ਡੇਂਗੂ ਦੇ ਲਾਰਵੇ ਦੀ ਜਾਂਚ ਸਬੰਧੀ ਸਿਖਲਾਈ
ਨਿੱਜੀ ਪੱਤਰ ਪ੍ਰੇਰਕ
ਖੰਨਾ, 13 ਨਵੰਬਰ
ਸਿਵਲ ਸਰਜਨ ਲੁਧਿਆਣਾ ਡਾ. ਪ੍ਰਦੀਪ ਕੁਮਾਰ ਦੀਆਂ ਹਦਾਇਤਾਂ ’ਤੇ ਐੱਸਐੱਮਓ ਡਾ. ਰਵੀ ਦੱਤ ਦੀ ਅਗਵਾਈ ਹੇਠ ਅੱਜ ਨੇੜਲੇ ਕੁਲਾਰ ਨਰਸਿੰਗ ਕਾਲਜ ਬੀਜਾ ਵਿੱਚ ਵਿਦਿਆਰਥੀਆਂ ਨੂੰ ਡੇਂਗੂ ਦੇ ਲਾਰਵੇ ਦੀ ਜਾਂਚ ਸਬੰਧੀ ਸਿਖਲਾਈ ਦਿੱਤੀ ਗਈ। ਇਸ ਮੌਕੇ ਸਿਹਤ ਇੰਸਪੈਕਟਰ ਤਰਲੋਕ ਸਿੰਘ ਅਤੇ ਗੁਰਦੀਪ ਸਿੰਘ ਨੇ ਦੱਸਿਆ ਕਿ ਇਸ ਮੁੰਹਿਮ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ ਘਰ ਜਾ ਕੇ ਡੇਂਗੂ ਦੇ ਲਾਰਵੇ ਦੀ ਚੈਕਿੰਗ ਕੀਤੀ ਜਾਵੇਗੀ ਤੇ ਜਿੱਥੇ ਲਾਰਵਾ ਮਿਲਿਆ ਉਸ ਨੂੰ ਨਸ਼ਟ ਕੀਤਾ ਜਾਵੇਗਾ। ਇਸ ਮੁਹਿੰਮ ਲਈ ਨਰਸਿੰਗ ਵਿਦਿਆਰਥੀਆਂ ਦੇ ਸਹਿਯੋਗ ਨਾਲ ਟੀਮਾਂ ਬਣਾਈਆਂ ਗਈਆਂ ਜਾਣਗੀਆਂ। ਇਸ ਸਿਖਲਾਈ ਵਿੱਚ ਕਮਿਊਨਿਟੀ ਹੈਲਥ ਸੈਂਟਰ ਅਧੀਨ ਪੈਂਦੇ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਸਮੇਤ ਸੰਜੀਵਨੀ ਕਾਲਜ ਦਾਊਦਪੁਰ ਤੇ ਸਵਾਮੀ ਵਿਵੇਕਾਨੰਦ ਕਾਲਜ ਦੇ ਵਿਦਿਆਰਥੀਆਂ ਨੇ ਵੀ ਹਿੱਸਾ ਲਿਆ। ਇਸ ਮੌਕੇ ਸਰਪਰੀਤ ਸਿੰਘ ਅਤੇ ਅਨੂਪਿਆ ਨੇ ਵਿਦਿਆਰਥੀਆਂ ਨੂੰ ਲਾਰਵੇ ਦੀ ਪਛਾਣ, ਕਥਾਮ, ਡੇਂਗੂ ਬੁਖਾਰ ਦੇ ਲੱਛਣਾਂ ਅਤੇ ਇਲਾਜ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।