ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨਾਂ ’ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਆਵਾਜਾਈ ਜਾਮ

09:22 PM Jun 23, 2023 IST

ਪੱਤਰ ਪ੍ਰੇਰਕ

Advertisement

ਨਰਾਇਣਗੜ੍ਹ, 7 ਜੂਨ

ਨਰਾਇਣਗੜ੍ਹ ਦੇ ਅਗਰਸੈਨ ਚੌਕ ਵਿੱਚ ਬੀਤੇ ਦਿਨ ਸ਼ਾਹਬਾਦ ਵਿੱਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਜਤ ਸਿੰਘ ਦੀ ਅਗਵਾਈ ਵਿੱਚ ਕਿਸਾਨ ਜਥੇਬੰਦੀਆਂ ਨੇ ਚੱਕਾ ਜਾਮ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

Advertisement

ਜ਼ਿਕਰਯੋਗ ਹੈ ਕਿ ਬੀਤੇ ਦਿਨ ਕਿਸਾਨਾਂ ਨੇ ਸੂਰਜਮੁਖੀ ਦੀ ਫ਼ਸਲ ਨੂੰ ਐੱਮਐੱਸਪੀ ‘ਤੇ ਖਰੀਦ ਕਰਨ ਦੀ ਮੰਗ ਨੂੰ ਲੈ ਕੇ ਸ਼ਾਹਬਾਦ ਰੋਡ ‘ਤੇ ਜਾਮ ਲਗਾਇਆ ਸੀ ਪਰ ਇਸ ਦੌਰਾਨ ਕਿਸਾਨਾਂ ‘ਤੇ ਲਾਠੀਚਾਰਜ ਕੀਤਾ ਗਿਆ। ਇਸ ਦੇ ਵਿਰੋਧ ਵਿੱਚ ਅੱਜ ਨਾਰਾਇਣਗੜ੍ਹ ਵਿੱਚ ਵੀ ਜਾਮ ਲਗਾ ਕੇ ਸਰਕਾਰ ਪ੍ਰਤੀ ਰੋਸ ਪ੍ਰਗਟਾਇਆ ਗਿਆ। ਇਸ ਦੌਰਾਨ ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਕਤਾਰਾਂ ਲੱਗ ਗਈਆਂ। ਸੂਚਨਾ ਮਿਲਦੇ ਹੀ ਪੁਲੀਸ ਨੇ ਮੌਕੇ ‘ਤੇ ਪਹੁੰਚ ਕੇ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ।

ਇਸ ਮੌਕੇ ਡੀਐੱਸਪੀ ਆਦਰਸ਼ਦੀਪ ਸਿੰਘ ਸਣੇ ਭਾਰੀ ਪੁਲੀਸ ਫੋਰਸ ਤਾਇਨਾਤ ਰਹੀ। ਲਗਪਗ ਘੰਟੇ ਤੱਕ ਰੋਡ ‘ਤੇ ਜਾਮ ਲਗਿਆ ਰਿਹਾ ਜਿਸ ਕਾਰਨ ਰਾਹਗੀਰ ਵੀ ਪ੍ਰੇਸ਼ਾਨ ਰਹੇ। ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਜਤ ਸਿੰਘ ਜੰਤੀ ਨੇ ਦੱਸਿਆ ਕਿ ਜਦੋ ਤਕ ਕਿਸਾਨਾਂ ਦੀ ਗੱਲ ਨਹੀਂ ਮੰਨੀ ਜਾਂਦੀ ਉਦੋਂ ਤੱਕ ਵਿਰੋਧ ਜਾਰੀ ਰਹੇਗਾ।

