ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨਾਂ ’ਤੇ ਤਸ਼ੱਦਦ ਮਨੁੱਖਤਾ ਦਾ ਘਾਣ: ਗਿਆਨੀ ਸੁਲਤਾਨ ਸਿੰਘ

07:34 AM Feb 23, 2024 IST

ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 22 ਫਰਵਰੀ
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਖਨੌਰੀ ਬਾਰਡਰ ’ਤੇ ਹਰਿਆਣਾ ਪੁਲੀਸ ਵੱਲੋਂ ਢਾਹੇ ਤਸ਼ੱਦਦ ਦੌਰਾਨ ਇੱਕ ਨੌਜਵਾਨ ਕਿਸਾਨ ਦੀ ਮੌਤ ਹੋਣ ਅਤੇ ਕਈਆਂ ਦੇ ਜ਼ਖ਼ਮੀ ਹੋਣ ਦੀ ਘਟਨਾ ਨੂੰ ਮਨੁੱਖਤਾ ਦਾ ਘਾਣ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਕਿਸਾਨ ਕੇਂਦਰ ਸਰਕਾਰ ਕੋਲੋਂ ਆਪਣੇ ਹੱਕ ਮੰਗ ਰਹੇ ਹਨ ਪਰ ਉਨ੍ਹਾਂ ਦੀਆਂ ਮੰਗਾਂ ਵੱਲ ਬਿਲਕੁਲ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਉਲਟਾ ਹਰਿਆਣਾ ਸਰਕਾਰ ਵੱਲੋਂ ਸ਼ਾਂਤਮਈ ਰੋਸ ਕਰ ਰਹੇ ਕਿਸਾਨਾਂ ਉੱਤੇ ਡਾਗਾਂ, ਰਬੜ ਦੀਆਂ ਗੋਲੀਆਂ, ਅੱਥਰੂ ਗੈਸ ਦੇ ਗੋਲੇ ਅਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਜਾ ਰਹੀਆਂ ਹਨ। ਕਿਸਾਨਾਂ ਨੂੰ ਆਪਣੇ ਦੇਸ਼ ਵਿੱਚ ਹੀ ਬੇਗਾਨਗੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ।

Advertisement

Advertisement