ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਟਰਾਂਸਪੋਰਟ ਮੰਤਰੀ ਵੱਲੋਂ ਨਰਾਇਣਗੜ੍ਹ ਬੱਸ ਅੱਡੇ ਦਾ ਦੌਰਾ

08:50 AM Jun 25, 2024 IST
ਨਰਾਇਣਗੜ੍ਹ ਬੱਸ ਅੱਡੇ ’ਤੇ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ ਅਸੀਮ ਗੋਇਲ।

ਫਰਿੰਦਰ ਪਾਲ ਗੁਲਿਆਣੀ
ਨਰਾਇਣਗੜ੍ਹ, 24 ਜੂਨ
ਹਰਿਆਣਾ ਦੇ ਟਰਾਂਸਪੋਰਟ ਅਤੇ ਮਹਿਲਾ ਤੇ ਬਾਲ ਵਿਕਾਸ ਰਾਜ ਮੰਤਰੀ ਅਸੀਮ ਗੋਇਲ ਨੇ ਅੱਜ ਨਰਾਇਣਗੜ੍ਹ ਬੱਸ ਸਟੈਂਡ ਦਾ ਦੌਰਾ ਕੀਤਾ ਅਤੇ ਉੱਥੇ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਭਾਜਪਾ ਵਰਕਰਾਂ ਅਤੇ ਇਲਾਕੇ ਦੇ ਲੋਕਾਂ ਦੀ ਅਪੀਲ ’ਤੇ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਨਰਾਇਣਗੜ੍ਹ ਦੇ ਬੱਸ ਸਟੈਂਡ ਨੂੰ ਬਿਲਕੁਲ ਆਧੁਨਿਕ ਤਰੀਕੇ ਨਾਲ ਬਣਾਇਆ ਜਾਵੇਗਾ। ਇਸ ਸਬੰਧੀ ਮੰਤਰੀ ਅਸੀਮ ਗੋਇਲ ਨੇ ਮੌਕੇ ’ਤੇ ਮੌਜੂਦ ਟਰਾਂਸਪੋਰਟ ਵਿਭਾਗ ਦੇ ਜੀਐੱਮ ਅਸ਼ਵਨੀ ਡੋਗਰਾ ਅਤੇ ਲੋਕ ਨਿਰਮਾਣ ਵਿਭਾਗ ਦੇ ਐਸਡੀਓ ਦਿਨੇਸ਼ ਕੁਮਾਰ ਨੂੰ ਹਦਾਇਤਾਂ ਦਿੱਤੀਆਂ।
ਉਨ੍ਹਾਂ ਕਿਹਾ ਕਿ ਪੁਰਾਣੇ ਬੱਸ ਸਟੈਂਡ ਨਰਾਇਣਗੜ੍ਹ ਨੂੰ ਢਾਹ ਕੇ ਇੱਥੇ 12 ਬੇਅ/ਕਾਊਂਟਰਾਂ ਦਾ ਨਵਾਂ ਬੱਸ ਸਟੈਂਡ ਉਸਾਰ ਕੇ ਸਾਰੀਆਂ ਲੋੜੀਂਦੀਆਂ ਰਸਮਾਂ/ਪ੍ਰਕਿਰਿਆਵਾਂ ਅਤੇ ਰਿਪੋਰਟਾਂ ਜਲਦੀ ਤੋਂ ਜਲਦੀ ਤਿਆਰ ਕੀਤੀਆਂ ਜਾਣ। ਇਸ ਦਾ ਨੀਂਹ ਪੱਥਰ ਮੁੱਖ ਮੰਤਰੀ ਨਾਇਬ ਸਿੰਘ ਅਗਸਤ ਮਹੀਨੇ ਵਿੱਚ ਰੱਖਣਗੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੱਸ ਸਟੈਂਡ ਦੋ ਮੰਜ਼ਿਲਾ ਹੋਣਾ ਚਾਹੀਦਾ ਹੈ ਜਿਸ ਵਿੱਚ ਸਵਾਰੀਆਂ ਲਈ ਲੋੜੀਂਦੀਆਂ ਸਹੂਲਤਾਂ ਦਾ ਧਿਆਨ ਰੱਖਿਆ ਜਾਵੇ। ਨਵੇਂ ਬੱਸ ਸਟੈਂਡ ਵਿੱਚ ਯਾਤਰੀਆਂ ਲਈ ਵੇਟਿੰਗ ਹਾਲ, ਪਖਾਨੇ ਅਤੇ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਦਫ਼ਤਰਾਂ ਦਾ ਵੀ ਪ੍ਰਬੰਧ ਰੱਖਿਆ ਜਾਵੇ। ਲੋਕਾਂ ਦੇ ਦੋ ਪਹੀਆ ਅਤੇ ਚਾਰ ਪਹੀਆ ਵਾਹਨਾਂ ਲਈ ਪਾਰਕਿੰਗ ਦਾ ਵੱਖਰਾ ਪ੍ਰਬੰਧ ਹੋਣਾ ਚਾਹੀਦਾ ਹੈ। ਇਸ ਦੇ ਨਾਲ ਹੀ ਬੱਸ ਸਟੈਂਡ ਇਲਾਕੇ ਵਿੱਚ ਫਲਦਾਰ ਅਤੇ ਛਾਂਦਾਰ ਰੁੱਖ ਲਗਾ ਕੇ ਹਰਿਆਲੀ ਦਾ ਵਿਕਾਸ ਵੀ ਕੀਤਾ ਜਾਵੇ। ਉਨ੍ਹਾਂ ਜੀ.ਐਮ ਰੋਡਵੇਜ਼ ਨੂੰ ਹਦਾਇਤ ਕੀਤੀ ਕਿ ਬੱਸ ਸਟੈਂਡ ਦਾ ਵਾਤਾਵਰਨ ਸਾਫ਼ ਸੁਥਰਾ ਹੋਵੇ ਅਤੇ ਸੁੰਦਰੀਕਰਨ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਤਾਂ ਜੋ ਇੱਥੇ ਆਉਣ ਵਾਲੇ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਨ ਮਿਲ ਸਕੇ।

