For the best experience, open
https://m.punjabitribuneonline.com
on your mobile browser.
Advertisement

ਕਾਰੋਬਾਰੀ ਅਰਵਿੰਦਰ ਸਿੰਘ ਭੁੱਲਰ ਨੂੰ ਸ਼ਰਧਾਂਜਲੀਆਂ ਭੇਟ

06:33 AM May 05, 2024 IST
ਕਾਰੋਬਾਰੀ ਅਰਵਿੰਦਰ ਸਿੰਘ ਭੁੱਲਰ ਨੂੰ ਸ਼ਰਧਾਂਜਲੀਆਂ ਭੇਟ
ਅਰਵਿੰਦਰ ਸਿੰਘ ਭੁੱਲਰ (ਇਨਸੈੱਟ) ਨੂੰ ਸ਼ਰਧਾਂਜਲੀ ਦੇਣ ਪਹੁੰਚੇ ਆਗੂ। -ਫੋਟੋ: ਸੋਢੀ
Advertisement

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 4 ਮਈ
ਭਾਜਪਾ ਦੀ ਕੇਂਦਰੀ ਕਮੇਟੀ ਦੀ ਮੈਂਬਰ ਤੇ ਸੀਨੀਅਰ ਆਗੂ ਅਮਨਜੋਤ ਕੌਰ ਰਾਮੂਵਾਲੀਆ ਦੇ ਪਤੀ ਤੇ ਉੱਘੇ ਕਾਰੋਬਾਰੀ ਅਰਵਿੰਦਰ ਸਿੰਘ ਭੁੱਲਰ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ। ਉਨ੍ਹਾਂ ਨਮਿਤ ਅੰਤਿਮ ਅਰਦਾਸ ਅੱਜ ਇੱਥੋਂ ਦੇ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਫੇਜ਼-8 (ਲੰਬਿਆਂ) ਵਿੱਚ ਹੋਈ।
ਇਸ ਮੌਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ, ਮੰਤਰੀ ਅਨਮੋਲ ਗਗਨ ਮਾਨ, ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ, ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ, ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਅਤੇ ਲੋਕ ਭਲਾਈ ਪਾਰਟੀ ਦੇ ਪ੍ਰਧਾਨ ਬਲਵੰਤ ਸਿੰਘ ਰਾਮੂਵਾਲੀਆ ਨੇ ਸ਼ਰਧਾਂਜਲੀ ਭੇਟ ਕੀਤੀ। ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਪੰਜਾਬ ਤੇ ਹਰਿਆਣਾ ਦੇ ਰਾਜਪਾਲਾਂ ਨੇ ਸ਼ੋਕ ਸੰਦੇਸ਼ ਭੇਜ ਕੇ ਸੰਵੇਦਨਾ ਪ੍ਰਗਟ ਕੀਤੀ।

Advertisement

ਇਸ ਮੌਕੇ ਬਰਜਿੰਦਰ ਸਿੰਘ ਹਮਦਰਦ, ਐਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਯੂਥ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਜਸਪ੍ਰੀਤ ਸਿੰਘ ਸੋਨੀ ਬੜੀ, ਐਸਸੀ ਵਿੰਗ ਦੇ ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਪੁਰਖਾਲਵੀ, ਅਕਾਲੀ ਆਗੂ ਕਮਲਜੀਤ ਸਿੰਘ ਰੂਬੀ, ਬਾਬਾ ਬੁੱਢਾ ਦਲ (96 ਕਰੋੜੀ) ਦੇ ਪ੍ਰਧਾਨ ਬਾਬਾ ਬਲਬੀਰ ਸਿੰਘ, ਭਾਜਪਾ ਆਗੂ ਸੁਭਾਸ਼ ਸ਼ਰਮਾ, ਦਰਸ਼ਨ ਸਿੰਘ ਸ਼ਿਵਜੋਤ, ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ, ਸਿਮਰਨਜੀਤ ਸਿੰਘ ਚੰਦੂਮਾਜਰਾ, ਐਸਐਸ ਚੰਨੀ, ਸਾਬਕਾ ਸੰਸਦ ਮੈਂਬਰ ਪਰਮਜੀਤ ਸਿੰਘ ਗੁਲਸ਼ਨ, ਕੌਂਸਲਰ ਹਰਜਿੰਦਰ ਕੌਰ ਬੈਦਵਾਨ, ਸਤਵੰਤ ਕੌਰ ਜੌਹਲ ਸਣੇ ਹੋਰ ਮੌਜੂਦ ਸਨ।

Advertisement
Author Image

Advertisement
Advertisement
×