ਕਾਮਰੇਡ ਸੱਜਣ ਸਿੰਘ ਦੀ ਤੀਜੀ ਬਰਸੀ ਮੌਕੇ ਸ਼ਰਧਾਂਜਲੀਆਂ ਭੇਟ
08:25 AM Jun 23, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 22 ਜੂਨ
ਦਿ ਕਲਾਸ ਫੋਰਥ ਗੌਰਮਿੰਟ ਐਂਪਲਾਈਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਸ਼ਾਖਾ ਸੰਗਰੂਰ ਵੱਲੋਂ ਮਰਹੂਮ ਆਗੂ ਕਾ. ਸੱਜਣ ਸਿੰਘ ਦੀ ਤੀਜੀ ਬਰਸੀ ਕਾਮਰੇਡ ਤੇਜਾ ਸਿੰਘ ਸੁਤੰਤਰ ਭਵਨ ਵਿੱਚ ਮਨਾਈ ਗਈ। ਬੁਲਾਰਿਆਂ ਵੱਲੋਂ ਕਾਮਰੇਡ ਸੱਜਣ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਵੱਲੋਂ ਮੁਲਾਜ਼ਮਾਂ ਦੇ ਹੱਕਾਂ ਲਈ ਨਿਭਾਈਆਂ ਸੇਵਾਵਾਂ ਦੀ ਸ਼ਾਲਾਘਾ ਕੀਤੀ। ਵੱਖ-ਵੱਖ ਆਗੂਆਂ ਰਣਜੀਤ ਸਿੰਘ ਰਾਣਵਾਂ, ਸੁਖਦੇਵ ਸ਼ਰਮਾ, ਮੇਲਾ ਸਿੰਘ ਪੁੰਨਾਂਵਾਲ, ਸੀਤਾ ਰਾਮ ਸ਼ਰਮਾ, ਬਿੱਕਰ ਸਿੰਘ ਸਿਬੀਆ, ਜੀਤ ਸਿੰਘ ਬੰਗਾ ਨੇ ਕਿਹਾ ਕਿ ਟਰੇਡ ਯੂਨੀਅਨ ਲਹਿਰ ਨੂੰ ਸਮਰਪਿਤ ਆਪਣੇ ਜੀਵਨ ਦੇ ਪੰਜਾਹ ਸਾਲਾਂ ਵਿੱਚ ਸਾਥੀ ਸੱਜਣ ਸਿੰਘ ਨੇ ਮੁਲਾਜ਼ਮਾਂ ਵਿਸ਼ੇਸ਼ ਤੌਰ ’ਤੇ ਚੌਥਾ ਦਰਜਾ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਆਵਾਜ਼ ਬੁਲੰਦ ਕੀਤੀ। ਸ਼ਰਧਾਂਜਲੀ ਸਮਾਗਮ ਦੌਰਾਨ ਆਪਣੇ ਮਹਿਬੂਬ ਆਗੂ ਸਾਥੀ ਸੱਜਣ ਸਿੰਘ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਅਧੂਰੇ ਕਾਜ ਨੂੰ ਨੇਪਰੇ ਚਾੜ੍ਹਨ ਲਈ ਸੰਘਰਸ਼ਾਂ ਵਿੱਚ ਕੁੱਦਣ ਦਾ ਪ੍ਰਣ ਕੀਤਾ ਗਿਆ।
Advertisement
Advertisement