ਫਤਿਹਾਬਾਦ ਦੇ ਲਾਲਬੱਤੀ ਚੌਕ ਵਿੱਚ ਸਰਕਾਰ ਦਾ ਪੁਤਲਾ ਸਾੜਦੇ ਹੋਏ ਕਿਸਾਨ।

ਕਿਸਾਨਾਂ ਨੇ ਹਰਿਆਣਾ ਸਰਕਾਰ ਦੇ ਪੁਤਲੇ ਸਾੜੇ

ਟੋਹਾਣਾ (ਪੱਤਰ ਪ੍ਰੇਰਕ): ਸੁਰਜਮੁਖੀ ਦੀ ਖਰੀਦ ਐੱਮਐੱਸਪੀ ਅਨੁਸਾਰ ਕਰਨ ਦੀ ਮੰਗ ਕਰਨ ਵਾਲੇ ਕਿਸਾਨਾਂ ‘ਤੇ ਅੰਨ੍ਹੇਵਾਹ ਡਾਗਾਂ ਚਲਾਉਣ ‘ਤੇ ਜ਼ਿਲ੍ਹਾ ਫਤਿਹਾਬਾਦ ਦੇ ਕਿਸਾਨਾਂ ਨੇ ਕਈ ਥਾਈਂ ਹਰਿਆਣਾ ਸਰਕਾਰ ਦੇ ਪੁਤਲੇ ਫੂਕੇ। ਇਸ ਦੌਰਾਨ ਜ਼ਿਲ੍ਹੇ ਦੀ ਪਗੜੀ ਸੰਭਾਲ ਕਿਸਾਨ ਜੱਥੇਬੰਦੀ ਦੇ ਸਕੱਤਰ ਦੀ ਅਗਵਾਈ ਵਿੱਚ ਸ਼ਹਿਰ ਦੇ ਮੁੱਖ ਲਾਲਬੱਤੀ ਚੌਕ ਵਿੱਚ ਮੁੱਖ ਮੰਤਰੀ ਦੇ ਪੁਤਲਾ ਸਾੜ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਧਰਨੇ ਦੀ ਅਗਵਾਈ ਕਿਜਥੇਬੰਦੀ ਦੇ ਉਪ ਪ੍ਰਧਾਨ ਰਾਵਿੰਦਰ ਹਿਜ਼ਰਾਵਾਂ ਨੇ ਕੀਤੀ। ਕਿਸਾਨ ਮੰਗ ਕਰ ਰਹੇ ਸਨ ਕਿ ਗ੍ਰਿਫ਼ਤਾਰ ਕਿਸਾਨਾਂ ਨੂੰ ਰਿਹਾਅ ਕੀਤਾ ਜਾਵੇ, ਸੁਰਜਮੁਖੀ ਦੀ ਐੱਮਐੱਸਪੀ ‘ਤੇ ਖਰੀਦ ਯਕੀਨੀ ਬਣਾਈ ਜਾਵੇ। ਕਿਸਾਨ ਨੇਤਾ ਕਰਮਜੀਤ ਸਾਮਲਖੇੜਾ ਨੇ ਦੋਸ਼ ਲਾਇਆ ਕਿ ਭਾਜਪਾ ਦੀ ਕਿਸਾਨ ਵਿਰੋਧੀ ਨੀਤੀ ਜਗ ਜ਼ਾਹਿਰ ਹੋ ਗਈ ਹੈ। ਕਿਸਾਨ ਨੇਤਾਵਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਥੋੜ੍ਹੇ ਦਿਨ ਬਾਦ ਹੋਣ ਵਾਲੀਆਂ ਚੋਣਾਂ ਵਿੱਚ ਜਨਤਾ ਪੁਲੀਸ ਤਸ਼ੱਦਦ ਦਾ ਜੁਆਬ ਦੇਣ ਲਈ ਤਿਆਰ ਹੈ। ਕਿਸਾਨ ਨੇਤਾਵਾਂ ਨੇ ਐਲਾਨ ਕੀਤਾ ਕਿ ਸੂਬੇ ਵਿੱਚ ਕਿਸਾਨ ‘ਤੇ ਜਬਰ ਦਾ ਜਵਾਬ ਦੇਣ ਲਈ ਕਿਸਾਨ ਜੱਥੇਬੰਦੀਆਂ ਤਿਆਰ ਹਨ। ਕਿਸਾਨ ਨੇਤਾਵਾਂ ਨੇ ਕਿਹਾ ਕਿ ਉਹ ਕਿਸਾਨ ਜਥੇਬੰਦੀ ਦੀ ਹਾਈਕਮਾਂਡ ਦਾ ਇੰਤਜ਼ਾਰ ਕਰ ਰਹੇ ਹਨ ਤੇ ਆਏ ਸੰਦੇਸ਼ ‘ਤੇ ਅਗਲੇ ਸੰਘਰਸ਼ ਲਈ ਤਿਆਰ ਕੀਤੀ ਜਾਵੇਗੀ। ਇਸ ਤੋਂ ਇਲਾਵਾ ਟੋਹਾਣਾ, ਭੂਨਾ ਅਤੇ ਰਤੀਆ ਵਿੱਚ ਵੀ ਕਿਸਾਨਾਂ ਨੇ ਸਰਕਾਰ ਦੇ ਪੁਤਲੇ ਫੂਕੇ ਤੇ ਨਾਅਰੇਬਾਜ਼ੀ ਕੀਤੀ।

Advertisement