ਭਾਰਤੀ ਫ਼ੌਜ ’ਚ ਭਰਤੀ ਲਈ ਸਿਖਲਾਈ ਸ਼ੁਰੂ
09:03 AM Jan 21, 2025 IST
ਜਲੰਧਰ: ਜ਼ਿਲ੍ਹਾ ਰੁਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖ਼ਲਾਈ ਬਿਊਰੋ ਦੇ ਡਿਪਟੀ ਡਾਇਰੈਕਟਰ ਨੀਲਮ ਮਹੇ ਨੇ ਦੱਸਿਆ ਕਿ ਸੀ-ਪਾਈਟ ਕੈਂਪ, ਕਪੂਰਥਲਾ ਵਿੱਚ ਅਧਿਕਾਰੀ ਕੈਪਟਨ ਅਜੀਤ ਸਿੰਘ ਦੀ ਅਗਵਾਈ ਹੇਠ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਦੇ ਨੌਜਵਾਨਾਂ ਲਈ ਭਾਰਤੀ ਫੌਜ ਵਿੱਚ ਬਤੌਰ ਅਗਨੀਵੀਰ ਭਰਤੀ ਹੋਣ ਲਈ ਤਿਆਰੀ ਲਈ ਮੁਫ਼ਤ ਟ੍ਰੇਨਿੰਗ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜੋ ਨੌਜਵਾਨ ਫਿਜੀਕਲ/ਲਿਖਤੀ ਟੈਸਟ ਦੀ ਤਿਆਰੀ ਕਰਨਾ ਚਾਹੁੰਦੇ ਹਨ, ਉਹ ਸੀ-ਪਾਈਟ ਕੈਂਪ ਵਿਖੇ ਮੁਫ਼ਤ ਤਿਆਰੀ ਕਰ ਸਕਦੇ ਹਨ। -ਪੱਤਰ ਪ੍ਰੇਰਕ
Advertisement
Advertisement