ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਟਰੈਕਟਰ-ਟਰਾਲੀ ਅਤੇ ਟਰੱਕ ਦੀ ਟੱਕਰ; 16 ਜ਼ਖ਼ਮੀ

07:27 AM Jul 13, 2024 IST

ਸ੍ਰੀ ਮੁਕਤਸਰ ਸਾਹਿਬ (ਗੁਰਸੇਵਕ ਸਿੰਘ ਪ੍ਰੀਤ):

Advertisement

ਇੱਥੋਂ ਨੇੜਲੇ ਪਿੰਡ ਉਦੇਕਰਣ ਕੋਲ ਮੁਕਤਸਰ-ਕੋਟਕਪੂਰਾ ਮਾਰਗ ’ਤੇ ਟਰੈਕਟਰ-ਟਰਾਲੀ ਅਤੇ ਟਰੱਕ ਦੀ ਟੱਕਰ ਕਾਰਨ 16 ਜਣੇ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਵਿੱਚੋਂ ਛੇ ਦੀ ਹਾਲਤ ਗੰਭੀਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਟਰੈਕਟਰ-ਟਰਾਲੀ ਸਵਾਰ ਧਾਰਮਿਕ ਸਥਾਨ ਤੋਂ ਵੀਰਵਾਰ ਦੀ ਰਾਤ ਨੂੰ ਕਰੀਬ 12 ਵਜੇ ਵਾਪਸ ਆ ਰਹੇ ਸਨ। ਜਦੋਂ ਉਹ ਉਦੇਕਰਣ ਚੌਕ ਦੇ ਨੇੜੇ ਪੁੱਜੇ ਤਾਂ ਟਰੈਕਟਰ-ਟਰਾਲੀ ਦੀ ਟਰੱਕ ਨਾਲ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ 10 ਸਾਲਾ ਬੱਚੇ ਦੀ ਬਾਂਹ ਕੱਟੀ ਗਈ ਤੇ ਕਈ ਹੋਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੋਂ ਛੇ ਜਣਿਆਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿੱਚ ਭੇਜ ਦਿੱਤਾ ਗਿਆ।

Advertisement
Advertisement
Advertisement