ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੈਨਸ਼ਨਰਾਂ ਵੱਲੋਂ ਮੰਗਾਂ ਦੇ ਹੱਕ ’ਚ ਆਵਾਜਾਈ ਠੱਪ

07:07 AM Sep 20, 2024 IST
ਸੰਗਰੂਰ ’ਚ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਉਂਦੇ ਹੋਏ ਪੈਨਸ਼ਨਰ। -ਫੋਟੋ: ਲਾਲੀ

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 19 ਸਤੰਬਰ
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਫ਼ੈਸਲੇ ਅਨੁਸਾਰ ਵੱਖ-ਵੱਖ ਵਿਭਾਗਾਂ ਦੇ ਪੈਨਸ਼ਨਰਾਂ ਵੱਲੋਂ ਆਵਾਜਾਈ ਠੱਪ ਕਰ ਕੇ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਡੀ.ਸੀ. ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਜੁਆਇੰਟ ਫਰੰਟ ਦੇ ਕਨਵੀਨਰਾਂ ਅਵਿਨਾਸ਼ ਸ਼ਰਮਾ, ਕਰਨੈਲ ਸਿੰਘ ਬਿਜਲੀ ਬੋਰਡ, ਰਾਜ ਕੁਮਾਰ ਅਰੋੜਾ, ਆਰ.ਐੱਲ. ਪਾਂਧੀ ਕਨਫੈੱਡਰੇਸ਼ਨ, ਜਗਦੀਸ਼ ਸ਼ਰਮਾ, ਬਿਕਰ ਸਿੰਘ ਸਿਬੀਆ ਪੈਨਸ਼ਨਰ ਮਹਾਂਸੰਘ, ਅਜਮੇਰ ਸਿੰਘ ਤੇ ਸ਼ਿਵ ਕੁਮਾਰ ਸ਼ਰਮਾ ਪੰਜਾਬ ਪੁਲੀਸ ਪੈਨਸ਼ਨਰਜ਼ ਦੀ ਅਗਵਾਈ ਹੇਠ ਪੈਨਸ਼ਨਰ ਇਕੱਠੇ ਹੋਏ ਅਤੇ ਲਾਲ ਬੱਤੀ ਚੌਕ ਪੁੱਜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਕਨਵੀਨਰਾਂ ਵੱਲੋਂ ਸਹਾਇਕ ਕਮਿਸ਼ਨਰ (ਜ) ਓਪਿੰਦਰਜੀਤ ਕੌਰ ਬਰਾੜ ਨੂੰ ਮੰਗ ਪੱਤਰ ਅਤੇ ਨੋਟਿਸ ਸੌਂਪਿਆ ਗਿਆ।
ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਪੈਨਸ਼ਨਰਾਂ ਦੀ ਇੱਕ ਵੀ ਮੰਗ ਨਹੀਂ ਮੰਨੀ ਗਈ। ਆਗੂਆਂ ਵੱਲੋਂ ਮੰਗ ਕੀਤੀ ਗਈ ਕਿ 01 ਜਨਵਰੀ 2016 ਤੋਂ ਪਹਿਲਾਂ ਸੇਵਾਮੁਕਤ ਹੋਏ ਪੈਨਸ਼ਨਰਾਂ ਦਾ 2.59 ਫੈਕਟਰ ਲਗਾ ਕੇ ਪੈਨਸ਼ਨਾਂ ਫਿਕਸ ਕੀਤੀਆਂ ਜਾਣ, 01 ਜਨਵਰੀ 2016 ਤੋਂ ਲੈ ਕੇ 30 ਜੂਨ 2021 ਤੱਕ ਦੀ ਰਿਵਾਈਜ਼ ਪੈਨਸ਼ਨ ਦਾ ਬਕਾਇਆ ਜਲਦ ਦਿੱਤਾ ਜਾਵੇ ਤੇ ਕੈਸਲੈਸ਼ ਮੈਡੀਕਲ ਸਕੀਮ ਸੋਧਾਂ ਤਹਿਤ ਲਾਗੂ ਕੀਤੀ ਜਾਵੇ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਸਰਕਾਰ ਨੇ 15 ਅਕਤੂਬਰ ਤੱਕ ਪੈਨਸ਼ਨ ਫਰੰਟ ਨੂੰ ਮੀਟਿੰਗ ਦੇ ਕੇ ਮਸਲੇ ਹੱਲ ਨਾ ਕੀਤੇ ਤਾਂ 22 ਅਕਤੂਬਰ ਨੂੰ ਮੁਹਾਲੀ/ਚੰਡੀਗੜ੍ਹ ਵਿੱਚ ਸੂਬਾ ਪੱਧਰੀ ਵਿਸ਼ਾਲ ਮਹਾਂਰੈਲੀ ਕੀਤੀ ਜਾਵੇਗੀ।

Advertisement

Advertisement