ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਾਜਪਾਲ ਦੱਤਾਤ੍ਰੇਅ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ

08:19 AM Aug 17, 2024 IST
ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਰਾਜਪਾਲ ਬੰਡਾਰੂ ਦੱਤਾਤ੍ਰੇਅ।

ਯਮੁਨਾਨਗਰ (ਪੱਤਰ ਪ੍ਰੇਰਕ): ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੇ ਯਮੁਨਾਨਗਰ ਦੇ ਤੇਜਲੀ ਖੇਡ ਸਟੇਡੀਅਮ ’ਚ ਸੂਬਾ ਪੱਧਰੀ ਸਮਾਗਮ ਵਿੱਚ ਤਿਰੰਗਾ ਲਹਿਰਾਇਆ ਅਤੇ ਮਾਰਚ ਪਾਸਟ ਦੀ ਸਲਾਮੀ ਲਈ। ਮਾਰਚ ਪਾਸਟ ਪਰੇਡ ਦੀ ਅਗਵਾਈ ਏਐੱਸਪੀ ਡਾ. ਰਾਜੇਸ਼ ਮੋਹਨ ਨੇ ਕੀਤੀ। ਸਭ ਤੋਂ ਪਹਿਲਾਂ ਰਾਜਪਾਲ ਦੱਤਾਤ੍ਰੇਅ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਹਰ ਭਾਰਤੀ ਲਈ ਖੁਸ਼ੀ ਅਤੇ ਮਾਣ ਦਾ ਦਿਨ ਹੈ। ‘ਹਰ ਘਰ ਤਿਰੰਗਾ’ ਪ੍ਰੋਗਰਾਮ ਰਾਹੀਂ ਪੂਰਾ ਦੇਸ਼ ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ‘ਅਗਨੀਵੀਰ ਯੋਜਨਾ’ ਤਹਿਤ ਨੌਜਵਾਨਾਂ ਨੂੰ ਨੌਕਰੀਆਂ ਵਿੱਚ ਵਿਸ਼ੇਸ਼ ਲਾਭ ਦੇਣ ਅਤੇ ਸਵੈ-ਰੁਜ਼ਗਾਰ ਲਈ 8 ਲੱਖ ਰੁਪਏ ਤੱਕ ਦਾ ਕਰਜ਼ਾ ਦੇਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਹਰਿਆਣਾ ਦਾ ਖੇਡ ਜਗਤ ਵਿੱਚ ਵੱਡਾ ਨਾਂ ਹੈ। ਸਾਡੇ ਨੌਜਵਾਨ ਵੱਡੀਆਂ ਪ੍ਰਾਪਤੀਆਂ ਕਰਕੇ ਦੇਸ਼ ਅਤੇ ਸੂਬੇ ਦਾ ਨਾਂ ਰੌਸ਼ਨ ਕਰ ਰਹੇ ਹਨ। ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ ਨਕਦ ਇਨਾਮ ਦੇਣ ਦੇ ਨਾਲ-ਨਾਲ ਸਰਕਾਰੀ ਨੌਕਰੀਆਂ ਵੀ ਦਿੱਤੀਆਂ ਜਾ ਰਹੀਆਂ ਹਨ। ਪੁਰਸਕਾਰ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਨੂੰ ਮਹੀਨਾਵਾਰ ਮਾਣ ਭੱਤਾ ਵੀ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਵਿੱਚ ਵਾਧਾ ਕਰਨ ਲਈ ਹਰ ਜ਼ਿਲ੍ਹੇ ਵਿੱਚ ਮੈਡੀਕਲ ਕਾਲਜ ਖੋਲ੍ਹੇ ਜਾ ਰਹੇ ਹਨ ਅਤੇ ਹੋਰ ਸਿਹਤ ਸੰਸਥਾਵਾਂ ਵਿੱਚ ਲੋੜੀਂਦਾ ਸਾਮਾਨ ਵਧਾਇਆ ਜਾ ਰਿਹਾ ਹੈ। ਸਰਕਾਰ ਵੱਲੋਂ ਰਾਜ ਦਾ ਪਹਿਲਾ ਏਮਜ਼ ਰੇਵਾੜੀ ਵਿੱਚ ਸਥਾਪਿਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪੰਚਕੂਲਾ, ਪਲਵਲ, ਫਤਿਹਾਬਾਦ ਅਤੇ ਚਰਖੀ ਦਾਦਰੀ ਵਿੱਚ ਵੀ ਸਰਕਾਰੀ ਮੈਡੀਕਲ ਕਾਲਜ ਸਥਾਪਿਤ ਕੀਤੇ ਜਾਣਗੇ।

Advertisement

Advertisement