For the best experience, open
https://m.punjabitribuneonline.com
on your mobile browser.
Advertisement

ਮਰਹੂਮ ਬੇਅੰਤ ਸਿੰਘ ਨੂੰ ਸ਼ਰਧਾਂਜਲੀ ਦਿੱਤੀ

06:47 AM Sep 01, 2024 IST
ਮਰਹੂਮ ਬੇਅੰਤ ਸਿੰਘ ਨੂੰ ਸ਼ਰਧਾਂਜਲੀ ਦਿੱਤੀ
ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਸ਼ਰਧਾਂਜਲੀ ਭੇਟ ਕਰਦੇ ਹੋਏ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 31 ਅਗਸਤ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦੀ 29ਵੀਂ ਬਰਸੀ ਮੌਕੇ ਚੰਡੀਗੜ੍ਹ ਦੇ ਸੈਕਟਰ-42 ਵਿੱਚ ਸਥਿਤ ਬੇਅੰਤ ਸਿੰਘ ਸਮਾਰਕ ’ਤੇ ਸ਼ਰਧਾਂਜਲੀ ਸਮਾਗਮ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਸਣੇ ਵੱਖ-ਵੱਖ ਸਿਆਸੀ ਪਾਰਟੀਆਂ ਤੇ ਸਮਾਜ ਸੇਵੀਆਂ ਨੇ ਵੀ ਪਹੁੰਚ ਕੇ ਸਾਬਕਾ ਮੁੱਖ ਮੰਤਰੀ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਸਮਾਗਮ ਵਿੱਚ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਵੱਲੋਂ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਕੀਤੇ ਕੰਮਾਂ ਨੂੰ ਯਾਦ ਕੀਤਾ ਗਿਆ। ਦੱਸਣਯੋਗ ਹੈ ਕਿ ਮਰਹੂਮ ਬੇਅੰਤ ਸਿੰਘ ਦੀ 31 ਅਗਸਤ 1995 ਨੂੰ ਹੱਤਿਆ ਕਰ ਦਿੱਤੀ ਗਈ ਸੀ।

Advertisement
Advertisement
Author Image

Advertisement