For the best experience, open
https://m.punjabitribuneonline.com
on your mobile browser.
Advertisement

ਵਪਾਰੀ ਤੇ ਉਦਯੋਗਪਤੀ ਅਰਥਚਾਰੇ ਦੀ ਰੀੜ੍ਹ ਦੀ ਹੱਡੀ: ਛੀਨਾ

07:19 AM Mar 05, 2024 IST
ਵਪਾਰੀ ਤੇ ਉਦਯੋਗਪਤੀ ਅਰਥਚਾਰੇ ਦੀ ਰੀੜ੍ਹ ਦੀ ਹੱਡੀ  ਛੀਨਾ
ਵਿਧਾਇਕ ਰਜਿੰਦਰਪਾਲ ਕੌਰ ਛੀਨਾ ਦਾ ਸਨਮਾਨ ਕਰਦੇ ਹੋਏ ਉਦਯੋਗਪਤੀ। -ਫੋਟੋ: ਗੁਰਿੰਦਰ ਸਿੰਘ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 4 ਮਾਰਚ
ਹਲਕਾ ਲੁਧਿਆਣਾ ਦੱਖਣੀ ਦੀ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਨੇ ਕਿਹਾ ਕਿ ਸੂਬੇ ਦੇ ਵਪਾਰੀ ਅਤੇ ਉਦਯੋਗਪਤੀ ਪੰਜਾਬ ਦੇ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਹਨ ਅਤੇ ਭਗਵੰਤ ਮਾਨ ਸਰਕਾਰ ਇਨ੍ਹਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰ ਰਹੀ ਹੈ।
ਉਹ ਅੱਜ ਗਿਆਸਪੁਰਾ ਵਿੱਚ ਉਦਯੋਗਪਤੀਆਂ ਨਾਲ ਕੀਤੀ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਵਿੱਚ ਰਾਮਗੜ੍ਹੀਆ ਭਲਾਈ ਬੋਰਡ ਪੰਜਾਬ ਦੇ ਸਾਬਕਾ ਚੇਅਰਮੈਨ ਸੋਹਨ ਸਿੰਘ ਗੋਗਾ ਉਚੇਚੇ ਤੌਰ ’ਤੇ ਪੁੱਜੇ। ਬੀਬੀ ਛੀਨਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਵਪਾਰੀਆਂ ਅਤੇ ਉਦਯੋਗਪਤੀਆਂ ਦੀਆਂ ਮੁਸ਼ਕਿਲਾਂ ਸੁਣਕੇ ਮੌਕੇ ’ਤੇ ਹੀ ਹੱਲ ਕਰਨ ਲਈ ਸਰਕਾਰ-ਵਪਾਰ ਮਿਲਣੀ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਸਨਅਤਕਾਰਾਂ ਦੀਆਂ ਮੰਗਾਂ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਉਣ ਦਾ ਵਾਅਦਾ ਵੀ ਕੀਤਾ।
ਇਸ ਮੌਕੇ ਸ੍ਰੀ ਗੋਗਾ ਨੇ ਵਿਧਾਇਕ ਛੀਨਾ ਦਾ ਸਵਾਗਤ ਕਰਦਿਆਂ ਮੀਟਿੰਗ ਵਿੱਚ ਮਸਲੇ ਵਿਚਾਰਨ ਮਗਰੋਂ ਕਈ ਮਸਲੇ ਮੌਕੇ ’ਤੇ ਹੀ ਹੱਲ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਵਿਧਾਇਕ ਛੀਨਾ ਦਾ ਵਿਸੇਸ਼ ਸਨਮਾਨ ਵੀ ਕੀਤਾ ਗਿਆ।

Advertisement

Advertisement
Author Image

Advertisement
Advertisement
×