ ਪ੍ਰਧਾਨ ਰਵਿੰਦਰ ਕੌਰ, ਡਾਇਰੈਕਟਰ ਭੁਪਿੰਦਰ ਸਿੰਘ, ਪ੍ਰਿੰਸੀਪਲ ਤਰਨਦੀਪ ਕੌਰ ਅਰੋੜਾ ਅਤੇ ਅਕਾਦਮਿਕ ਡਾਇਰੈਕਟਰ ਤੇਜਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ। -ਪੱਤਰ ਪ੍ਰੇਰਕ
Advertisement