ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਟਰੈਕਟਰ ਹਾਦਸਾ: ਮ੍ਰਿਤਕਾਂ ਨੂੰ 50-50 ਲੱਖ ਰੁਪਏ ਮੁਆਵਜ਼ਾ ਦੇਣ ਦੀ ਮੰਗ

08:00 AM Jul 05, 2024 IST
ਸੰਯੁਕਤ ਡਾਇਰੈਕਟਰ ਨੂੰ ਮੰਗ ਪੱਤਰ ਦਿੰਦੇ ਹੋਏ ਸੀਟੂ ਆਗੂ।-ਫੋਟੋ: ਟੱਕਰ

ਪੱਤਰ ਪ੍ਰੇਰਕ
ਮਾਛੀਵਾੜਾ, 4 ਜੁਲਾਈ
ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ (ਸੀਟੂ) ਦੇ ਸੂਬਾਈ ਆਗੂਆਂ ਦਾ ਇੱਕ ਵਫ਼ਦ ਸੰਯੁਕਤ ਡਾਇਰੈਕਟਰ-ਕਮ-ਮੁੱਖ ਚੌਕਸੀ ਅਧਿਕਾਰੀ ਪੇਂਡੂ ਵਿਕਾਸ ਪੰਚਾਇਤਾਂ ਨੂੰ ਮਿਲਿਆ। ਵਫ਼ਦ ਨੇ ਮੰਗ ਕੀਤੀ ਕਿ ਪਿੰਡ ਤੁੰਗਾਂ, ਤਹਿਸੀਲ ਨਾਭਾ ਜ਼ਿਲ੍ਹਾ ਪਟਿਆਲਾ ਵਿੱਚ ਮਨਰੇਗਾ ਮਜ਼ਦੂਰਾਂ ਦੀ ਹਾਜ਼ਰੀ ਲਗਾਉਣ ਸਮੇਂ ਇੱਕ ਤੇਜ਼ ਰਫ਼ਤਾਰ ਟਰੈਕਟਰ ਚਾਲਕ ਵੱਲੋਂ ਮਜ਼ਦੂਰਾਂ ਨੂੰ ਕੁਚਲ ਦਿੱਤਾ ਗਿਆ ਸੀ। ਇਸ ਹਾਦਸੇ ਦੌਰਾਨ ਦੋ ਮਜ਼ਦੂਰ ਔਰਤਾਂ ਦੀ ਮੌਤ ਹੋ ਗਈ ਸੀ ਜਦਕਿ ਅੱਠ ਮਨਰੇਗਾ ਮਜ਼ਦੂਰ ਗੰਭੀਰ ਜ਼ਖ਼ਮੀ ਹੋ ਗਏ ਸਨ। ਇਸ ਮੌਕੇ ਮਨਰੇਗਾ ਮਜ਼ਦੂਰ ਯੂਨੀਅਨ (ਸੀਟੂ) ਦੇ ਸੂਬਾਈ ਪ੍ਰਧਾਨ ਸਾਥੀ ਸ਼ੇਰ ਸਿੰਘ ਫਰਵਾਹੀ, ਜਨਰਲ ਸਕੱਤਰ ਸਾਥੀ ਅਮਰਨਾਥ ਕੂੰਮਕਲਾਂ ਤੇ ਵਿੱਤ ਸਕੱਤਰ ਸਾਥੀ ਗੁਰਨਾਮ ਸਿੰਘ ਘਨੌਰ ਨੇ ਮੰਗ ਕੀਤੀ ਕਿ ਮ੍ਰਿਤਕ ਮਜ਼ਦੂਰਾਂ ਦੇ ਪਰਿਵਾਰਕ ਮੈਂਬਰਾਂ 50-50 ਲੱਖ ਰੁਪਏ ਮੁਆਵਜ਼ਾ, ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਤੇ ਨਕਾਰਾ ਹੋਏ ਮਜ਼ਦੂਰਾਂ ਦੇ ਗੁਜ਼ਾਰੇ ਲਈ ਯੋਗ ਗੁਜ਼ਾਰਾ ਭੱਤਾ ਦਿੱਤਾ ਜਾਵੇ। ਇਸ ਦੌਰਾਨ ਸ੍ਰੀ ਬਰਾੜ ਵੱਲੋਂ ਭਰੋਸਾ ਦਿਵਾਇਆ ਗਿਆ ਕਿ ਉਹ ਮੁਆਵਜ਼ਾ ਅਤੇ ਬਣਦੇ ਸਾਰੇ ਲਾਭ ਦੇਣ ਲਈ ਪਾਬੰਦ ਹਨ।

Advertisement

Advertisement