ਡਰੈਗਨ ਫਲਾਂ ਦੀ ਕਾਸ਼ਤ ਬਾਰੇ ਸਿਖਲਾਈ ਕੋਰਸ
ਲੁਧਿਆਣਾ: ਪੀਏਯੂ ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਸੇਵਾਮੁਕਤ ਉਮੀਦਵਾਰਾਂ ਲਈ ਪੰਜਾਬ ਵਿੱਚ ਡਰੈਗਨ ਫਲਾਂ ਦੀ ਕਾਸ਼ਤ ਵਿਸ਼ੇ ’ਤੇ ਦੋ-ਰੋਜ਼ਾ ਸਿਖਲਾਈ ਕੋਰਸ ਕਰਵਾਇਆ ਗਿਆ। ਇਸ ਕੋਰਸ ਵਿਚ ਬਾਗਬਾਨੀ ਵਿਭਾਗ ਪੰਜਾਬ ਤੋਂ ਕੁੱਲ 8 ਬਾਗਬਾਨੀ ਵਿਕਾਸ ਅਧਿਕਾਰੀਆਂ ਤੋਂ ਇਲਾਵਾ ਕ੍ਰਿਸ਼ੀ ਵਿਗਿਆਨ ਕੇਂਦਰਾਂ ਦੇ ਵਿਗਿਆਨੀਆਂ ਨੇ ਭਾਗ ਲਿਆ। ਐਸੋਸੀਏਟ ਡਾਇਰੈਕਟਰ ਸਕਿੱਲ ਡਿਵੈਲਪਮੈਂਟ ਰੁਪਿੰਦਰ ਕੌਰ ਨੇ ਦੱਸਿਆ ਕਿ ਡਰੈਗਨ ਫਲ ਵਰਗੇ ਵਿਦੇਸ਼ੀ ਫਲਾਂ ਦੀ ਕਾਸ਼ਤ ਕਿਸਾਨਾਂ ਲਈ ਆਮਦਨ ਦਾ ਵਧੀਆ ਸਰੋਤ ਹੋ ਸਕਦੀ ਹੈ ਅਤੇ ਪਸਾਰ ਵਿਗਿਆਨੀ ਡਰੈਗਨ ਫਲ ਦੀ ਕਾਸ਼ਤ ਲਈ ਤਕਨਾਲੋਜੀ ਦੇ ਪ੍ਰਸਾਰ ਲਈ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ। ਸਹਾਇਕ ਪ੍ਰੋਫੈਸਰ ਅਤੇ ਕੋਰਸ ਦੇ ਕੋਆਰਡੀਨੇਟਰ ਡਾ. ਪ੍ਰੇਰਨਾ ਕਪਿਲਾ ਨੇ ਕਿਹਾ ਕਿ ਡਰੈਗਨ ਫਰੂਟ ਵਿੱਚ ਵਿਟਾਮਿਨ ਸੀ ਅਤੇ ਹੋਰ ਆਕਸੀਡੈਂਟਸ ਦੀ ਮਾਤਰਾ ਵਧੇਰੇ ਹੁੰਦੀ ਹੈ, ਜੋ ਕਿ ਸਾਡੀ ਇਮਿਊਨ ਸਿਸਟਮ ਲਈ ਵਧੀਆ ਹੈ। ਡਾ. ਹਰਪ੍ਰੀਤ ਸਿੰਘ ਨੇ ਡਰੈਗਨ ਫਲਾਂ ਦੀਆਂ ਬਿਮਾਰੀਆਂ ਅਤੇ ਹੋਰ ਸਮੱਸਿਆਵਾਂ ਬਾਰੇ ਚਰਚਾ ਕੀਤੀ। ਸਿਖਿਆਰਥੀਆਂ ਨੇ ਪੀਏਯੂ ਵਿੱਚ ਡਰੈਗਨ ਫਰੂਟ ਪੌਦੇ ਲਗਾਉਣ ਵਾਲੇ ਖੇਤਰਾਂ ਦਾ ਦੌਰਾ ਕੀਤਾ। -ਖੇਤਰੀ ਪ੍ਰਤੀਨਿਧ