ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨ ਜਥੇਬੰਦੀਆਂ ਵੱਲੋਂ ਅਕਾਲੀ ਆਗੂਆਂ ਦੇ ਘਰਾਂ ਵੱਲ ਟਰੈਕਟਰ ਮਾਰਚ

08:13 AM Jul 28, 2020 IST
Advertisement

ਜਸਵੰਤ ਜੱਸ

ਫ਼ਰੀਦਕੋਟ, 27 ਜੁਲਾਈ

Advertisement

ਜ਼ਿਲ੍ਹੇ ਭਰ ਦੇ ਕਿਸਾਨਾਂ ਨੇ ਅੱਜ ਇੱਥੇ ਕਿਸਾਨ ਵਿਰੋਧੀ ਆਰਡੀਨੈਂਸਾਂ ਖਿਲਾਫ਼ ਵਿਸ਼ਾਲ ਟਰੈਕਟਰ ਮਾਰਚ ਕੀਤਾ ਅਤੇ ਅਕਾਲੀ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਦੇ ਘਰ ਸਾਹਮਣੇ ਰੋਸ ਧਰਨਾ ਦਿੱਤਾ। ਧਰਨੇ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਮਾਸਟਰ ਸੂਰਜ ਭਾਨ ਅਤੇ ਬੀ.ਕੇ.ਯੂ. ਕ੍ਰਾਂਤੀਕਾਰੀ ਦੇ ਆਗੂ ਲਾਲ ਸਿੰਘ ਗੋਲੇਵਾਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨ ਵਿਰੋਧੀ ਆਰਡੀਨੈਂਸ ਦੇ ਹੱਕ ਵਿੱਚ ਭੁਗਤ ਕੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਰਡੀਨੈਂਸ ਦੀ ਹਮਾਇਤ ਕਰਨ ਨਾਲ ਅਕਾਲੀ ਦਲ ਦੀ ਕਿਸਾਨ ਵਿਰੋਧੀ ਅਸਲੀਅਤ ਸਾਹਮਣੇ ਆ ਗਈ ਹੈ।  ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਤੇ ਬਲਾਕ ਪ੍ਰਧਾਨ ਗੁਰਜੋਤ ਡੋਡ ਨੇ ਕਿਹਾ ਕਿ ਅਨਾਜ ਦੀ ਸਰਕਾਰੀ ਖਰੀਦ ਦਾ ਭੋਗ ਪਾਉਣ ਦੇ ਇਰਾਦੇ ਨਾਲ ਪ੍ਰਾਈਵੇਟ ਮੰਡੀਆਂ ਖੋਲ੍ਹੀਆਂ ਜਾ ਰਹੀਆਂ ਹਨ। ਸਰਕਾਰੀ ਖਰੀਦ ਦੇ ਖਾਤਮੇ ਤੋਂ ਬਾਅਦ ਪ੍ਰਾਈਵੇਟ ਕੰਪਨੀਆਂ ਮਨਮਰਜ਼ੀ ਦੇ ਫਸਲਾਂ ਦੇ ਰੇਟ ਦੇ ਕੇ ਕਿਸਾਨੀ ਦੀ ਅੰਨ੍ਹੀ ਲੁੱਟ ਕਰਨਗੀਆਂ।  

ਮੋਗਾ (ਮਹਿੰਦਰ ਸਿੰਘ ਰੱਤੀਆਂ): ਇਥੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਸੈਂਕੜੇ ਟਰੈਕਟਰਾਂ ਨਾਲ ਪਿੰਡਾਂ ’ਚ ਰੋਸ ਮਾਰਚ ਮਗਰੋਂ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ, ਬਲੌਰ ਸਿੰਘ ਘਾਲੀ ਤੇ ਗੁਰਮੀਤ ਸਿੰਘ ਕਿਸਨਪੁਰਾ ਦੀ ਅਗਵਾਈ ਹੇਠ ਭਾਜਪਾ ਆਗੂ ਤਰਲੋਚਨ ਸਿੰਘ ਗਿੱਲ ਦੀ ਅਗਵਾਈ ਹੇਠ ਘਿਰਾਓ ਕੀਤਾ ਗਿਆ। ਕਿਰਤੀ ਕਿਸਾਨ ਯੂਨੀਅਨ ਸੁਬਾਈ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਦੀ ਅਗਵਾਈ ਹੇਠ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਅਤੇ ਕਿਸਾਨ ਸਭਾ ਵੱਲੋਂ ਸਾਬਕਾ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਦੀ ਕੋਠੀ ਅੱਗੇ ਮੋਦੀ ਸਰਕਾਰ ਵੱਲੋਂ ਖੇਤੀ ਸੁਧਾਰ ਦੀ ਆੜ ’ਚ ਆਰਡੀਨੈਂਸ, ਬਿਜਲੀ ਸੋਧ ਐਕਟ ਅਤੇ ਤੇਲ ਕੀਮਤਾਂ ਵਿੱਚ ਵਾਧੇ ਖ਼ਿਲਾਫ਼ ਰੋਸ ਪ੍ਰਗਟਾਇਆ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਵੱਲੋਂ ਕਿਸਾਨਾਂ ਲਈ ਠੰਢੇ ਜਲ ਦਾ ਪ੍ਰਬੰਧ ਕੀਤਾ ਗਿਆ ਸੀ। ਆਗੂਆਂ ਨੇ ਕਿਹਾ ਕਿ  ਇਨ੍ਹਾਂ ਖੇਤੀ ਆਰਡੀਨੈਂਸਾਂ ਦੇ ਚੱਲਦੇ ਸੂਬੇ ਦੀ ਖੇਤੀਬਾੜੀ ਅਤੇ ਕਿਸਾਨ ਬਰਬਾਦ ਹੋ ਜਾਣਗੇ। 

