ਕਿਸਾਨ ਪ੍ਰੀਤਮ ਸਿੰਘ ਮੰਡੇਰ ਕਲਾਂ ਨੂੰ ਸ਼ਰਧਾਂਜਲੀਆਂ ਭੇਟ
10:25 AM Sep 04, 2023 IST
ਜਗਤਾਰ ਸਿੰਘ ਨਹਿਲ
ਲੌਂਗੋਵਾਲ, 3 ਸਤੰਬਰ
ਉੱਤਰੀ ਭਾਰਤ ਦੀਆਂ 16 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਆਰੰਭੇ ਸੰਘਰਸ਼ ਦੌਰਾਨ ਪੰਜਾਬ ਸਰਕਾਰ ਵੱਲੋਂ ਕਿਸਾਨਾਂ ’ਤੇ ਕੀਤੇ ਗਏ ਲਾਠੀਚਾਰਜ ’ਚ ਆਪਣੀ ਜਾਨ ਗਵਾਉਣ ਵਾਲੇ ਪ੍ਰੀਤਮ ਸਿੰਘ ਦੀ ਅੰਤਿਮ ਅਰਦਾਸ ਅੱਜ ਉਨ੍ਹਾਂ ਦੇ ਜੱਦੀ ਪਿੰਡ ਮੰਡੇਰ ਕਲਾਂ ਦੀ ਦਾਣਾ ਮੰਡੀ ਵਿੱਚ ਹੋਈ।
ਇਸ ਮੌਕੇ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਪ੍ਰੀਤਮ ਸਿੰਘ ਮੰਡੇਰ ਕਲਾਂ ਨੂੰ ਸ਼ਰਧਾਂਜਲੀ ਭੇਟ ਕੀਤੀਆਂ। ਇਸ ਤੋਂ ਇਲਾਵਾ ਸਟੇਜ ਤੋਂ ਦੇਸ਼ ਭਰ ਦੀਆਂ ਕਿਸਾਨ, ਮਜ਼ਦੂਰ, ਵਿਦਿਆਰਥੀਆਂ, ਨੌਜਵਾਨ ਜਨਤਕ ਜਥੇਬੰਦੀਆਂ, ਸਮਾਜਿਕ, ਰਾਜਨੀਤਕ ਅਤੇ ਧਾਰਮਿਕ ਜਥੇਬੰਦੀਆਂ ਦੇ ਸ਼ੋਕ ਸੰਦੇਸ਼ ਪੜ੍ਹੇ ਗਏ।
ਸਟੇਜ ਸਕੱਤਰ ਦੀ ਜ਼ਿੰਮੇਵਾਰੀ ਭਾਰਤੀ ਕਿਸਾਨ ਯੂਨੀਅਨ ਏਕਤਾ (ਅਜ਼ਾਦ) ਦੇ ਸੂਬਾਈ ਆਗੂ ਮਨਜੀਤ ਸਿੰਘ ਨਿਆਲ ਨੇ ਨਿਭਾਈ।
Advertisement
Advertisement