ਬੱਚਿਆਂ ਨੂੰ ਆਫ਼ਤ ਪ੍ਰਬੰਧਨ ਬਾਰੇ ਦਿੱਤੀ ਸਿਖਲਾਈ
06:46 AM Oct 17, 2024 IST
ਜੋਗਿੰਦਰ ਸਿੰਘ ਮਾਨ
ਮਾਨਸਾ, 16 ਅਕਤੂਬਰ
ਸਕੂਲ ਸੇਫ਼ਟੀ ਪ੍ਰੋਗਰਾਮ ਤਹਿਤ ਇੰਸਪੈਕਟਰ ਸੰਦੀਪ ਕੁਮਾਰ ਦੀ ਅਗਵਾਈ ਵਿੱਚ ਬਠਿੰਡਾ ਤੋਂ ਐੱਨਡੀਆਰਐੱਫ ਦੀ ਟੀਮ ਵੱਲੋਂ ਸਰਕਾਰੀ ਕੋ-ਐਜੂ. ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਨਸਾ ਵਿੱਚ ਆਫ਼ਤ ਪ੍ਰਬੰਧਨ ਦੀ ਸਿਖਲਾਈ ਸਬੰਧੀ ਸੈਮੀਨਾਰ ਕਰਵਾਇਆ ਗਿਆ। ਐੱਨਡੀਆਰਐੱਫ ਟੀਮ ਦੇ ਮਾਹਿਰਾਂ ਵੱਲੋਂ ਸਕੂਲੀ ਵਿਦਿਆਰਥੀਆਂ ਨਾਲ ਆਫ਼ਤ ਪ੍ਰਬੰਧਨ ਦੇ ਨੁਕਤੇ ਸਾਂਝੇ ਕੀਤੇ ਗਏ। ਉਨ੍ਹਾਂ ਨਾਲ ਸਬ-ਇੰਸਪੈਕਟਰ ਰਾਜਿੰਦਰ ਸਿੰਘ ਵੀ ਮੌਜੂਦ ਸਨ। ਇੰਸਪੈਕਟਰ ਸੰਦੀਪ ਕੁਮਾਰ ਨੇ ਦੱਸਿਆ ਕਿ ਇਸ ਸਿਖਲਾਈ ਕੈਂਪ ਦੌਰਾਨ ਵਿਦਿਆਰਥੀਆਂ ਨੂੰ ਦੇਸ਼ ਦੀਆਂ ਵੱਖ-ਵੱਖ ਥਾਵਾਂ ’ਚ ਵੱਖ-ਵੱਖ ਸਮੇਂ ਦੌਰਾਨ ਆਈਆਂ ਕੁਦਰਤੀ ਆਫ਼ਤਾਂ ਅਤੇ ਉਨ੍ਹਾਂ ਨਾਲ ਨਜਿੱਠਣ ਸਬੰਧੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਵਿਦਿਆਰਥੀਆਂ ਨੂੰ ਦੱਸਿਆ ਕਿ ਆਫ਼ਤ ਆਉਣ ਸਮੇਂ ਕਈ ਵਾਰ ਤਣਾਅ ਦੀ ਸਥਿਤੀ ਪੈਦਾ ਹੋ ਜਾਂਦੀ ਹੈ ਅਤੇ ਸਾਨੂੰ ਕਿਸ ਤਰ੍ਹਾਂ ਤਣਾਅ ਮੁਕਤ ਹੁੰਦੇ ਹੋਏ ਪੂਰੀ ਸਹਿਜਤਾ ਨਾਲ ਇਨ੍ਹਾਂ ਸਥਿਤੀਆਂ ਦਾ ਸਾਹਮਣਾ ਕਰਕੇ ਉਨ੍ਹਾਂ ਨਾਲ ਨਜਿੱਠਣਾ ਚਾਹੀਦਾ ਹੈ।
Advertisement
Advertisement