For the best experience, open
https://m.punjabitribuneonline.com
on your mobile browser.
Advertisement

ਮਾਤਾ ਗੁਜਰੀ ਕਾਲਜ ਵੱਲੋਂ ਸਿਖਲਾਈ ਕੈਂਪ

06:51 AM Jun 17, 2024 IST
ਮਾਤਾ ਗੁਜਰੀ ਕਾਲਜ ਵੱਲੋਂ ਸਿਖਲਾਈ ਕੈਂਪ
ਸਿਖਲਾਈ ਕੈਂਪ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀ ਕਾਲਜ ਪ੍ਰਬੰਧਕਾਂ ਨਾਲ। -ਫੋਟੋ: ਸੂਦ
Advertisement

ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 16 ਜੂਨ
ਮਾਤਾ ਗੁਜਰੀ ਕਾਲਜ ਦੇ ਟਰੇਨਿੰਗ ਅਤੇ ਪਲੇਸਮੈਂਟ ਸੈੱਲ ਵੱਲੋਂ ਕਾਲਜ ਦੇ ਪੋਸਟ-ਗ੍ਰੈਜੂਏਟ ਕਮਰਸ ਵਿਭਾਗ ਅਤੇ ਪੋਸਟ-ਗ੍ਰੈਜੂਏਟ ਮੈਨੇਜਮੈਂਟ ਸਟੱਡੀਜ਼ ਵਿਭਾਗ ਨਾਲ ਮਿਲ ਕੇ ਕੰਪਨੀ ਬਜਾਜ ਫਿਨਸਰਵ ਲਿਮਟਡ ਦੇ ਸਹਿਯੋਗ ਨਾਲ ਵਿਦਿਆਰਥੀਆਂ ਦਾ ਵਿਸ਼ੇਸ਼ ਸਿਖਲਾਈ ਕੈਂਪ ਲਗਾਇਆ ਗਿਆ। ਇਸ ਵਿੱਚ ਉਨ੍ਹਾਂ ਨੇ ਬੈਂਕਿੰਗ, ਵਿੱਤ ਅਤੇ ਬੀਮਾ ਵਿੱਚ 100 ਘੰਟੇ ਦਾ ਸਰਟੀਫਿਕੇਟ ਪ੍ਰੋਗਰਾਮ ਪੂਰਾ ਕੀਤਾ। ਇਸ ਵਿੱਚ 37 ਵਿਦਿਆਰਥੀਆਂ ਨੇ ਹਿੱਸਾ ਲਿਆ ਜਿਨ੍ਹਾਂ ਵਿਚੋਂ 27 ਵਿਦਿਆਰਥੀਆਂ ਨੂੰ ਬਜਾਜ ਫਿਨਸਰਵ ਲਿਮਟਡ ਵੱਲੋਂ ਐਚਆਰ ਵਰਕਸ਼ਾਪ ਵਿੱਚ ਵਿਸ਼ੇਸ਼ ਤੌਰ ’ਤੇ ਸਟਾਰ ਸਰਟੀਫਿਕੇਸ਼ਨ ਪ੍ਰਦਾਨ ਕੀਤੇ ਗਏ। ਇਨ੍ਹਾਂ ਨੂੰ ਭਵਿੱਖ ਵਿੱਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ।
ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਕਾਰਪੋਰੇਟ ਸੈਕਟਰਾਂ ਵੱਲੋਂ ਪ੍ਰਦਾਨ ਕੀਤੀ ਗਈ ਅਜਿਹੀ ਸਿੱਖਿਆ ਭਰਪੂਰ ਟਰੇਨਿੰਗ ਵਿਦਿਆਰਥੀਆਂ ਦੇ ਬੈਂਕਿੰਗ ਅਤੇ ਵਿੱਤ ਦੇ ਖੇਤਰ ਨਾਲ ਸਬੰਧਿਤ ਵਿਹਾਰਕ ਗਿਆਨ ਵਧਾਉਣ ਵਿੱਚ ਬਹੁਤ ਸਹਾਇਕ ਸਿੱਧ ਹੁੰਦੀ ਹੈ। ਉਪ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ, ਡੀਨ ਪਲੇਸਮੈਂਟ ਡਾ. ਜਗਦੀਸ਼ ਸਿੰਘ, ਪਲੇਸਮੈਂਟ ਅਫ਼ਸਰ ਡਾ. ਸੌਰਵ ਸ਼ਰਮਾ ਨੇ ਵਿਦਿਆਰਥੀਆਂ ਦੇ ਵਿਹਾਰਕ ਗਿਆਨ ਨੂੰ ਵਧਾਉਣ ਲਈ ਸਿਖਲਾਈ ਦੀ ਭੂਮਿਕਾ ’ਤੇ ਜ਼ੋਰ ਦਿੱਤਾ।

Advertisement

Advertisement
Author Image

Advertisement
Advertisement
×