ਸਪਰਿੰਗ ਡੇਲ ਸਕੂਲ ’ਚ ਅਧਿਆਪਕਾਂ ਲਈ ਟਰੇਨਿੰਗ ਸੈਮੀਨਾਰ
ਖੇਤਰੀ ਪ੍ਰਤੀਨਿਧ
ਲੁਧਿਆਣਾ, 24 ਨਵੰਬਰ
ਸਪਰਿੰਗ ਡੇਲ ਪਬਲਿਕ ਸਕੂਲ ਵਿੱਚ ਲੁਧਿਆਣਾ ਸਹੋਦਿਆ ਸਕੂਲ ਕੰਪਲੈਕਸ ‘ਇਨਰ ਇੰਜਨੀਅਰਿੰਗ’ ਟੀਚਰ ਟਰੇਨਿੰਗ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਸੀਬੀਐੱਸਈ ਤੋਂ ਮਾਨਤਾ ਪ੍ਰਾਪਤ ਵੱਖ ਵੱਖ ਸਕੂਲਾਂ ਦੇ ਅਧਿਆਪਕਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਸੈਮੀਨਾਰ ਦੀ ਅਗਵਾਈ ਮਸ਼ਹੂਰ ਕਾਉਂਸਲਰ ਡਾ. ਗੁਰਪ੍ਰੀਤ ਨੇ ਕੀਤੀ। ਇਸ ਸੈਮੀਨਾਰ ਦੌਰਾਨ ਅਧਿਆਪਕਾਂ ਨੂੰ ਅਧਿਆਪਨ ਦੇ ਵੱਖ ਵੱਖ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਅਧਿਆਪਕਾਂ ਨੂੰ ਨਵੀਆਂ ਤਕਨੀਕਾਂ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਆਪਣੀ ਪੜ੍ਹਾਉਣ ਸ਼ਕਤੀ ਨੂੰ ਵਧਾਉਣ ਲਈ ਪ੍ਰੇਰਿਤ ਕੀਤਾ ਗਿਆ। ਸਕੂਲ ਦੀ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ, ਡਾਇਰੈਕਟਰਾਂ ਮਨਦੀਪ ਵਾਲੀਆ, ਕਮਲਪ੍ਰੀਤ ਕੌਰ ਤੇ ਡਿਪਟੀ ਡਾਇਰੈਕਟਰ ਸੋਨੀਆ ਵਰਮਾ ਅਤੇ ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਨੇ ਕਿਹਾ ਕਿ ਅਜਿਹੇ ਸੈਮੀਨਾਰ ਅਧਿਆਪਕਾਂ ਦੇ ਬਹੁ-ਪੱਖੀ ਵਿਕਾਸ ਲਈ ਲਾਹੇਵੰਦ ਹੁੰਦੇ ਹਨ। ਉਨ੍ਹਾਂ ਨੇ ਅਜਿਹੇ ਸੈਮੀਨਾਰਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਆਏ ਅਧਿਆਪਕਾਂ ਦਾ ਰਾਸ਼ਟਰ ਨਿਰਮਾਣ ਵਿੱਚ ਆਪਣਾ ਯੋਗਦਾਨ ਦੇਣ ਲਈ ਧੰਨਵਾਦ ਕੀਤਾ।