ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਿੱਲੀ ਹਾਈ ਕੋਰਟ ਵੱਲੋਂ 233 ਨਿਆਂਇਕ ਅਧਿਕਾਰੀਆਂ ਦਾ ਤਬਾਦਲਾ

07:32 AM Oct 28, 2024 IST

ਨਵੀਂ ਦਿੱਲੀ, 27 ਅਕਤੂਬਰ
ਦਿੱਲੀ ਹਾਈ ਕੋਰਟ ਨੇ ਕੌਮੀ ਰਾਜਧਾਨੀ ਵਿੱਚ ਆਪਣੇ ਅਧੀਨ ਅਦਾਲਤਾਂ ਦੇ ਕਈ ਨਿਆਂਇਕ ਅਧਿਕਾਰੀਆਂ ਦੇ ਤੁਰੰਤ ਤਬਾਦਲੇ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਨ੍ਹਾਂ ਵਿੱਚ ਸਾਬਕਾ ਭਾਜਪਾ ਸੰਸਦ ਮੈਂਬਰ ਅਤੇ ਭਾਰਤੀ ਕੁਸ਼ਤੀ ਫੈਡਰੇਸ਼ਨ (ਡਬਲਿਊਐੱਫਆਈ) ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਖ਼ਿਲਾਫ਼ ਜਿਨਸੀ ਸ਼ੋਸ਼ਣ ਮਾਮਲੇ ਸਬੰਧੀ ਦਿੱਲੀ ਪੁਲੀਸ ਵੱਲੋਂ ਦਾਇਰ ਰੱਦ ਰਿਪੋਰਟ ਦੀ ਸੁਣਵਾਈ ਕਰਨ ਵਾਲਾ ਜੱਜ ਵੀ ਸ਼ਾਮਲ ਹੈ।
ਹਾਈ ਕੋਰਟ ਨੇ ਜਾਰੀ ਕੀਤੇ ਦੋ ਵੱਖ-ਵੱਖ ਨੋਟੀਫਿਕੇਸ਼ਨਾਂ ਵਿੱਚ ਦਿੱਲੀ ਨਿਆਂਇਕ ਸੇਵਾ ਵਿੱਚ 233 ਨਿਆਂਇਕ ਅਧਿਕਾਰੀਆਂ ਅਤੇ ਦਿੱਲੀ ਉੱਚ ਨਿਆਂਇਕ ਸੇਵਾ ਵਿੱਚ 23 ਨਿਆਂਇਕ ਅਧਿਕਾਰੀਆਂ ਨੂੰ ਨਵੀਂਆਂ ਨਿਯੁਕਤੀਆਂ ਦਿੱਤੀਆਂ ਹਨ। ਹਾਈ ਕੋਰਟ ਦੇ ਰਜਿਸਟਰਾਰ ਜਨਰਲ ਨੇ ਸ਼ੁੱਕਰਵਾਰ ਨੂੰ ਤਬਾਦਲਿਆਂ ਦੀ ਸੂਚੀ ਤੁਰੰਤ ਪ੍ਰਭਾਵ ਨਾਲ ਜਾਰੀ ਕੀਤੀ ਸੀ। ਤਬਾਦਲੇ ਤੋਂ ਇਲਾਵਾ ਇਨ੍ਹਾਂ ਨਿਯੁਕਤੀਆਂ ਵਿੱਚ ਸਿਖਲਾਈ ਪੂਰੀ ਹੋਣ ’ਤੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਰੀਬ 70 ਨਿਆਂਇਕ ਅਧਿਕਾਰੀਆਂ ਦੀਆਂ ਤਾਇਨਾਤੀਆਂ ਵੀ ਸ਼ਾਮਲ ਹਨ। ਇੱਕ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ, ‘‘ਮਾਣਯੋਗ ਚੀਫ਼ ਜਸਟਿਸ ਅਤੇ ਇਸ ਅਦਾਲਤ ਦੇ ਮਾਣਯੋਗ ਜੱਜਾਂ ਨੇ ਤੁਰੰਤ ਪ੍ਰਭਾਵ ਨਾਲ ਦਿੱਲੀ ਨਿਆਂਇਕ ਸੇਵਾਵਾਂ ਵਿੱਚ ਨਿਯੁਕਤੀਆਂ/ਤਬਾਦਲੇ ਕੀਤੇ ਹਨ।’’ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਮਾਮਲੇ ਦੀ ਸੁਣਵਾਈ ਕਰ ਰਹੇ ਪਟਿਆਲਾ ਹਾਊਸ ਅਦਾਲਤ ਦੇ ਵਿਸ਼ੇਸ਼ ਜੱਜ (ਪੋਕਸੋ) ਛਵੀ ਕਪੂਰ ਨੂੰ ਵਿਸ਼ੇਸ਼ ਜੱਜ ਵਜੋਂ ਰਾਊਜ਼ ਐਵੇਨਿਊ ਅਦਾਲਤ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। -ਪੀਟੀਆਈ

Advertisement

Advertisement