ਸਾਬਕਾ ਮੰਤਰੀ ਮੁਖਮੈਲਪੁਰ ਨਮਿਤ ਸ਼ਰਧਾਂਜਲੀ ਸਮਾਗਮ
ਪਟਿਆਲਾ:
ਗੁਰਦੁਆਰਾ ਬਹਾਦਰਗੜ੍ਹ ਸਾਹਿਬ ਵਿਖੇ ਅੱਜ ਸਾਬਕਾ ਅਕਾਲੀ ਮੰਤਰੀ ਅਜਾਇਬ ਸਿੰਘ ਮੁਖਮੈਲਪੁਰ ਨਮਿਤ ਸ਼ਰਧਾਂਜਲੀ ਸਮਾਰੋਹ ਕੀਤਾ। ਇਸ ਦੌਰਾਨ ਸਿਆਸੀ ਤੇ ਧਾਰਮਿਕ ਆਗੂਆਂ ਨੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਕੇਂਦਰੀ ਮੰਤਰੀ ਪਰਨੀਤ ਕੌਰ, ਸਾਬਕਾ ਮੰਤਰੀ ਪ੍ਰੇਮ ਸਿੰਘ ਚੰਦੂਮਾਜਰਾ, ਹਰਮੇਲ ਸਿੰਘ ਟੌਹੜਾ ਤੇ ਸੁਰਜੀਤ ਰੱਖੜਾ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਐਗਜ਼ਕਟਿਵ ਮੈਂਬਰ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਗੜ੍ਹੀ, ਭਾਜਪਾ ਆਗੂ ਹਰਵਿੰਦਰ ਸਿੰਘ ਹਰਪਾਲਪੁਰ, ਘਨੌਰ ਤੋਂ ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ, ਵਿਧਾਇਕ ਹਰਮੀਤ ਪਠਾਨਮਾਜਰਾ ਤੇ ਗੁਰਲਾਲ ਘਨੌਰ,ਅਕਾਲੀ ਆਗੂ ਸ਼ਰਨਜੀਤ ਜੋਗੀੁਪਰ, ਸ਼੍ਰੋਮਣੀ ਕਮੇਟੀ ਮੈਂਬਰ ਜਸਮੇਰ ਸਿੰਘ ਲਾਛੜੂ, ਬੀਬੀ ਕੁਲਦੀਪ ਕੌਰ ਟੌਹੜਾ, ਸਤਵਿੰਦਰ ਸਿੰਘ ਟੌਹੜਾ ਸਮੇਤ ਹੋਰ ਸਮਾਜਿਕ ਤੇ ਕਿਸਾਨ ਆਗੂਆਂ ਨੇ ਵੀ ਸ਼ਿਰਕਤ ਕੀਤੀ। ਸਟੇਜ ਸੰਚਾਲਨ ਜਸਮੇਰ ਲਾਛੜੂ ਨੇ ਕੀਤਾ ਤੇ ਬੀਬੀ ਹਰਪ੍ਰ੍ਰੀਤ ਕੌਰ ਮੁਖਮੈਲਪੁਰ ਨੇ ਸੰਗਤ ਦਾ ਧੰਨਵਾਦ ਕੀਤਾ। -ਖੇਤਰੀ ਪ੍ਰਤੀਨਿਧ