ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੌਮਾਂਤਰੀ ਕਬੱਡੀ ਖਿਡਾਰੀ ਪੰਮਾ ਸੋਹਾਣਾ ਨੂੰ ਸ਼ਰਧਾਂਜਲੀਆਂ ਭੇਟ

10:54 AM Jun 08, 2024 IST
ਕੌਮਾਂਤਰੀ ਕਬੱਡੀ ਖਿਡਾਰੀ ਪੰਮਾ ਸੋਹਾਣਾ ਦੀ ਅੰਤਿਮ ਅਰਦਾਸ ਮੌਕੇ ਜੁੜੀ ਇਕੱਤਰਤਾ। -ਫੋਟੋ: ਚਿੱਲਾ

ਖੇਤਰੀ ਪ੍ਰਤੀਨਿਧ
ਐੱਸ.ਏ.ਐਸ.ਨਗਰ (ਮੁਹਾਲੀ), 7 ਜੂਨ
ਕੌਮਾਂਤਰੀ ਪ੍ਰਸਿੱਧੀ ਵਾਲੇ ਕਬੱਡੀ ਖਿਡਾਰੀ ਪਰਮਜੀਤ ਸਿੰਘ ਪੰਮਾ ਸੋਹਾਣਾ(33) ਜਿਨ੍ਹਾਂ ਦਾ ਪਿਛਲੇ ਦਿਨੀਂ ਸੜਕ ਹਾਦਸੇ ਵਿੱਚ ਦੇਹਾਂਤ ਹੋ ਗਿਆ ਸੀ, ਨਮਿਤ ਅੰਤਿਮ ਅਰਦਾਸ ਅੱਜ ਸੋਹਾਣਾ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਹੋਈ। ਇਸ ਮੌਕੇ ਸੈਂਕੜੇ ਕਬੱਡੀ ਖਿਡਾਰੀਆਂ ਤੇ ਇਲਾਕਾ ਵਾਸੀਆਂ ਨੇ ਸੇਜਲ ਅੱਖਾਂ ਨਾਲ ਕੌਮਾਂਤਰੀ ਖਿਡਾਰੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਦੌਰਾਨ ਵਿਧਾਇਕ ਕੁਲਵੰਤ ਸਿੰਘ, ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ, ਸਿਮਰਨਜੀਤ ਸਿੰਘ ਚੰਦੂਮਾਜਰਾ, ਸੰਜੀਵ ਵਸ਼ਿਸ਼ਟ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਸ੍ਰੀ ਆਨੰਦਪੁਰ ਸਾਹਿਬ ਤੋਂ ਨਵੇਂ ਬਣੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਖਿਡਾਰੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਭਰੋਸਾ ਦਿਵਾਇਆ ਕਿ ਮਰਹੂਮ ਕੌਮਾਂਤਰੀ ਕਬੱਡੀ ਖਿਡਾਰੀ ਦੇ ਨਾਂ ’ਤੇ ਸੋਹਾਣਾ ਵਿੱਚ ਖੇਡ ਅਕੈਡਮੀ ਬਣਾਉਣ ਅਤੇ ਸੈਕਟਰ 78 ਦੇ ਬਹੁਮੰਤਵੀ ਖੇਡ ਸਟੇਡੀਅਮ ਦਾ ਨਾਂ ਉਨ੍ਹਾਂ ਦੇ ਨਾਂ ’ਤੇ ਰੱਖਣ ਲਈ ਯਤਨ ਕੀਤੇ ਜਾਣਗੇ। ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁਹਾਲੀ ਨਗਰ ਨਿਗਮ ਪੰਮਾ ਸੋਹਾਣਾ ਦੀ ਯਾਦ ਲਈ ਕੁੱਝ ਵੀ ਕਰਨ ਵਾਸਤੇ ਕਿਸੇ ਵੀ ਤਰ੍ਹਾਂ ਦਾ ਮਤਾ ਪਾਸ ਪਾਸ ਕਰਾਉਣ ਦਾ ਭਰੋਸਾ ਦਿਵਾਇਆ। ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਪੰਮਾ ਸੋਹਾਣਾ ਨਾਲ ਬਚਪਨ ਤੋਂ ਲੈ ਕੇ ਹੁਣ ਤੱਕ ਜੁੜੀਆਂ ਯਾਦਾਂ ਸਾਂਝੀਆਂ ਕੀਤੀਆਂ ਗਈਆਂ। ਕਬੱਡੀ ਦੇ ਕੁਮੈਂਟੇਟਰ ਰੁਪਿੰਦਰ ਜਲਾਲ ਅਤੇ ਅਵਤਾਰ ਸਿੰਘ ਮੌਲੀ ਨੇ ਵੀ ਸ਼ਰਧਾਂਜਲੀ ਭੇਟ ਕੀਤੀ।
ਨੰਬਰਦਾਰ ਹਰਵਿੰਦਰ ਸਿੰਘ ਕਾਲਾ ਨੇ ਪੰਮਾ ਸੋਹਾਣਾ ਦੀਆਂ ਪ੍ਰਾਪਤੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਸਾਰੇ ਬੁਲਾਰਿਆਂ ਨੇ ਮਰਹੂਮ ਖਿਡਾਰੀ ਦੇ ਮਾਪਿਆਂ, ਪਤਨੀ ਤੇ ਦੋ ਛੋਟੇ ਬੱਚਿਆਂ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਬਾਬਾ ਹਨੂੰਮਾਨ ਸਿੰਘ ਕਬੱਡੀ ਅਕੈਡਮੀ ਵੱਲੋਂ ਪਰਿਵਾਰ ਨੂੰ 51 ਹਜ਼ਾਰ ਦੀ ਰਾਸ਼ੀ ਭੇਟ ਕੀਤੀ ਗਈ। ਇਸ ਮੌਕੇ ਕੋਚ ਭੁਪਿੰਦਰ ਸਿੰਘ ਭਿੰਦਾ, ਮੱਖਣ ਕਜਹੇੜੀ, ਸੁਰਿੰਦਰ ਸਿੰਘ ਰੋਡਾ, ਬੂਟਾ ਸਿੰਘ ਸੋਹਾਣਾ, ਐਡਵੋਕੇਟ ਗਗਨਦੀਪ ਸਿੰਘ, ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਪਰਮਜੀਤ ਸਿੰਘ ਕਾਹਲੋਂ, ਕਰਮਜੀਤ ਸਿੰਘ ਢੇਲਪੁਰ, ਮਹਿੰਦਰ ਸਿੰਘ ਸੋਹਾਣਾ ਸਮੇਤ ਵੱਡੀ ਗਿਣਤੀ ਵਿੱਚ ਕਬੱਡੀ ਖਿਡਾਰੀ, ਕਿਸਾਨ ਆਗੂ ਤੇ ਇਲਾਕਾ ਵਾਸੀ ਹਾਜ਼ਰ ਸਨ।

Advertisement

Advertisement