ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵੀਕਐਂਡ ਪਾਬੰਦੀਆਂ ਖ਼ਿਲਾਫ਼ ਨਿੱਤਰੇ ਵਪਾਰੀ

09:16 PM Aug 22, 2020 IST

ਮੁਕੇਸ਼ ਕੁਮਾਰ

Advertisement

ਚੰਡੀਗੜ੍ਹ, 22 ਅਗਸਤ

ਇਥੇ ਵੀਕਐਂਡ ’ਤੇ ਬਾਜ਼ਾਰ ਬੰਦ ਰੱਖਣ ਦੇ ਹੁਕਮਾਂ ਦਾ ਸ਼ਹਿਰ ਦਾ ਵਪਾਰੀਆਂ ਨੇ ਸਖ਼ਤ ਵਿਰੋਧ ਕੀਤਾ ਹੈ। ਪ੍ਰਸ਼ਾਸਨ ਵਲੋਂ ਸ਼ਹਿਰ ਵਿੱਚ ਸ਼ਨਿਚਰਵਾਰ ਅਤੇ ਐਤਵਾਰ ਨੂੰ ਗੈਰਜ਼ਰੂਰੀ ਕੈਟੇਗਰੀ ਵਾਲੀਆਂ ਦੁਕਾਨਾਂ ਬੰਦ ਰੱਖਣ ਦੇ ਫੈਸਲੇ ਖ਼ਿਲਾਫ਼ ਅੱਜ ਦੁਕਾਨਦਾਰਾਂ ਨੇ ਸ਼ਹਿਰ ਵਿੱਚ ਕਈਂ ਥਾਵਾਂ ’ਤੇ ਰੋਸ ਪ੍ਰਦਰਸ਼ਨ ਕੀਤੇ। ਇਥੋਂ ਦੇ ਸੈਕਟਰ 23 ਸਥਿਤ ਗਹਿਣਿਆਂ ਦੀ ਮਾਰਕੀਟ ਦੇ ਦੁਕਾਨਦਾਰਾਂ ਨੇ ਫਲ ਤੇ ਸਬਜ਼ੀਆਂ ਵੇਚ ਕੇ ਪ੍ਰਸ਼ਾਸਨ ਦੇ ਆਦੇਸ਼ਾਂ ਖ਼ਿਲਾਫ ਰੋਸ ਪ੍ਰਦਰਸ਼ਨ ਕੀਤਾ। ਮਾਰਕੀਟ ਦੇ ਦੁਕਾਨਦਾਰ ਸੰਜੀਵ ਕੁਮਾਰ ਨੇ ਕਿਹਾ ਕਿ ਸ਼ਹਿਰ ਦੇ ਦੁਕਾਨਦਾਰਾਂ ਵੱਲੋਂ ਕਰੋਨਾ ਦੀ ਰੋਕਥਾਮ ਬਾਰੇ ਹਦਾਇਤਾਂ ਦਾ ਪੂਰੀ ਤਰ੍ਹਾਂ ਨਾਲ ਪਾਲਣਾ ਕੀਤੀ ਜਾਂਦੀ ਹੈ ਤੇ ਵਾਇਰਸ ਦੁਕਾਨਾਂ ਰਾਹੀਂ ਨਹੀਂ ਫੈਲ ਰਿਹਾ। ਵਪਾਰੀ ਨੇਤਾ ਸੰਜੀਵ ਚੱਢਾ ਨੇ ਕਿਹਾ ਕਿ ਪ੍ਰਸ਼ਾਸਨ ਨੂੰ ਅਜਿਹਾ ਫੈਸਲਾ ਲੈਣ ਤੋਂ ਪਹਿਲਾਂ ਸ਼ਹਿਰ ਦੇ ਵਪਾਰੀਆਂ ਨੂੰ ਭਰੋਸੇ ਵਿੱਚ ਲੈਣਾ ਚਾਹੀਦਾ ਸੀ।

Advertisement

Advertisement
Tags :
ਖ਼ਿਲਾਫ਼ਨਿੱਤਰੇਪਾਬੰਦੀਆਂਵਪਾਰੀਵੀਕਐਂਡ