ਭਵਾਨੀਗੜ੍ਹ ਵਿੱਚ ਕੌਮੀ ਮਾਰਗ ’ਤੇ ਆਵਾਜਾਈ ਰੋਕੀ
07:58 AM Dec 31, 2024 IST
ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ):
Advertisement
ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਦੇ ਸੱਦੇ ’ਤੇ ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਅਗਵਾਈ ਹੇਠ ਬਠਿੰਡਾ-ਜ਼ੀਰਕਪੁਰ ਕੌਮੀ ਮਾਰਗ ਜਾਮ ਕਰਕੇ ਧਰਨਾ ਦਿੱਤਾ ਗਿਆ। ਇਸ ਮੌਕੇ ਹਰਿਆਣਾ ਦੇ ਕਿਸਾਨ ਆਗੂ ਨਵਦੀਪ ਸਿੰਘ ਜਲਵੇੜਾ, ਭਾਕਿਯੂ ਸਿੱਧੂਪੁਰ ਦੇ ਜ਼ਿਲ੍ਹਾ ਮੀਤ ਪ੍ਰਧਾਨ ਗੁਰਬਖਸ਼ੀਸ਼ ਸਿੰਘ, ਬਲਜੀਤ ਸਿੰਘ ਜੌਲੀਆਂ ਤੇ ਕਸ਼ਮੀਰ ਸਿੰਘ ਕਾਕੜਾ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਕਰਨ ਦੀ ਥਾਂ ਕਿਸਾਨਾਂ ਦੀ ਹੱਕੀ ਆਵਾਜ਼ ਨੂੰ ਜ਼ਬਰ ਨਾਲ ਦਬਾਅ ਰਹੀ ਹੈ। ਇਸੇ ਤਰ੍ਹਾਂ ਥੋੜ੍ਹੀ ਦੂਰ ਮੁੱਖ ਮਾਰਗ ਸਥਿਤ ਪਿੰਡ ਚੰਨੋਂ ਵਿੱਚ ਭਾਰਤੀ ਕਿਸਾਨ ਯੂਨੀਅਨ ਆਜ਼ਾਦ ਵੱਲੋਂ ਬਲਵਿੰਦਰ ਸਿੰਘ ਲੱਖੇਵਾਲ ਦੀ ਅਗਵਾਈ ਹੇਠ ਧਰਨਾ ਦਿੱਤਾ ਗਿਆ।
Advertisement
Advertisement