ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਟਰੱਕ ਅਤੇ ਟਰੈਕਟਰ-ਟਰਾਲੀ ਦੀ ਟੱਕਰ ’ਚ ਟਰੈਕਟਰ ਸਵਾਰ ਹਲਾਕ

08:23 AM Sep 26, 2024 IST

ਪੱਤਰ ਪ੍ਰੇਰਕ
ਹੁਸ਼ਿਆਰਪੁਰ, 25 ਸਤੰਬਰ
ਹੁਸ਼ਿਆਰਪੁਰ-ਦਸੂਹਾ ਸੜਕ ’ਤੇ ਭੂੰਗਾ ਨੇੜੇ ਸੇਬਾਂ ਨਾਲ ਭਰੇ ਟਰੱਕ ਤੇ ਟਰੈਕਟਰ ਟਰਾਲੀ ਦਰਮਿਆਨ ਹੋਈ ਟੱਕਰ ’ਚ ਟਰੈਕਟਰ ਸਵਾਰ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਦਿਆਲ ਸਿੰਘ (41) ਵਾਸੀ ਸੋਤਲਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਟਰੈਕਟਰ ਚਾਲਕ ਲੱਕੜੀ ਲੈ ਕੇ ਹੁਸ਼ਿਆਰਪੁਰ ਵੱਲ ਨੂੰ ਜਾ ਰਿਹਾ ਸੀ। ਭੂੰਗਾ ਦੇ ਨੇੜੇ ਜੰਮੂ ਵਲੋਂ ਆ ਰਹੇ ਸੇਬਾਂ ਨਾਲ ਭਰੇ ਟਰੱਕ ਨੇ ਟਰੈਕਟਰ ਨੂੰ ਟੱਕਰ ਮਾਰ ਦਿੱਤੀ। ਟਰੈਕਟਰ ਚਾਲਕ ਦੀ ਟਰੱਕ ਹੇਠ ਆਉਣ ਨਾਲ ਮੌਤ ਹੋ ਗਈ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ। ਹਾਦਸੇ ਕਾਰਨ ਸੜਕ ’ਤੇ ਜਾਮ ਲੱਗ ਗਿਆ ਅਤੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ। ਜੇਸੀਬੀ ਦੀ ਮਦਦ ਨਾਲ ਹਾਦਸਾਗ੍ਰਸਤ ਵਾਹਨਾਂ ਨੂੰ ਪਰ੍ਹੇ ਕਰਕੇ ਆਵਾਜਾਈ ਚਾਲੂ ਕਰਵਾਈ ਗਈ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।

Advertisement

Advertisement