ਕੇਂਦਰੀ ਮੰਤਰੀ ਦੇ ਦਫ਼ਤਰ ਵੱਲ ਕਿਸਾਨਾਂ ਨੂੰ ਵੱਧਣ ਤੋਂ ਰੋਕਣ ਲਈ ਤਾਇਨਾਤ ਪੁਲੀਸ ਜਵਾਨ।

ਬੀਬੀ ਬਾਦਲ ਦੇ ਦਫ਼ਤਰ ਨੇੜੇ ਪੁਲੀਸ ਨੇ ਕਿਸਾਨਾਂ ਨੂੰ ਫ਼ਟਕਣ ਨਾ ਦਿੱਤਾ

ਮਾਨਸਾ (ਜੋਗਿੰਦਰ ਸਿੰਘ ਮਾਨ):  ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਦਫਤਰ ਸਾਹਮਣੇ  ਰੋਸ ਪ੍ਰਦਰਸ਼ਨ  ਕਰਨ ਜਾ ਰਹੇ ਕਿਸਾਨਾਂ ਨੂੰ ਪੁਲੀਸ ਵਲੋਂ ਨਾਕਾ ਲਗਾ ਕੇ ਨਹਿਰੂ ਮੈਮੋਰੀਅਲ ਕਾਲਜ ਸਾਹਮਣੇ  ਮੁੱਖ ਸੜਕ ’ਤੇ ਰੋਕਣ ਉਪਰੰਤ ਮੁਜ਼ਾਹਰਾਕਾਰੀਆਂ ਨੇ ਮੁੱਖ ਸੜਕ ’ਤੇ ਹੀ ਧਰਨਾ ਲਗਾਉਣ ਦਾ  ਯਤਨ ਕੀਤਾ, ਪਰ ਪੁਲੀਸ ਨੇ ਉਨ੍ਹਾਂ ਨੂੰ ਨਹਿਰੂ ਕਾਲਜ ਵਿਖੇ ਦਰੱਖਤਾਂ ਹੇਠ ਬਿਠਾ ਦਿੱਤਾ।  ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ  ਭੈਣੀਬਾਘਾ, ਡਕੌਦਾਂ ਦੇ ਸੂਬਾ ਕਮੇਟੀ ਮੈਂਬਰ ਕੁਲਵੰਤ ਸਿੰਘ ਕਿਸਨਗੜ, ਮਹਿੰਦਰ ਸਿੰਘ ਭੈਣੀ  ਬਾਘਾ ਦੀ ਅਗਵਾਈ ਵਿਚ ਆਪਣੇ ਟਰੈਕਟਰਾਂ ਸਮੇਤ ਟਰੈਕਟਰ ਮਾਰਚ ਵਿੱਚ ਪਹੁੰਚੇ ਕਿਸਾਨਾਂ ਨੇ ਨਾਅਰੇਬਾਜ਼ੀ ਕੀਤੀ।

ਅਕਾਲੀ ਆਗੂਆਂ ਨੇ ਛਬੀਲ ਲਾ ਕੇ ਧਰਨੇ ਦੀ ਵੀ ਕੀਤੀ ਹਮਾਇਤ

ਅਕਾਲੀ ਆਗੂ ਬੰਟੀ ਰੋਮਾਣਾ ਦੇ ਘਰ ਸਾਹਮਣੇ ਕਿਸਾਨਾਂ ਵੱਲੋਂ ਦਿੱਤੇ ਧਰਨੇ ਦੀ ਅਕਾਲੀ ਆਗੂਆਂ ਤੇ ਵਰਕਰਾਂ ਨੇ ਹਮਾਇਤ ਕੀਤੀ। ਅਕਾਲੀਆਂ ਨੇ ਧਰਨੇ ’ਤੇ ਬੈਠੇ ਕਿਸਾਨਾਂ ਲਈ ਠੰਡੇ ਤੇ ਮਿੱਠੇ ਪਾਣੀ ਦਾ ਪ੍ਰਬੰਧ ਕੀਤਾ ਹੋਇਆ ਸੀ। ਚੱਲਦੇ ਧਰਨੇ ਦੌਰਾਨ ਅਕਾਲੀ ਵਰਕਰ ਕਿਸਾਨਾਂ ਨੂੰ ਠੰਡਾ-ਮਿੱਠਾ ਜਲ ਵਰਤਾਉਂਦੇ ਰਹੇ ਸਨ। ਅਕਾਲੀ ਆਗੂ ਬੰਟੀ ਰੋਮਾਣਾ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਕਿਸਾਨ ਵਿਰੋਧੀ ਕਿਸੇ ਵੀ ਫੈਸਲੇ ਦਾ ਸਮਰੱਥਨ ਨਹੀਂ ਕਰਨਗੇ। 

Advertisement
Tags :
ਅਕਾਲੀਆਗੂਆਂਕਿਸਾਨਘਰਾਂਜਥੇਬੰਦੀਆਂਟਰੈਕਟਰਮਾਰਚਵੱਲੋਂ