ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਤੋਸ਼ਾਖਾਨਾ ਮਾਮਲਾ: ਪਾਕਿ ਅਦਾਲਤ ਵੱਲੋਂ ਇਮਰਾਨ ਖਾਨ ਨੂੰ ਰਾਹਤ

06:41 AM Apr 02, 2024 IST
featuredImage featuredImage

ਇਸਲਾਮਾਬਾਦ, 1 ਅਪਰੈਲ
ਜੇਲ੍ਹ ਵਿੱਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ। ਹਾਈ ਕੋਰਟ ਨੇ ਇਮਰਾਨ ਖਾਨ ਤੇ ਉਸ ਦੀ ਪਤਨੀ ਬੁਸ਼ਰਾ ਬੀਬੀ ਨੂੰ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ’ਚ ਸੁਣਾਈ ਗਈ 14 ਸਾਲ ਦੀ ਸਜ਼ਾ ਨੂੰ ਮੁਅੱਤਲ ਕਰਦਿਆਂ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਇਹ ਵੀ ਕਿਹਾ ਹੈ ਕਿ ਇਸ ਮਾਮਲੇ ’ਤੇ ਈਦ ਦੀਆਂ ਛੁੱਟੀਆਂ ਤੋਂ ਬਾਅਦ ਮੁੜ ਸੁਣਵਾਈ ਹੋਵੇਗੀ। ਅਦਾਲਤ ਨੇ ਇਨ੍ਹਾਂ ਦੋਵਾਂ ਨੂੰ ਸਰਕਾਰੀ ਤੋਹਫ਼ਿਆਂ ਵਿੱਚ ਭ੍ਰਿਸ਼ਟਾਚਾਰ ਕਰਨ ਦੇ ਦੋਸ਼ ਹੇਠ ਆਮ ਚੋਣਾਂ ਤੋਂ ਪਹਿਲਾਂ 31 ਜਨਵਰੀ ਨੂੰ 14-14 ਸਾਲ ਦੀ ਸਜ਼ਾ ਸੁਣਾਈ ਸੀ। ਉਨ੍ਹਾਂ ਨੇ ਇਸ ਸਜ਼ਾ ਖ਼ਿਲਾਫ਼ ਇਸਲਾਮਾਬਾਦ ਹਾਈ ਕੋਰਟ ਦਾ ਰੁਖ਼ ਕਰਦਿਆਂ ਚੁਣੌਤੀ ਦਿੱਤੀ ਜਿੱਥੇ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ ਆਮਿਰ ਫਾਰੂਕ ਦੀ ਅਗਵਾਈ ਵਾਲੇ ਦੋ ਮੈਂਬਰੀ ਬੈਂਚ ਨੇ ਮਾਮਲੇ ਦੀ ਸੁਣਵਾਈ ਕੀਤੀ। ਇਸਲਾਮਾਬਾਦ ਹਾਈ ਕੋਰਟ ਨੇ ਇਮਰਾਨ ਤੇ ਉਸ ਦੀ ਪਤਨੀ ਦੀ ਸਜ਼ਾ ਮੁਅੱਤਲ ਕਰਕੇ ਆਰਜ਼ੀ ਰਾਹਤ ਦਿੱਤੀ ਹੈ। ਹਾਲਾਂਕਿ, ਅਦਾਲਤ ਨੇ ਐਲਾਨ ਕੀਤਾ ਹੈ ਕਿ ਦੋਸ਼ੀ ਠਹਿਰਾਏ ਜਾਣ ਵਿਰੁੱਧ ਉਨ੍ਹਾਂ ਦੀਆਂ ਅਪੀਲਾਂ ’ਤੇ ਅਗਲੇ ਮਹੀਨੇ ਈਦ ਤੋਂ ਬਾਅਦ ਸੁਣਵਾਈ ਕੀਤੀ ਜਾਵੇਗੀ। ਰਾਹਤ ਮਿਲਣ ਤੋਂ ਬਾਅਦ ਵੀ ਇਮਰਾਨ ਖਾਨ ਨੂੰ ਰਿਹਾਅ ਨਹੀਂ ਕੀਤਾ ਜਾ ਸਕਦਾ ਕਿਉਂਕਿ ਉਸ ਨੂੰ ਹੋਰ ਮਾਮਲਿਆਂ ਵਿੱਚ ਦੋਸ਼ੀ ਠਹਿਰਾਇਆ ਗਿਆ ਹੈ ਅਤੇ ਉਸ ਨੂੰ ਹੋਰ ਮਾਮਲਿਆਂ ਵਿੱਚ ਦੋਸ਼ਾਂ ਤੋਂ ਮੁਕਤ ਹੋਣ ਤੱਕ ਰਿਹਾਅ ਨਹੀਂ ਕੀਤਾ ਜਾ ਸਕਦਾ। -ਪੀਟੀਆਈ

Advertisement

Advertisement