For the best experience, open
https://m.punjabitribuneonline.com
on your mobile browser.
Advertisement

ਵੈਟਰਨਰੀ ’ਵਰਸਿਟੀ ਵਿੱਚ ਨਵ-ਨਿਯੁਕਤ ਅਧਿਆਪਕਾਂ ਲਈ ਸਿਖਲਾਈ ਪ੍ਰੋਗਰਾਮ

07:17 AM Sep 18, 2024 IST
ਵੈਟਰਨਰੀ ’ਵਰਸਿਟੀ ਵਿੱਚ ਨਵ ਨਿਯੁਕਤ ਅਧਿਆਪਕਾਂ ਲਈ ਸਿਖਲਾਈ ਪ੍ਰੋਗਰਾਮ
ਸਿਖਲਾਈ ਕੋਰਸ ਵਿੱਚ ਸ਼ਾਮਲ ਨਵ-ਨਿਯੁਕਤ ਅਧਿਆਪਕ। -ਫੋਟੋ: ਬੱਤਰਾ
Advertisement

ਖੇਤਰੀ ਪ੍ਰਤੀਨਿਧ
ਲੁਧਿਆਣਾ, 17 ਸਤੰਬਰ
ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਮਨੁੱਖੀ ਸਰੋਤ ਪ੍ਰਬੰਧਨ ਨਿਰਦੇਸ਼ਾਲਾ ਵੱਲੋਂ ਨਵੇਂ ਨਿਯੁਕਤ ਹੋਏ ਅਧਿਆਪਕਾਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਨਿਰਦੇਸ਼ਕ ਡਾ. ਲਛਮਣ ਦਾਸ ਸਿੰਗਲਾ ਨੇ ਦੱਸਿਆ ਕਿ 10 ਦਿਨਾਂ ਦੇ ਇਸ ਸਿਖਲਾਈ ਕੋਰਸ ਵਿੱਚ ਵੱਖ-ਵੱਖ ਵਿਸ਼ਾ ਮਾਹਿਰਾਂ ਨੇ ਲੈਕਚਰ ਦਿੱਤੇ। ਸਿੱਖਿਆਰਥੀਆਂ ਨੂੰ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਅਤੇ ਦਫ਼ਤਰਾਂ, ਸੈਂਟਰਲ ਇੰਸਟੀਚਿਊਟ ਆਫ ਪੋਸਟ ਹਾਰਵੇਸਟ ਇੰਜਨੀਅਰਿੰਗ ਤੇ ਤਕਨਾਲੋਜੀ (ਸੀਫੇਟ), ਐਗਰੀਕਲਚਰਲ ਟੈਕਨਾਲੋਜੀ ਐਪਲੀਕੇਸ਼ਨ ਰਿਸਰਚ ਇੰਸਟੀਚਿਊਟ ਅਤੇ ਹੋਰ ਵਿਭਾਗਾਂ ਦਾ ਦੌਰਾ ਕਰਵਾਇਆ ਗਿਆ। ਡਾ. ਸਿੰਗਲਾ ਨੇ ਸਾਰੇ ਪ੍ਰੋਗਰਾਮ ਨੂੰ ਸੁਚੱਜੇ ਤਰੀਕੇ ਨਾਲ ਸਫਲ ਕਰਨ ਲਈ ਸਾਰੀ ਟੀਮ ਨੂੰ ਧੰਨਵਾਦ ਕਿਹਾ। ਰਜਿਸਟਰਾਰ ਡਾ. ਹਰਮਨਜੀਤ ਸਿੰਘ ਬਾਂਗਾ ਨੇ ਸਮਾਪਨ ਸਮਾਗਮ ਵਿੱਚ ਯੂਨੀਵਰਸਿਟੀ ਦੀਆਂ ਪ੍ਰਸ਼ਾਸਕੀ ਕਾਰਜ ਵਿਧੀਆਂ ਬਾਰੇ ਦੱਸਿਆ। ਉਨ੍ਹਾਂ ਦੱਸਿਆ ਕਿ ਇਹ ਸਿਖਲਾਈ ਕੋਰਸ ਵੈਟਰਨਰੀ ਸਿੱਖਿਆ ਅਤੇ ਖੋਜ ਵਿੱਚ ਕਾਫ਼ੀ ਮਹੱਤਤਾ ਰੱਖਦਾ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਇਸ ਸਿਖਲਾਈ ਕੋਰਸ ਨਾਲ ਨਵ-ਨਿਯੁਕਤ ਅਧਿਆਪਕਾਂ ’ਤੇ ਸਕਾਰਾਤਮਕ ਪ੍ਰਭਾਵ ਪੈਣਗੇ, ਜਿਸ ਨਾਲ ਯੂਨੀਵਰਸਿਟੀ ਦੀ ਸਾਖ਼ ਨੂੰ ਉੱਤਮਤਾ ਦੇ ਕੇਂਦਰ ਵਜੋਂ ਮਜ਼ਬੂਤ ਕੀਤਾ ਜਾਵੇਗਾ। ਇਸ ਦੌਰਾਨ ਉਪ-ਕੁਲਪਤੀ ਡਾ. ਜਤਿੰਦਰ ਪਾਲ ਸਿੰਘ ਗਿੱਲ ਨੇ ਕਿਹਾ ਕਿ ਇਹ ਸਿਖਲਾਈ ਕੋਰਸ ਨਵ-ਨਿਯੁਕਤ ਅਧਿਆਪਕਾਂ ਲਈ ਬਹੁਤ ਅਹਿਮੀਅਤ ਰੱਖਦਾ ਹੈ ਕਿਉਂਕਿ ਇਸ ਰਾਹੀਂ ਉਹ ਲੋੜੀਂਦੇ ਸਾਧਨਾਂ ਅਤੇ ਗਿਆਨ ਨਾਲ ਸਮਰੱਥ ਹੁੰਦੇ ਹਨ।

Advertisement

Advertisement
Advertisement
Author Image

Advertisement