For the best experience, open
https://m.punjabitribuneonline.com
on your mobile browser.
Advertisement

ਰਵਾਇਤੀ ਪਾਰਟੀਆਂ ਨੇ ਪੰਜਾਬ ਦਾ ਨੁਕਸਾਨ ਕੀਤਾ: ਰੰਧਾਵਾ

08:51 AM May 09, 2024 IST
ਰਵਾਇਤੀ ਪਾਰਟੀਆਂ ਨੇ ਪੰਜਾਬ ਦਾ ਨੁਕਸਾਨ ਕੀਤਾ  ਰੰਧਾਵਾ
ਜ਼ੀਰਕਪੁਰ ਵਿੱਚ ਲੋਕਾਂ ਨੂੰ ਮਿਲਦੇ ਹੋਏ ਵਿਧਾਇਕ ਕੁਲਜੀਤ ਸਿੰਘ ਰੰਧਾਵਾ। -ਫੋਟੋ: ਰੂਬਲ
Advertisement

ਹਰਜੀਤ ਸਿੰਘ
ਜ਼ੀਰਕਪੁਰ, 8 ਮਈ
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਲੋਕ ਸਭਾ ਹਲਕਾ ਪਟਿਆਲਾ ਤੋਂ ਪਾਰਟੀ ਉਮੀਦਵਾਰ ਡਾ. ਬਲਬੀਰ ਸਿੰਘ ਦੇ ਚੋਣ ਪ੍ਰਚਾਰ ਦਾ ਮੋਰਚਾ ਸੰਭਾਲਿਆ ਹੋਇਆ ਹੈ। ਉਨ੍ਹਾਂ ਨੇ ਇੱਥੋਂ ਦੇ ਪਿੰਡ ਸ਼ਤਾਬਗੜ੍ਹ ਅਤੇ ਵਾਰਡ ਨੰਬਰ-10 ਪੀਰਮੁੱਛਲਾ ਵਿੱਚ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ। ਸ੍ਰੀ ਰੰਧਾਵਾ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਦੀ ਮਾੜੀਆਂ ਨੀਤੀਆਂ ਅਤੇ ਨਿੱਜੀ ਸਵਾਰਥ ਨੇ ਪੰਜਾਬ ਦਾ ਨੁਕਸਾਨ ਕੀਤਾ ਹੈ। ਉਨ੍ਹਾਂ ਵਿਕਾਸ ਦੇ ਨਾਂ ’ਤੇ ਵੋਟਾਂ ਮੰਗਦਿਆਂ ਕਿਹਾ ਕਿ ਡਾ. ਬਲਬੀਰ ਸਿੰਘ ਸੰਸਦ ਵਿੱਚ ਡੇਰਾਬੱਸੀ ਸਮੇਤ ਸਮੁੱਚੇ ਹਲਕੇ ਦੇ ਮੁੱਦਿਆਂ ਅਤੇ ਮਸਲਿਆਂ ਨੂੰ ਹੱਲ ਕਰਵਾਉਣ ਲਈ ਆਵਾਜ਼ ਬੁਲੰਦ ਕਰਨਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦਾ ਤੋੜ-ਵਿਛੋੜਾ ਸਿਰਫ਼ ਲੋਕ ਦਿਖਾਵਾ ਹੈ। ਭਾਜਪਾ ਉਹ ਤੋਤਾ ਹੈ, ਜਿਸ ਵਿੱਚ ਅਕਾਲੀ ਦਲ ਦੀ ਜਾਨ ਵਸਦੀ ਹੈ। ਅਕਾਲੀ ਦਲ ਨੂੰ ਪਾਈ ਹਰ ਵੋਟ ਭਾਜਪਾ ਦੇ ਖਾਤੇ ਵਿੱਚ ਜਾਵੇਗੀ। ਉਨ੍ਹਾਂ ਕਿਹਾ ਕਿ 1 ਜੂਨ ਨੂੰ ਵੋਟਾਂ ਪੈਣ ਵਾਲੇ ਦਿਨ ਤੋਂ ਬਾਅਦ ਅਕਾਲੀ ਤੇ ਭਾਜਪਾਈ ਦੋਵੇਂ ਇਕੱਠੇ ਨਜ਼ਰ ਆਉਣਗੇ। ਕਾਂਗਰਸ ਦੀ ਅੰਦਰੂਨੀ ਲੜਾਈ ਜੱਗ-ਜ਼ਾਹਰ ਹੈ।
ਦੂਜੇ ਪਾਸੇ, ਸੂਬੇ ਵਿੱਚ ‘ਆਪ’ ਦੀ 2022 ਵਿੱਚ ਪਹਿਲੀ ਵਾਰ ਸਰਕਾਰ ਆਈ ਸੀ। ਇਸ ਤੋਂ ਬਾਅਦ ਪੰਜਾਬ ਵਿਚ ਵੱਡਾ ਬਦਲਾਅ ਆਇਆ।

Advertisement

Advertisement
Author Image

sukhwinder singh

View all posts

Advertisement
Advertisement
×