ਟ੍ਰਿਬਿਊਨ ਨਿਊਜ਼ ਸਰਵਿਸ
08:08 AM Sep 29, 2024 IST
Advertisement
ਚੰਡੀਗੜ੍ਹ, 28 ਸਤੰਬਰ
ਚੰਡੀਗੜ੍ਹ ਵਿੱਚ ਸੜਕ ਹਾਦਸੇ ਕਰਕੇ ਪਿਛਲੇ 18 ਦਿਨਾਂ ਤੋਂ ਪੀਜੀਆਈ ਵਿੱਚ ਇਲਾਜ ਅਧੀਨ ਚੱਲ ਰਹੇ ਇੰਸਪੈਕਟਰ ਰਵਿੰਦਰ ਸਿੰਘ ਸੈਣੀ ਦੀ ਅੱਜ ਮੌਤ ਹੋ ਗਈ ਹੈ। ਇਸ ਬਾਰੇ ਜਾਣਕਾਰੀ ਮਿਲਦੇ ਹੀ ਚੰਡੀਗੜ੍ਹ ਪੁਲੀਸ ਨੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 10 ਸਤੰਬਰ ਨੂੰ ਰਵਿੰਦਰ ਸਿੰਘ ਸੈਣੀ ਡਿਊਟੀ ’ਤੇ ਤਾਇਨਾਤ ਸਨ, ਉਸੇ ਦੌਰਾਨ ਈਵੀ ਰਿਕਸ਼ਾ ਚਾਲਕ ਉਨ੍ਹਾਂ ਵਿੱਚ ਟੱਕਰ ਮਾਕ ਕੇ ਫਰਾਰ ਹੋ ਗਿਆ ਸੀ। ਇਸ ਤੋਂ ਬਾਅਦ ਸੈਣੀ ਨੂੰ ਪੀਜੀਆਈ ਵਿੱਚ ਇਲਾਜ ਲਈ ਭਰਤੀ ਕਰਵਾਇਆ ਸੀ। ਉੱਧਰ ਚੰਡੀਗੜ੍ਹ ਸਕੂਲ ਬੱਸ ਅਪਰੇਟਰਜ਼ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਲਖਬੀਰ ਸਿੰਘ ਸੈਣੀ ਤੇ ਹੋਰਨਾਂ ਮੈਂਬਰਾਂ ਨੇ ਯੂਟੀ ਪ੍ਰਸ਼ਾਸਨ ਤੋਂ ਥ੍ਰੀ ਵ੍ਹੀਲਰ ਚਾਲਕਾਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ।
Advertisement
Advertisement
Advertisement