ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਲਕਾਰ ਸਿੰਘ ਡਕੌਂਦਾ ਨੂੰ ਸ਼ਰਧਾਂਜਲੀ

07:38 AM Jul 15, 2023 IST

ਖੇਤਰੀ ਪ੍ਰਤੀਨਿਧ
ਬਰਨਾਲਾ, 14 ਜੁਲਾਈ
ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਜ਼ਿਲ੍ਹਾ ਬਰਨਾਲਾ ਵੱਲੋਂ ਜਥੇਬੰਦੀ ਦੇ ਬਾਨੀ ਪ੍ਰਧਾਨ ਮਰਹੂਮ ਬਲਕਾਰ ਸਿੰਘ ਡਕੌਂਦਾ ਦੀ 13ਵੀਂ ਬਰਸੀ ਮੌਕੇ ਇੱਥੇ ਤਰਕਸ਼ੀਲ ਭਵਨ ਵਿੱਚ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਰਾਮ ਸਿੰਘ ਹਠੂਰ ਦੇ ਸ਼ਰਧਾਂਜਲੀ ਗੀਤ ਨਾਲ ਹੋਈ। ਬੀਕੇਯੂ ਏਕਤਾ (ਡਕੌਂਦਾ) ਦੇ ਸੂਬਾ ਪ੍ਰੈੱਸ ਸਕੱਤਰ ਅੰਗਰੇਜ਼ ਸਿੰਘ ਮੋਹਾਲੀ, ਸੂਬਾ ਖਜ਼ਾਨਚੀ ਬਲਵੰਤ ਸਿੰਘ ਉੱਪਲੀ, ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਭਦੌੜ, ਜ਼ਿਲ੍ਹਾ ਜਨਰਲ ਸਕੱਤਰ ਸਾਹਬਿ ਸਿੰਘ ਬਡਬਰ ਅਤੇ ਬਠਿੰਡਾ ਜ਼ਿਲ੍ਹੇ ਦੇ ਪ੍ਰਧਾਨ ਬਲਵਿੰਦਰ ਸਿੰਘ ਜੇਠੂਕੇ ਨੇ ਕਿਹਾ ਕਿ ਵਿਛੜੇ ਆਗੂ ਬਲਕਾਰ ਸਿੰਘ ਡਕੌਂਦਾ ਨੂੰ ਜਵਾਨੀ ਪਹਿਰੇ ਤੋਂ ਹੀ ਵਿਗਿਆਨਕ ਲੋਕ ਪੱਖੀ ਨਜ਼ਰੀਏ ਦੀ ਸੋਝੀ ਹਾਸਲ ਹੋ ਗਈ ਸੀ। ਉਨ੍ਹਾਂ 2007 ’ਚ ਕਿਸਾਨ ਜਥੇਬੰਦੀ ਦੀ ਸਥਾਪਨਾ ਵੇਲੇ ਵਡੇਰੀ ਜ਼ਿੰਮੇਵਾਰੀ ਸੰਭਾਲੀ ਤੇ ਸਾਂਝੇ ਸੰਘਰਸ਼ਾਂ ਦਾ ਝੰਡਾ ਬੁਲੰਦ ਕੀਤਾ। ਭਾਵੇਂ ਉਹ ਆਪਣੀ ਪਤਨੀ ਸਣੇ ਸੜਕ ਹਾਦਸੇ ਵਿੱਚ 13 ਜੁਲਾਈ 2010 ਨੂੰ ਸਰੀਰਕ ਤੌਰ ’ਤੇ ਵਿਛੋੜਾ ਦੇ ਗਏ ਸਨ, ਪਰ ਉਹ ਵਿਚਾਰਾਂ ਦੇ ਰੂਪ ‘ਚ ਲੋਕਾਂ ਲਈ ਪ੍ਰੇਰਨਾ ਦਾ ਸਰੋਤ ਹਨ। ਬੁਲਾਰਿਆਂ ਨੇ ਪਿਛਲੇ ਦਨਿੀਂ ਮਾਨਸਾ ਜ਼ਿਲ੍ਹੇ ਦੇ ਪਿੰਡ ਕੁੱਲਰੀਆਂ ਵਿੱੱਚ ਸਰਕਾਰ ਵੱਲੋਂ ਧੱਕੇ ਨਾਲ ਲੋਕਾਂ ਦੀਆਂ ਜ਼ਮੀਨਾਂ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਦੀ ਨਿਖੇਧੀ ਵੀ ਕੀਤੀ ਤੇ ਐਲਾਨ ਕੀਤਾ ਕਿ ਇਸ ਧੱਕੇਸ਼ਾਹੀ ਦਾ ਜਵਾਬ ਦੇਣ ਲਈ 20 ਜੁਲਾਈ ਨੂੰ ਕੁੱਲਰੀਆਂ ਵਿੱਚ ਸੂਬਾਈ ਕਿਸਾਨ ਰੈਲੀ ਕੀਤੀ ਜਾਵੇਗੀ।

Advertisement

Advertisement
Tags :
ਸ਼ਰਧਾਂਜਲੀਸਿੰਘਡਕੌਂਦਾਬਲਕਾਰ
Advertisement