For the best experience, open
https://m.punjabitribuneonline.com
on your mobile browser.
Advertisement

ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਵੱਲੋਂ ਟਰੈਕਟਰ ਮਾਰਚ

10:59 AM Apr 07, 2024 IST
ਭਾਰਤੀ ਕਿਸਾਨ ਯੂਨੀਅਨ  ਏਕਤਾ ਸਿੱਧੂਪੁਰ  ਵੱਲੋਂ ਟਰੈਕਟਰ ਮਾਰਚ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਮੁਖਤਿਆਰ ਸਿੰਘ ਨੌਗਾਵਾਂ
ਦੇਵੀਗੜ੍ਹ, 6 ਅਪਰੈਲ
ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨਾਂ ਦੀਆਂ ਜਿਣਸਾਂ ’ਤੇ ਘੱਟੋ ਘੱਟ ਸਮਰਥਨ ਮੁੱਲ (ਐੱਮਐੱਸਪੀ) ਨਾ ਦੇਣ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਜੋਰਾਵਰ ਸਿੰਘ ਦੀ ਅਗਵਾਈ ਹੇਠ ਟਰੈਕਟਰ ਮਾਰਚ ਕੱਢਿਆ ਗਿਆ, ਜੋ ਬਲਬੇੜ੍ਹਾ ਤੋਂ ਸ਼ੁਰੂ ਹੋ ਕੇ ਜੌੜੀਆਂ ਸੜਕਾਂ, ਭੁਨਰਹੇੜੀ, ਦੇਵੀਗੜ੍ਹ, ਦੂਧਨਸਾਧਾਂ ਜਾ ਕੇ ਸਮਾਪਤ ਹੋਇਆ। ਇਸ ਮੌਕੇ ਇਕੱਤਰ ਕਿਸਾਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਅਤੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ।
ਅਨਾਜ ਮੰਡੀ ਦੂਧਨਸਾਧਾਂ ਵਿੱਚ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਜ਼ੋਰਾਵਰ ਸਿੰਘ ਨੇ ਪੰਜਾਬ ਸਰਕਾਰ ਦੀ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ’ਚ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਸਾਈਲੋਜ਼ ਵਿੱਚ ਅਨਾਜ ਲਾਉਣ ਦੀ ਮਨਜ਼ੂਰੀ ਦੇਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਉਹ ਸਰਾਸਰ ਗਲਤ ਹੈ। ਇਸ ਨਾਲ ਆੜ੍ਹਤੀ ਐਸੋਸੀਏਸ਼ਨਾਂ, ਟਰਾਂਸਪੋਰਟ, ਮਜ਼ਦੂਰ ਪੱਲੇਦਾਰ ਯੂਨੀਅਨਾਂ, ਮੁਨੀਮ ਯੂਨੀਅਨ ਸਭ ਦੀ ਰੋਜ਼ੀ ਰੋਟੀ ਖਤਮ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਅੱਜ ਕਿਸਾਨਾਂ ਦੀਆਂ ਮੰਗਾਂ ਸਬੰਧੀ ਟਰੈਕਟਰ ਮਾਰਚ ਕੱਢਿਆ ਗਿਆ ਹੈ। ਇਸ ਮੌਕੇ ਮਨਪ੍ਰੀਤ ਸਿੰਘ ਲੀਲਪੁਰ ਜਿਲ਼ਾ ਪ੍ਰਧਾਨ, ਭੁਪਿੰਦਰ ਰਾਠੀਆਂ, ਮਹਿੰਦਰ ਸਿੰਘ ਨੂਰਖੇੜੀਆਂ, ਕਰਮਜੀਤ ਸਿੰਘ ਕਕਰਾਲਾ, ਸਤਪਾਲ ਸਿੰਘ ਮਹਿਮੂਦਪੁਰ, ਬੂਟਾ ਨੂਰਖੇੜੀਆਂ, ਮਾਨ ਢਿੱਲੋਂ, ਹਰਜੀਤ ਸਿੰਘ ਬਠੋਈ, ਬੰਤ ਸਿੰਘ ਬਲਬੇੜ੍ਹਾ, ਨੈਬ ਸਿੰਘ ਬਲਬੇੜ੍ਹਾ, ਰਘਵੀਰ ਸਿੰਘ ਬਲਬੇੜ੍ਹਾ, ਮਨਜੀਤ ਸਿੰਘ, ਲਖਵੀਰ ਸਿੰਘ ਧਰੇੜੀ ਜੱਟਾਂ, ਟਹਿਲ ਸਿੰਘ ਜਲਾਲਪੁਰ ਤੇ ਬਲਕਾਰ ਸਿੰਘ ਬਲਬੇੜ੍ਹਾ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਕਿਸਾਨ ਹਾਜ਼ਰ ਸਨ।

Advertisement

Advertisement
Author Image

sukhwinder singh

View all posts

Advertisement
Advertisement
×