ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਮਰਾਲਾ ਰੇਲਵੇ ਸਟੇਸ਼ਨ ’ਤੇ ਰੇਲਾਂ ਰੋਕੀਆਂ

07:53 AM Oct 04, 2024 IST
ਸਮਰਾਲਾ ਰੇਲਵੇ ਸਟੇਸ਼ਨ ’ਤੇ ਰੇਲਾਂ ਰੋਕਣ ਲਈ ਧਰਨਾ ਦਿੰਦੇ ਹੋਏ ਕਿਸਾਨ।

ਡੀ ਪੀ ਐੱਸ ਬਤਰਾ
ਸਮਰਾਲਾ, 3 ਅਕਤੂਬਰ
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ ’ਤੇ ਪੂਰੇ ਪੰਜਾਬ ਵਿੱਚ ਅੱਜ ਦੁਪਹਿਰ 12.30 ਤੋਂ 2.30 ਵਜੇ ਤੱਕ ਰੇਲਾਂ ਰੋਕੀਆਂ ਗਈਆਂ। ਇਸ ਸੱਦੇ ਤਹਿਤ ਅੱਜ ਸਮਰਾਲਾ ਦੇ ਰੇਲਵੇ ਸਟੇਸ਼ਨ ’ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਕਾਰਕੁਨਾਂ ਨੇ ਰੇਲਾਂ ਰੋਕਣ ਲਈ ਰੇਲਵੇ ਟਰੈਕਾਂ ’ਤੇ ਬੈਠ ਕੇ ਧਰਨਾ ਦਿੱਤਾ। ਇਸ ਮੌਕੇ ਵੱਖ-ਵੱਖ ਕਿਸਾਨ ਆਗੂਆਂ ਨੇ ਆਪਣੇ ਸੰਬੋਧਨ ਵਿੱਚ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਵਿਰੋਧ ਕੀਤਾ।
ਇਸ ਮੌਕੇ ਬਲਵੀਰ ਸਿੰਘ ਖੀਰਨੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਪੂਰੇ ਭਾਰਤ ਨੂੰ ਤਬਾਹੀ ਵੱਲ ਲਿਜਾਣ ਵਿੱਚ ਕੋਈ ਕਸਰ ਨਹੀਂ ਛੱਡ ਰਹੀ। ਲਖੀਮਪੁਰ ਖੀਰੀ ਦੇ ਕਾਤਲ ਸ਼ਰੇਆਮ ਬਾਹਰ ਘੁੰਮ ਰਹੇ ਹਨ ਤੇ ਉਸ ਹਮਲੇ ਵਿੱਚ ਮਾਰੇ ਗਏ ਕਿਸਾਨਾਂ ਦਾ ਪਰਿਵਾਰਾਂ ਦੀ ਕਿਸੇ ਨੇ ਸਾਰ ਨਹੀਂ ਲਈ। ਦੂਸਰੇ ਪਾਸੇ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਸਬੰਧੀ ਚੁੱਪ ਵੱਟ ਕੇ ਬੈਠੀ ਹੈ, ਉਸ ਨੂੰ ਕਿਸਾਨੀ ਨਾਲ ਕੋਈ ਸਰੋਕਾਰ ਨਹੀਂ ਹੈ। ਅੱਜ ਦੇ ਧਰਨੇ ਵਿੱਚ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਵੱਲੋਂ ਜ਼ਿਲ੍ਹਾ ਸਕੱਤਰ ਜਰਨੈਲ ਸਿੰਘ, ਜੀਵਨ ਸਿੰਘ ਸਕੱਤਰ, ਦਲਜੀਤ ਸਿੰਘ, ਦਲਜੀਤ ਸਿੰਘ ਬੱਗੂ, ਹਰਪਾਲ ਸਿੰਘ ਮੱਲ ਮਾਜਰਾ, ਰਜਿੰਦਰ ਸਿੰਘ ਮਾਸਟਰ, ਜਸਮੇਰ ਸਿੰਘ ਗਾਗੂ ਟੋਡਰਪੁਰ, ਗੁਰਦੇਵ ਸਿੰਘ ਕਟਾਣਾ ਸਾਹਿਬ, ਬਿੱਕਰ ਸਿੰਘ, ਕੁਲਦੀਪ ਸਿੰਘ ਖੀਰਨੀਆਂ, ਗੁੱਡੂ ਟੋਡਰਪੁਰ, ਚੰਦ ਸਿੰਘ, ਨੋਨੀ ਸਿੰਘ, ਜੀਤ ਸਿੰਘ ਟੋਡਰਪੁਰ, ਅਮਰ ਸਿੰਘ ਸਮੇਤ ਯੂਨੀਅਨ ਦੇ ਹੋਰ ਅਹੁਦੇਦਾਰ ਅਤੇ ਵਰਕਰ ਵੀ ਹਾਜ਼ਰ ਸਨ।

Advertisement

Advertisement