ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਵਾਇਤੀ ਪਾਰਟੀ ਨੇ ਪੰਜਾਬ ਦਾ ਭੱਠਾ ਬਿਠਾਇਆ: ਮੀਤ ਹੇਅਰ

07:40 AM Apr 29, 2024 IST
ਸ਼ੇਰਪੁਰ ਵਿੱਚ ‘ਆਪ’ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਵਪਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ।

ਬੀਰਬਲ ਰਿਸ਼ੀ
ਸ਼ੇਰਪੁਰ, 28 ਅਪਰੈਲ
ਸੰਗਰੂਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਸਥਾਨਕ ਅਗਰਵਾਲ ਧਰਮਸ਼ਾਲਾ ਵਿੱਚ ਸ਼ੇਰਪੁਰ ਦੇ ਵਪਾਰੀਆਂ ਨਾਲ ਮੀਟਿੰਗ ਕੀਤੀ। ਚੋਣ ਮੀਟਿੰਗ ਦੌਰਾਨ ਵਪਾਰੀਆਂ ਨੂੰ ਸੰਬੋਧਨ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦੀ ਸੱਤਾ ’ਤੇ ਕਾਬਜ਼ ਰਹੀਆਂ ਰਵਾਇਤੀ ਪਾਰਟੀਆਂ ਨੇ ਪੰਜਾਬ ਦਾ ਭੱਠਾ ਬਿਠਾ ਕੇ ਰੱਖ ਦਿੱਤਾ ਹੈ ਜਦੋਂ ਕਿ ਪੰਜਾਬ ਦੀ ‘ਆਪ’ ਸਰਕਾਰ ਪੰਜਾਬ ਨੂੰ ਮੁੜ ਤਰੱਕੀ ਤੇ ਖੁਸ਼ਹਾਲੀ ਦੀਆਂ ਲੀਹਾਂ ’ਤੇ ਪਹੁੰਚਾਉਣ ਲਈ ਯਤਨਸ਼ੀਲ ਹੈ।
ਮੀਤ ਹੇਅਰ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਜਿੰਨੇ ਵਾਅਦੇ ਪੰਜਾਬ ਦੇ ਲੋਕਾਂ ਨਾਲ ਕੀਤੇ ਸਨ, ਉਨ੍ਹਾਂ ਵਾਅਦਿਆਂ ਤੋਂ ਵੱਧ ਕੰਮ ਸਿਰਫ਼ ਦੋ ਸਾਲਾਂ ਦੇ ਅੰਦਰ ਅੰਦਰ ਕਰਕੇ ਦਿਖਾਏ ਹਨ। ਉਨ੍ਹਾਂ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ’ਤੇ ਵਰ੍ਹਦਿਆਂ ਕਿਹਾ ਕਿ ਖਹਿਰਾ ਨੂੰ ਸੰਗਰੂਰ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਬਾਰੇ ਤਾਂ ਕੀ ਪਤਾ ਹੈ ਸਗੋਂ ਸੰਗਰੂਰ ਸੰਸਦੀ ਹਲਕੇ ਦੇ ਦਸ ਪਿੰਡਾਂ ਦੇ ਨਾਮ ਵੀ ਪਤਾ ਨਹੀਂ ਹਨ। ਉਨ੍ਹਾਂ ਕਿਹਾ,‘ਮੀਤ ਹੇਅਰ ਤੁਹਾਡਾ ਆਪਣਾ ਅਤੇ ਤੁਹਾਡੇ ਆਪਣੇ ਹਲਕੇ ਦਾ ਵਸਨੀਕ ਹੈ ਅਤੇ ਲੰਮੇ ਸਮੇਂ ਤੋਂ ਹਲਕੇ ਦੇ ਲੋਕਾਂ ’ਚ ਹੀ ਵਿਚਰ ਰਿਹਾ ਹੈ।’
ਇਸ ਮੌਕੇ ਹਲਕਾ ਮਹਿਲ ਕਲਾਂ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਪਾਰਟੀ ਨੇ ਮੀਤ ਹੇਅਰ ਇੱਕ ਇਮਾਨਦਾਰ, ਪੜ੍ਹਿਆ-ਲਿਖਿਆ ਅਤੇ ਹਲਕੇ ਦਾ ਵਸਨੀਕ ਉਮੀਦਵਾਰ ਸਾਨੂੰ ਦਿੱਤਾ ਹੈ ਅਤੇ ਹਲਕੇ ਦੇ ਲੋਕਾਂ ਦੀ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਹਲਕੇ ਦੇ ਵਿਕਾਸ ਲਈ ਯਤਨਸ਼ੀਲ ਹੈ। ਉਨ੍ਹਾਂ ਹਲਕੇ ਦੇ ਵਿਕਾਸ ਅਤੇ ਤਰੱਕੀ ਲਈ ਮੀਤ ਹੇਅਰ ਨੂੰ ਜਿਤਾਉਣ ਦੀ ਅਪੀਲ ਕੀਤੀ।
ਚੋਣ ਮੀਟਿੰਗ ’ਚ ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਠੇਕੇਦਾਰ ਚਮਨ ਸਿੰਗਲਾ, ਮੁਨੀਸ ਗੋਇਲ, ਕੇਵਲ ਸਿੰਘ, ਰਾਕੇਸ ਕੁਮਾਰ ਭੋਲਾ, ਸੁਭਾਸ ਚੰਦ ਗੰਡੇਵਾਲ, ਬਚਨ ਲਾਲ, ਰਮਨਦੀਪ ਗੋਇਲ, ਅਮਨਦੀਪ ਗੋਇਲ, ਗਗਨਦੀਪ ਸਿੰਘ, ਕੁਲਵਿੰਦਰ ਕਾਲਾ ਵਰਮਾ, ਮਨਦੀਪ ਸਿੰਘ ਖੀਪਲ, ਹਰਜਿੰਦਰ ਸਿੰਘ ਬਿੱਲੂ ਬੜੀ, ਤੇਜਾ ਸਿੰਘ ਅਜ਼ਾਦ, ਰਮੇਸ਼ ਕੁਮਾਰ ਗੁਪਤਾ, ਰਾਕੇਸ ਭੋਲਾ ਬੀਕੇਓ, ਚੇਤਨ ਗੋਇਲ ਸੋਨੀ, ਜੀਵਨ ਕੁਮਾਰ ਆਦਿ ਮੌਜੂਦ ਸਨ।

Advertisement

Advertisement
Advertisement