For the best experience, open
https://m.punjabitribuneonline.com
on your mobile browser.
Advertisement

ਅਸਮਾਨੀ ਬਿਜਲੀ ਡਿੱਗਣ ਕਾਰਨ ਟਰੈਕਟਰ ਚਾਲਕ ਦੀ ਮੌਤ, 7 ਜ਼ਖ਼ਮੀ

10:21 AM Jun 08, 2024 IST
ਅਸਮਾਨੀ ਬਿਜਲੀ ਡਿੱਗਣ ਕਾਰਨ ਟਰੈਕਟਰ ਚਾਲਕ ਦੀ ਮੌਤ  7 ਜ਼ਖ਼ਮੀ
Advertisement

ਸ੍ਰੀ ਮੁਕਤਸਰ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਤੇਜ਼ ਹਨੇਰੀ ਅਤੇ ਮੀਂਹ ਦੌਰਾਨ ਬੀਤੀ ਦੇਰ ਸ਼ਾਮ ਗਿਦੜਬਾਹਾ ਲਾਗਲੇ ਪਿੰਡ ਦੌਲਾ ਨੇੜੇ ਇਕ ਟਰੈਕਟਰ-ਟਰਾਲੀ ਚਾਲਕ ਦੀ ਅਸਮਾਨੀ ਬਿਜਲੀ ਡਿੱਗਣ ਨਾਲ ਮੌਕੇ ’ਤੇ ਹੀ ਮੌਤ ਹੋ ਗਈ। ਇਸ ਦੌਰਾਨ ਟਰੈਕਟਰ-ਟਰਾਲੀ ਬੇਕਾਬੂ ਹੋ ਗਈ ਜਿਸ ਕਾਰਨ ਪਿੱਛੇ ਆ ਰਹੇ ਦੋ ਵਾਹਨ ਟਰੈਕਟਰ-ਟਰਾਲੀ ਨਾਲ ਟਕਰਾ ਗਏ। ਇਸ ਹਾਦਸੇ ’ਚ ਸੱਤ ਲੋਕ ਗੰਭੀਰ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਿੱਥੇ ਇਕ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਬਠਿੰਡਾ ਰੈਫਰ ਕਰ ਦਿੱਤਾ ਗਿਆ। ਘਟਨਾ ਵੀਰਵਾਰ ਰਾਤ 8 ਵਜੇ ਦੀ ਹੈ।

Advertisement

Advertisement
Author Image

sukhwinder singh

View all posts

Advertisement
Advertisement
×