ਰਵਾਇਤੀ ਪਾਰਟੀਆਂ ਨੇ ਲੋਕਾਂ ਨੂੰ ਠੱਗਿਆ: ਸਿਮਰਨਜੀਤ ਮਾਨ
ਰਮੇਸ਼ ਭਾਰਦਵਾਜ
ਲਹਿਰਾਗਾਗਾ, 20 ਮਈ
ਇਥੇ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਪਾਰਟੀ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਦੀ ਚੋਣ ਮੁਹਿੰਮ ਨੂੰ ਅੱਜ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਹਲਕੇ ਦੇ ਨਾਮੀ ਸਮਾਜ ਸੇਵੀ ਅਤੇ ਸਾਬਕਾ ਵਿਧਾਇਕ ਇੰਦਰਜੀਤ ਸਿੰਘ ਜੇਜੀ ਦੇ ਪਰਿਵਾਰ ਵੱਲੋਂ ਆਪਣੇ ਸਮਰੱਥਕਾਂ ਸਮੇਤ ਸਿਮਰਨਜੀਤ ਸਿੰਘ ਮਾਨ ਦੀ ਡਟਵੀਂ ਹਮਾਇਤ ਦਾ ਐਲਾਨ ਕੀਤਾ ਗਿਆ| ਇਸ ਦੌਰਾਨ ਸਿਮਰਨਜੀਤ ਸਿੰਘ ਮਾਨ ਨੇ ਜੇਜੀ ਪਰਿਵਾਰ ਦੀ ਮੌਜੂਦਗੀ ਵਿੱਚ ਹਲਕੇ ਦੇ ਵੱਡੇ ਪਿੰਡ ਭੁਟਾਲ ਕਲਾਂ, ਚੂਲੜ, ਲਹਿਲ ਕਲਾਂ, ਬੱਲਰਾਂ, ਚੋਟੀਆਂ ਵਿੱਚ ਚੋਣ ਜਲਸੇ ਕੀਤੇ| ਚੋਣ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਹੁਣ ਤੱਕ ਦੀਆਂ ਰਿਵਾਇਤੀ ਪਾਰਟੀਆਂ ਕਾਂਗਰਸ, ਭਾਜਪਾ, ਸ਼੍ਰੋਮਣੀ ਅਕਾਲੀ ਦਲ ਅਤੇ ‘ਆਪ’ ਨੇ ਝੂਠੇ ਵਾਅਦੇ ਕਰਕੇ ਲੋਕਾਂ ਨੂੰ ਠੱਗਿਆ ਹੈ|
ਧੂਰੀ (ਪਵਨ ਕੁਮਾਰ ਵਰਮਾ): ਸਿਮਰਨਜੀਤ ਸਿੰਘ ਮਾਨ ਨੇ ਪਿੰਡ ਹੇੜੀਕੇ, ਘਨੌਰੀ ਕਲਾਂ, ਕਾਤਰੋਂ, ਬੇਨੜਾ ਤੇ ਧੂਰੀ ਵਿੱਚ ਚੋਣ ਮੀਟਿੰਗਾਂ ਕੀਤੀਆਂ।
ਸਿਮਰਨਜੀਤ ਸਿੰਘ ਮਾਨ ਨੇ ਵਕੀਲਾਂ ਤੋਂ ਸਹਿਯੋਗ ਮੰਗਿਆ
ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਅੱਜ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿੱਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਵਕੀਲਾਂ ਨਾਲ ਮੁਲਾਕਾਤ ਕਰਕੇ ਵਿਚਾਰਾਂ ਸਾਂਝੀਆਂ ਕੀਤੀਆਂ। ਇਸ ਦੌਰਾਨ ਬਾਰ ਐਸੋਸੀਏਸ਼ਨ ਵੱਲੋਂ ਸ੍ਰੀ ਮਾਨ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪਾਰਟੀ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ ਬਤੌਰ ਸੰਸਦ ਮੈਂਬਰ ਦੋ ਸਾਲ ਦੀ ਕਾਰਗੁਜ਼ਾਰੀ ਬਾਰੇ ਚਾਨਣਾ ਪਾਉਂਦਿਆਂ ਲੋਕ ਸਭਾ ਚੋਣਾਂ ਵਿੱਚ ਸਾਥ ਦੇਣ ਦੀ ਅਪੀਲ ਕੀਤੀ। ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਢੀਂਡਸਾ, ਮੀਤ ਪ੍ਰਧਾਨ ਕੁਲਵਿੰਦਰ ਸਿੰਘ ਤੂਰ, ਸੈਕਟਰੀ, ਸਿਮਰਨਦੀਪ ਸਿੰਘ, ਜੁਆਇੰਟ ਸੈਕਟਰੀ ਨਵਦੀਪ ਸਿੰਘ, ਖਜ਼ਾਨਚੀ ਵਕੀਲ ਸਿੰਘ ਆਦਿ ਹਾਜ਼ਰ ਸਨ।