ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਤਰਨ ਤਾਰਨ ਵਿੱਚ 450 ਪੁਲੀਸ ਮੁਲਾਜ਼ਮਾਂ ਦੀਆਂ ਬਦਲੀਆਂ

06:50 AM Jun 18, 2024 IST

ਪੱਤਰ ਪ੍ਰੇਰਕ
ਤਰਨ ਤਾਰਨ, 17 ਜੂਨ
ਜ਼ਿਲ੍ਹਾ ਪੁਲੀਸ ਨੇ ਵਿਭਾਗ ਵਿੱਚੋਂ ਭ੍ਰਿਸ਼ਟਾਚਾਰ ਦਾ ਖਾਤਮਾ ਕਰਨ ਲਈ ਅੱਜ 450 ਦੇ ਕਰੀਬ ਮੁਲਾਜ਼ਮਾਂ ਦੀਆਂ ਤਬਦੀਲੀਆਂ ਕੀਤੀਆਂ ਹਨ| ਪੁਲੀਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਤਬਦੀਲ ਕੀਤੇ ਮੁਲਾਜ਼ਮਾਂ ਵਿੱਚ ਕਾਂਸਟੇਬਲ ਰੈਂਕ ਦੇ ਮੁਲਾਜ਼ਮ ਤੋਂ ਲੈ ਕੇ ਸਬ ਇੰਸਪੈਕਟਰ ਰੈਂਕ ਤੱਕ ਦੇ ਅਧਿਕਾਰੀ ਸ਼ਾਮਲ ਹਨ| ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਤਬਦੀਲ ਕੀਤੇ ਅਧਿਕਾਰੀਆਂ ਵਿੱਚ ਵਧੇਰੇ ਮੁਲਾਜ਼ਮ ਜਾਂ ਅਧਿਕਾਰੀ ਇੱਕ ਸਟੇਸ਼ਨ ’ਤੇ ਲੰਬੇ ਸਮੇਂ ਤੋਂ ਕੰਮ ਕਰਦੇ ਆ ਰਹੇ ਹੋਣ ਕਰਕੇ ਤਬਦੀਲ ਕੀਤੇ ਗਏ ਹਨ| ਇਹ ਹੁਕਮ ਐੱਸਐੱਸਪੀ ਦੇ ਦਫ਼ਤਰ ਵੱਲੋਂ ਜਾਰੀ ਕੀਤੇ ਗਏ ਹਨ ਜਦਕਿ ਇੰਸਪੈਕਟਰ ਰੈਂਕ ਦੇ ਅਧਿਕਾਰੀ ਤੋਂ ਉੱਪਰਲੇ ਰੈਂਕ ਦੇ ਅਧਿਕਾਰੀਆਂ ਦੀਆਂ ਵੀ ਤਬਦੀਲੀਆਂ ਕੀਤੇ ਜਾਣਾ ਪੰਜਾਬ ਸਰਕਾਰ ਦਾ ਅਗਲਾ ਕਦਮ ਕਿਹਾ ਜਾ ਰਿਹਾ ਹੈ| ਤਰਨ ਤਾਰਨ ਦੇ ਥਾਣਾ ਸਿਟੀ ਦੇ ਐੱਸਐੱਚਓ ਇੰਸਪੈਕਟਰ ਸੁਨੀਲ ਕੁਮਾਰ ਨੇ ਦੱਸਿਆ ਕਿ ਇਸ ਥਾਣੇ ਦੇ 12 ਮੁਲਾਜ਼ਮਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Advertisement

Advertisement
Advertisement