ਅਮਰਜੀਤ ਸਰਕਾਰੀਆ ਦੀ ਮਾਤਾ ਨੂੰ ਸ਼ਰਧਾਂਜਲੀ
07:42 AM Mar 13, 2025 IST
Advertisement
ਅਜਨਾਲਾ:
Advertisement
ਮੁਲਾਜ਼ਮ ਵੱਲੋਂ ਕੀਤੇ ਜਾਂਦੇ ਸੰਘਰਸ਼ ਦੌਰਾਨ ਮੋਹਰੀ ਭੂਮਿਕਾ ਨਿਭਾਉਣ ਵਾਲੇ ਤੇ ਬਾਰਡਰ ਜ਼ੋਨ ਦੇ ਲੰਬਾ ਸਮਾਂ ਪ੍ਰਧਾਨ ਰਹੇ ਅਮਰਜੀਤ ਸਿੰਘ ਸਰਕਾਰੀਆ ਦੇ ਮਾਤਾ ਪ੍ਰਨਾਮ ਕੌਰ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ। ਉਨ੍ਹਾਂ ਨਮਿੱਤ ਸ਼ਰਧਾਂਜਲੀ ਸਮਾਗਮ ਅੱਜ ਅਜਨਾਲਾ ਸ਼ਹਿਰ ਵਿੱਚ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਕਰਵਾਇਆ ਗਿਆ। ਇਸ ਦੌਰਾਨ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਆਗੂ, ਸਮਾਜਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰ ਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ। -ਪੱਤਰ ਪ੍ਰੇਰਕ
Advertisement
Advertisement