For the best experience, open
https://m.punjabitribuneonline.com
on your mobile browser.
Advertisement

ਟਰੈਕਟਰ ਮਾਰਚ 15 ਨੂੰ

06:39 AM Aug 13, 2024 IST
ਟਰੈਕਟਰ ਮਾਰਚ 15 ਨੂੰ
Advertisement

ਪੱਤਰ ਪ੍ਰੇਰਕ
ਦਸੂਹਾ, 12 ਅਗਸਤ
ਇਥੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ 15 ਅਗਸਤ ਨੂੰ ਟਰੈਕਟਰ ਮਾਰਚ ਕੱਢਣ ਦਾ ਐਲਾਨ ਕੀਤਾ ਹੈ। ਇਹ ਐਲਾਨ ਕਿਸਾਨੀ ਸੰਘਰਸ਼ ਦੌਰਾਨ ਕਿਸਾਨਾਂ ’ਤੇ ਕਥਿਤ ਗੋਲੀ ਚਲਾਉਣ ਵਾਲੇ ਛੇ ਪੁਲੀਸ ਅਫਸਰਾਂ ਨੂੰ ਹਰਿਆਣਾ ਤੇ ਕੇਂਦਰ ਵੱਲੋਂ 15 ਅਗਸਤ ਨੂੰ ਸਨਮਾਨਿਤ ਕਰਨ ਦੇ ਫ਼ੈਸਲੇ ਦੇ ਵਿਰੋਧ ਵਿੱਚ ਕੀਤਾ ਗਿਆ ਹੈ। ਇਸ ਸਬੰਧੀ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਜੱਥੇਬੰਦੀ ਦੇ ਜ਼ੋਨ ਪ੍ਰਧਾਨ ਜਗਦੀਪ ਸਿੰਘ ਗਿੱਲ ਅਤੇ ਸਕੱਤਰ ਸਰਬਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਨਿਰਮਲ ਸਿੰਘ ਬਾਜਵਾ ਤੇ ਰਾਜਵੀਰ ਸਿੰਘ ਨੇ ਦੋਸ਼ ਲਾਇਆ ਕਿ ਹਰਿਆਣਾ ਅਤੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ‘ਤੇ ਗੋਲੀਆਂ ਵਰਾਉਣ ਵਾਲੇ ਪੁਲੀਸ ਅਫਸਰਾਂ ਨੂੰ ਸਨਮਾਨਿਤ ਕਰਨਾ ਸਮੁੱਚੀ ਕਿਸਾਨੀ ਲਈ ਮੰਦਭਾਗਾ ਹੈ। ਜਿਸ ਦੇ ਵਿਰੋਧ ਵਿੱਚ 15 ਅਗਸਤ ਨੂੰ ਹੁਸ਼ਿਆਰਪੁਰ ਵਿੱਚ ਟਰੈਕਟਰ ਮਾਰਚ ਕੱਢਿਆ ਜਾਵੇਗਾ।

Advertisement
Advertisement
Author Image

sukhwinder singh

View all posts

Advertisement