ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨੌਂ ਪੁਲੀਸ ਅਧਿਕਾਰੀਆਂ ਦੇ ਤਬਾਦਲੇ

08:35 AM Jun 08, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 7 ਜੂਨ
ਪੰਜਾਬ ਸਰਕਾਰ ਨੇ ਅੱਜ ਨੌਂ ਪੁਲੀਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਅੰਮ੍ਰਿਤਸਰ ਦੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਥਾਂ ਫਿਰੋਜ਼ਪੁਰ ਰੇਂਜ ਦੇ ਡੀਆਈਜੀ ਰਣਜੀਤ ਸਿੰਘ ਨੂੰ ਲਗਾ ਦਿੱਤਾ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਭੁੱਲਰ ਖ਼ਿਲਾਫ਼ ਮੁੱਖ ਮੰਤਰੀ ਦਫਤਰ ਨੂੰ ਗੁਪਤ ਰਿਪੋਰਟਾਂ ਮਿਲੀਆਂ ਸਨ ਕਿ ਭੁੱਲਰ ਚੋਣਾਂ ਦੌਰਾਨ ਨਿਰਪੱਖ ਨਹੀਂ ਰਹੇ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਨੇ ਮੁੱਖ ਮੰਤਰੀ ਕੋਲ ਪੁਲੀਸ ਅਧਿਕਾਰੀ ਗੁਰਪ੍ਰੀਤ ਸਿੰਘ ਭੁੱਲਰ ਦੀਆਂ ਸ਼ਿਕਾਇਤਾਂ ਦੀ ਝੜੀ ਲਗਾ ਦਿੱਤੀ ਸੀ।
ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਦੌਰਾਨ ਜੋ ਅਧਿਕਾਰੀ ਬਦਲੇ ਸਨ, ਉਨ੍ਹਾਂ ਨੂੰ ਮੁੜ ਅੱਜ ਪੁਰਾਣੀਆਂ ਥਾਵਾਂ ’ਤੇ ਤਾਇਨਾਤ ਕਰ ਦਿੱਤਾ ਗਿਆ ਹੈ। ਲੁਧਿਆਣਾ ਤੋਂ ਬਦਲ ਕੇ ਨਿਲਾਭ ਕਿਸ਼ੋਰ ਨੂੰ ਮੁੜ ਐੱਸਟੀਐੱਫ ਦਾ ਏਡੀਜੀਪੀ ਲਗਾ ਦਿੱਤਾ ਹੈ। ਡਾ. ਬੂਪਥੀ ਨੂੰ ਬਦਲ ਕੇ ਡੀਆਈਜੀ (ਪ੍ਰਸ਼ਾਸਨ) ਚੰਡੀਗੜ੍ਹ ਲਗਾ ਦਿੱਤਾ ਗਿਆ ਹੈ ਅਤੇ ਰਾਹੁਲ ਐੱਸ ਨੂੰ ਵਿਜੀਲੈਂਸ ਦਾ ਮੁੜ ਡਾਇਰੈਕਟਰ ਲਗਾ ਦਿੱਤਾ ਗਿਆ ਹੈ।
ਇਸੇ ਤਰ੍ਹਾਂ ਸਵਪਨ ਸ਼ਰਮਾ ਨੂੰ ਜਲੰਧਰ ਦਾ ਪੁਲੀਸ ਕਮਿਸ਼ਨਰ ਤੇ ਕੁਲਦੀਪ ਚਹਿਲ ਨੂੰ ਲੁਧਿਆਣਾ ਦਾ ਪੁਲੀਸ ਕਮਿਸ਼ਨਰ ਲਗਾ ਦਿੱਤਾ ਹੈ। ਬਠਿੰਡਾ ਤੋਂ ਤਬਦੀਲ ਕੀਤੇ ਹਰਮਨਬੀਰ ਸਿੰਘ ਨੂੰ ਜਲੰਧਰ ਰੇਂਜ ਦੇ ਡੀਆਈਜੀ ਦਾ ਕੰਮਕਾਜ ਦੇਖਣ ਲਈ ਤਾਇਨਾਤ ਕੀਤਾ ਗਿਆ ਹੈ ਜਦੋਂ ਕਿ ਅਜੈ ਮਲੂਜਾ ਨੂੰ ਫਿਰੋਜ਼ਪੁਰ ਰੇਂਜ ਦਾ ਡੀਆਈਜੀ ਲਾਇਆ ਹੈ। ਗਗਨਅਜੀਤ ਸਿੰਘ ਨੂੰ ਐੱਸਐੱਸਪੀ, ਸੜਕ ਸੁਰੱਖਿਆ ਫੋਰਸ ਲਗਾ ਦਿੱਤਾ ਗਿਆ ਹੈ।

Advertisement

Advertisement