ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਫ਼ਿਲਮ ‘ਟਾਈਗਰ 3’ ਦਾ ਟਰੇਲਰ ਰਿਲੀਜ਼

07:41 AM Oct 17, 2023 IST

ਮੁੰਬਈ: ਯਸ਼ਰਾਜ ਫਿਲਮਜ਼ ਨੇ ਫ਼ਿਲਮ ‘ਟਾਈਗਰ 3’ ਦਾ ਟਰੇਲਰ ਰਿਲੀਜ਼ ਕੀਤਾ ਹੈ। ਫ਼ਿਲਮ ਵਿੱਚ ਜਾਸੂਸ ਬਣਿਆ ਸਲਮਾਨ ਖਾਨ ਆਪਣੇ ਪਰਿਵਾਰ ਅਤੇ ਦੇਸ਼ ਦੋਵਾਂ ਦੀ ਰਾਖੀ ਕਰਦਾ ਹੋਇਆ ਦਿਖਾਈ ਦਿੰਦਾ ਹੈ। ਫ਼ਿਲਮ ਦਾ ਨਿਰਦੇਸ਼ਨ ਮਨੀਸ਼ ਸ਼ਰਮਾ ਨੇ ਕੀਤਾ ਹੈ। ਫ਼ਿਲਮ ਵਿੱਚ ਅਦਾਕਾਰਾ ਕੈਟਰੀਨਾ ਕੈਫ ਨੇ ਜ਼ੋਇਆ ਦਾ ਕਿਰਦਾਰ ਨਿਭਾਇਆ ਹੈ। ਇਹ ਫ਼ਿਲਮ ਸ਼ਾਹਰੁਖ ਖਾਨ ਦੀ ਫ਼ਿਲਮ ‘ਪਠਾਨ’ ਦੀ ਕਹਾਣੀ ਤੋਂ ਬਾਅਦ ਸੈੱਟ ਕੀਤੀ ਗਈ ਹੈ। ਪ੍ਰੋਡਕਸ਼ਨ ਬੈਨਰ ਨੇ ਆਪਣੇ ਅਧਿਕਾਰਤ ਐਕਸ ਖਾਤੇ ’ਤੇ ਫ਼ਿਲਮ ਦਾ 2.51 ਮਿੰਟ ਲੰਮਾ ਟਰੇਲਰ ਸਾਂਝਾ ਕੀਤਾ ਹੈ। ਫ਼ਿਲਮ ‘ਟਾਈਗਰ 3’ ਦੀਵਾਲੀ ’ਤੇ ਹਿੰਦੀ, ਤਾਮਿਲ ਅਤੇ ਤੇਲਗੂ ਭਾਸ਼ਾ ਵਿੱਚ ਪਰਦੇ ’ਤੇ ਦਿਖਾਈ ਦੇਵੇਗੀ। ਯਸ਼ਰਾਜ ਫਿਲਮਜ਼ ਨੇ ਆਪਣੀ ਪੋਸਟ ਵਿੱਚ ਲਿਖਿਆ, ‘ਟਾਈਗਰ ਅਤੇ ਜ਼ੋਇਆ ਵਾਪਸ ਆ ਗਏ ਹਨ-ਦੇਸ਼ ਅਤੇ ਆਪਣੇ ਪਰਿਵਾਰ ਨੂੰ ਬਚਾਉਣ ਲਈ। ਇਹ ਫ਼ਿਲਮ 12 ਨਵੰਬਰ ਨੂੰ ਸਨਿੇਮਾਘਰਾਂ ਦਾ ਸ਼ਿੰਗਾਰ ਬਣੇਗੀ। ਫ਼ਿਲਮ ਵਿੱਚ ਇਮਰਾਨ ਹਾਸ਼ਮੀ ਨੇ ਖਲਨਾਇਕ ਦਾ ਕਿਰਦਾਰ ਨਿਭਾਇਆ ਹੈ, ਜੋ ਪਾਕਿਸਤਾਨ ਵਿੱਚ ਟਾਈਗਰ ਨੂੰ ਬੰਦੀ ਬਣਾਉਂਦਾ ਹੈ ਅਤੇ ਉਸ ਨੂੰ ਆਪਣੇ ਪਰਿਵਾਰ ਤੇ ਦੇਸ਼ ਵਿੱਚੋਂ ਕਿਸੇ ਇੱਕ ਦੀ ਚੋਣ ਕਰਨ ਲਈ ਕਹਿੰਦਾ ਹੈ। ਫ਼ਿਲਮ ਵਿੱਚ ਕੁਮੁਦ ਮਿਸ਼ਰਾ, ਰੇਵਤੀ, ਰਿਧੀ ਡੋਗਰਾ ਅਤੇ ਅਨੰਤ ਵਿਧਾਤ ਨੇ ਵੀ ਅਹਿਮ ਭੂਮਿਕਾਵਾਂ ਨਿਭਾਈਆਂ ਹਨ। -ਪੀਟੀਆਈ

Advertisement

Advertisement