Advertisement

‘ਹੈਪੀ’ ਕਾਰਡ ਦੇ ਲਾਭਪਾਤਰੀਆਂ ਨਾਲ ਕੀਤੀ ਗੱਲਬਾਤ

ਮੰਤਰੀ ਨੇ ਰਾਜ ਸਰਕਾਰ ਦੀ ਅਭਿਲਾਸ਼ੀ ਯੋਜਨਾ ਹਰਿਆਣਾ ਅੰਤੋਦਿਆ ਪਰਿਵਾਰ ਪਰਿਵਾਹਨ ਯੋਜਨਾ (ਹੈਪੀ) ਤਹਿਤ ਬੱਸ ਸਟੈਂਡ ’ਤੇ ਬਣਾਏ ਗਏ ਹੈਪੀ ਕਾਰਡ ਦੇ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਇਸ ਯੋਜਨਾ ਦੀ ਜਾਣਕਾਰੀ ਦਿੱਤੀ। ਉਨ੍ਹਾਂ ਰੋਡਵੇਜ਼ ਦੇ ਜੀਐੱਮ ਤੋਂ ਹੈਪੀ ਕਾਰਡ ਬਣਾਉਣ ਸਬੰਧੀ ਹੋਰ ਜਾਣਕਾਰੀ ਵੀ ਲਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰਾਂਸਪੋਰਟ ਮੰਤਰੀ ਅਸੀਮ ਗੋਇਲ ਨੇ ਦੱਸਿਆ ਕਿ ਨਰਾਇਣਗੜ੍ਹ ਬੱਸ ਸਟੈਂਡ ਤੋਂ ਰੋਜ਼ਾਨਾ 50 ਦੇ ਕਰੀਬ ਬੱਸਾਂ ਚੱਲਦੀਆਂ ਹਨ। ਜਦੋਂ ਤੱਕ ਨਵਾਂ ਆਧੁਨਿਕ ਬੱਸ ਅੱਡਾ ਨਹੀਂ ਬਣ ਜਾਂਦਾ, ਉਦੋਂ ਤੱਕ ਸਵਾਰੀਆਂ ਲਈ ਬਦਲਵੇਂ ਪ੍ਰਬੰਧ ਵਜੋਂ ਇੱਕ ਵੱਡਾ ਟੀਨ ਸ਼ੈੱਡ ਤਿਆਰ ਕੀਤਾ ਜਾਵੇਗਾ।

Advertisement
Advertisement
Advertisement