ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅੱਜ ਡਰੋਨ ਉਡਾਉਣ ’ਤੇ ਪੂਰਨ ਪਾਬੰਦੀ

07:45 AM Aug 15, 2024 IST

ਨਿੱਜੀ ਪੱਤਰ ਪ੍ਰੇਰਕ
ਸਿਰਸਾ, 14 ਅਗਸਤ
ਜ਼ਿਲ੍ਹਾ ਮੈਜਿਸਟਰੇਟ ਸ਼ਾਂਤਨੂ ਸ਼ਰਮਾ ਨੇ ਕ੍ਰਿਮੀਨਲ ਪ੍ਰੋਸੀਜਰ ਕੋਡ 1973 ਦੀ ਧਾਰਾ 163 ਅਤੇ ਹਰਿਆਣਾ ਦੇ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ ਅਤੇ ਡਰੋਨ ਨਿਯਮ 2021 ਦੇ ਘੇਰੇ ਵਿੱਚ ਡਰੋਨ, ਗਲਾਈਡਰ, ਰਿਮੋਟ ਕੰਟਰੋਲ ਏਅਰਕ੍ਰਾਫਟ, ਫਲਾਇੰਗ ਕੈਮਰੇ, ਕਵਰਡ ਹੈਲੀਕਾਪਟਰ ਆਦਿ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਨਗਰ ਕੌਂਸਲ ਸਿਰਸਾ ਦੇ ਪੰਜ ਕਿਲੋਮੀਟਰ ਤੱਕ ਹਵਾਈ ਕਵਰੇਜ ਲਈ ਹੈਲੀ ਕੈਮ ਚਲਾਉਣ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਇਹ ਹੁਕਮ 15 ਅਗਸਤ ਨੂੰ ਮਨਾਏ ਜਾਣ ਵਾਲੇ ਆਜ਼ਾਦੀ ਦਿਵਸ ਸਮਾਗਮ ਦੇ ਮੱਦੇਨਜ਼ਰ ਜਾਰੀ ਕੀਤੇ ਹਨ। ਡਰੋਨ ਨਿਯਮ 2021 ਦੇ ਤਹਿਤ ਨਿਰਧਾਰਿਤ ਖੇਤਰ ਨੂੰ ਅਸਥਾਈ ਰੈੱਡ ਜ਼ੋਨ ਘੋਸ਼ਿਤ ਕੀਤਾ ਗਿਆ ਹੈ। ਇਹ ਹੁਕਮ ਡਿਊਟੀ ’ਤੇ ਤਾਇਨਾਤ ਮੁਲਾਜ਼ਮਾਂ ਅਤੇ ਪੁਲੀਸ ਮੁਲਾਜ਼ਮਾਂ ’ਤੇ ਲਾਗੂ ਨਹੀਂ ਹੋਣਗੇ। ਇਸ ਹੁਕਮ ਨੂੰ ਪੂਰੀ ਤਰ੍ਹਾਂ ਲਾਗੂ ਕਰਵਾਉਣ ਦੀ ਜ਼ਿੰਮੇਵਾਰੀ ਐੱਸਪੀ ਸਿਰਸਾ ਦੀ ਹੋਵੇਗੀ।

Advertisement

Advertisement
Advertisement