For the best experience, open
https://m.punjabitribuneonline.com
on your mobile browser.
Advertisement

ਦਲ ਖਾਲਸਾ ਆਗੂ ਗਜਿੰਦਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ

08:42 AM Jul 14, 2024 IST
ਦਲ ਖਾਲਸਾ ਆਗੂ ਗਜਿੰਦਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ
ਗਜਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਕਰਦੇ ਹੋਏ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਹੋਰ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 13 ਜੁਲਾਈ
ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਰਕਾਰਾਂ ’ਤੇ ਸਿੱਖਾਂ ਨਾਲ ਵਿਤਕਰਾ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਇਹ ਬੇਇਨਸਾਫ਼ੀ ਦੇਸ਼ ਵੰਡ ਤੋਂ ਲੈ ਕੇ ਹੁਣ ਤੱਕ ਜਾਰੀ ਹੈ। ਉਹ ਅੱਜ ਇੱਥੇ ਸ੍ਰੀ ਦਰਬਾਰ ਸਾਹਿਬ ਸਮੂਹ ਵਿੱਚ ਦਲ ਖਾਲਸਾ ਆਗੂ ਗਜਿੰਦਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਦੌਰਾਨ ਸੰਗਤ ਨੂੰ ਸੰਬੋਧਨ ਕਰ ਰਹੇ ਸਨ। ਸਿੱਖ ਦਾ ਆਗੂ ਪਿਛਲੇ ਦਿਨੀਂ ਪਾਕਿਸਤਾਨ ਵਿੱਚ ਦੇਹਾਂਤ ਹੋ ਗਿਆ ਸੀ। ਇਸ ਸਬੰਧੀ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਸ਼ਹੀਦ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਅਪੀਲ ਕੀਤੀ ਕਿ ਗਜਿੰਦਰ ਸਿੰਘ, ਹਰਦੀਪ ਸਿੰਘ ਨਿੱਝਰ ਤੇ ਪਰਮਜੀਤ ਸਿੰਘ ਪੰਜਵੜ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈਆਂ ਜਾਣ।
ਦਲ ਖ਼ਾਲਸਾ ਦੇ ਆਗੂ ਕੰਵਰਪਾਲ ਸਿੰਘ ਨੇ ਸਮਾਗਮ ਵਿੱਚ ਪਹੁੰਚੀਆਂ ਸਮੁੱਚੀਆਂ ਜਥੇਬੰਦੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਗਜਿੰਦਰ ਸਿੰਘ ਦੇ ਭਰਾ ਦਰਸ਼ਨ ਸਿੰਘ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਸਿਰੋਪੇ ਦੇ ਕੇ ਸਨਮਾਨਤ ਕੀਤਾ ਗਿਆ। ਦਲ ਖਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਦੀ ਧੀ ਦੇ ਨਾਂ ਦਿੱਤਾ ਸਨਮਾਨ ਪ੍ਰਾਪਤ ਕੀਤਾ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਧਾਰਮਿਕ ਸ਼ਖ਼ਸੀਅਤਾਂ, ਦਲ ਖਾਲਸਾ ਦੇ ਪ੍ਰਤੀਨਿਧ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।

Advertisement

ਸਿੱਖਾਂ ਨੂੰ ਵੱਖਵਾਦੀਆਂ ਵਜੋਂ ਪੇਸ਼ ਕੀਤਾ ਜਾ ਰਿਹੈ: ਗਿਆਨੀ ਹਰਪ੍ਰੀਤ ਸਿੰਘ

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਦਲ ਖਾਲਸਾ ਆਗੂ ਗਜਿੰਦਰ ਸਿੰਘ ਨੇ ਜੋ ਕੁਝ ਵੀ ਕੀਤਾ ਉਹ ਉਸ ਵੇਲੇ ਦੀ ਸਰਕਾਰ ਤੱਕ ਆਪਣੀ ਆਵਾਜ਼ ਪਹੁੰਚਾਉਣ ਲਈ ਕੀਤਾ ਸੀ। ਉਸ ਨੇ ਹਿੰਸਾ ਨਹੀਂ ਕੀਤੀ ਸੀ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਰਕਾਰਾਂ ’ਤੇ ਸਿੱਖਾਂ ਨਾਲ ਵਿਤਕਰੇ ਦਾ ਦੋਸ਼ ਲਾਉਂਦਿਆਂ ਤੇ 1975 ਵਿੱਚ ਕਾਂਗਰਸ ਵੱਲੋਂ ਲਾਈ ਗਈ ਐਮਰਜੈਂਸੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਸ ਵੇਲੇ ਦੀ ਕਾਂਗਰਸ ਸਰਕਾਰ ਨੇ ਸੰਵਿਧਾਨ ਦੀ ਹੱਤਿਆ ਕੀਤੀ ਸੀ ਜਿਸ ਦਾ ਸ਼੍ਰੋਮਣੀ ਅਕਾਲੀ ਦਲ ਅਤੇ ਸਿੱਖਾਂ ਵੱਲੋਂ ਵਿਰੋਧ ਕੀਤਾ ਗਿਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਸਿੱਖਾਂ ਨੂੰ ਵੱਖਵਾਦੀਆਂ ਵਜੋਂ ਪੇਸ਼ ਕੀਤਾ ਜਾ ਰਿਹਾ ਹੈ। ਅੰਮ੍ਰਿਤਪਾਲ ਸਿੰਘ ਦੇ ਭਰਾ ਖ਼ਿਲਾਫ਼ ਦਰਜ ਮਾਮਲੇ ਬਾਰੇ ਉਨ੍ਹਾਂ ਕਿਹਾ ਕਿ ਇਸ ਦੀ ਜਾਂਚ ਹੋਣੀ ਚਾਹੀਦੀ ਹੈ।

Advertisement

Advertisement
Author Image

sukhwinder singh

View all posts

Advertisement