For the best experience, open
https://m.punjabitribuneonline.com
on your mobile browser.
Advertisement

ਰਘਬੀਰ ਸਿੰਘ ਫੌਜੀ ਨੂੰ ਸ਼ਰਧਾਂਜਲੀਆਂ ਭੇਟ

06:31 AM Jun 04, 2024 IST
ਰਘਬੀਰ ਸਿੰਘ ਫੌਜੀ ਨੂੰ ਸ਼ਰਧਾਂਜਲੀਆਂ ਭੇਟ
ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਸੰਬੋਧਨ ਕਰਦੇ ਹੋਏ। -ਫੋਟੋ: ਸੋਢੀ
Advertisement

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 3 ਜੂਨ
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਸੂਬਾ ਸਕੱਤਰ ਅਤੇ ਯੂਥ ਆਫ਼ ਪੰਜਾਬ ਦੇ ਚੇਅਰਮੈਨ ਪਰਮਦੀਪ ਸਿੰਘ ਬੈਦਵਾਨ ਦੇ ਪਿਤਾ ਰਘਵੀਰ ਸਿੰਘ ਫੌਜੀ ਜਿਨ੍ਹਾਂ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ, ਨਮਿਤ ਅੰਤਿਮ ਅਰਦਾਸ ਗੁਰਦੁਆਰਾ ਸਿੰਘ ਸਭਾ ਪਿੰਡ ਮਟੌਰ (ਸੈਕਟਰ-70) ਵਿੱਚ ਕੀਤੀ ਗਈ। ਉਪਰੰਤ ਸ਼ਰਧਾਂਜਲੀ ਸਮਾਗਮ ਹੋਇਆ। ਇਸ ਤੋਂ ਪਹਿਲਾਂ ਉਨ੍ਹਾਂ ਦੀ ਰਿਹਾਇਸ਼ ’ਤੇ ਸਵੇਰੇ ਸਹਿਜ ਪਾਠ ਦੇ ਭੋਗ ਪਾਏ ਗਏ।
ਇਸ ਮੌਕੇ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ, ਪੱਤਰਕਾਰ ਕਰਮਜੀਤ ਸਿੰਘ ਚਿੱਲਾ ਨੇ ਵਿਚਾਰ ਸਾਂਝੇ ਕੀਤੇ। ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬਲਬੀਰ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ। ਕਿਸਾਨ ਆਗੂ ਸ੍ਰੀ ਬੈਦਵਾਨ ਨੇ ਵਾਤਾਵਰਨ ਦੀ ਸੁਰੱਖਿਆ ਦਾ ਸੁਨੇਹਾ ਦਿੰਦੇ ਹੋਏ ਆਪਣੇ ਪਿਤਾ ਦੀ ਯਾਦ ਵਿੱਚ 500 ਬੂਟੇ ਵੰਡੇ। ਕਿਸਾਨ ਯੂਨੀਅਨ (ਰਾਜੇਵਾਲ) ਅਤੇ ਕੌਮਾਂਤਰੀ ਪੁਆਧੀ ਮੰਚ ਵੱਲੋਂ ਕਿਸਾਨ ਆਗੂ ਪਰਮਦੀਪ ਬੈਦਵਾਨ ਨੂੰ ਦਸਤਾਰਾਂ ਭੇਟ ਕੀਤੀਆਂ।
ਇਸ ਮੌਕੇ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ‘ਆਪ’ ਉਮੀਦਵਾਰ ਮਾਲਵਿੰਦਰ ਸਿੰਘ ਕੰਗ, ਬੀਕੇਯੂ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੇ ਪੁੱਤਰ ਤੇਜਿੰਦਰ ਸਿੰਘ ਤੇਜੀ, ਕੌਮੀ ਇਨਸਾਫ਼ ਮੋਰਚਾ ਦੇ ਕਨਵੀਨਰ ਬਾਪੂ ਗੁਰਚਰਨ ਸਿੰਘ ਹਵਾਰਾ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ, ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ, ਐਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਜਸਪਾਲ ਸਿੰਘ ਜ਼ੀਰਕਪੁਰ, ਪ੍ਰਭ ਆਸਰਾ ਦੇ ਸੰਚਾਲਕ ਭਾਈ ਸਮਸ਼ੇਰ ਸਿੰਘ, ਰਾਜੇਵਾਲ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਪਰਮਿੰਦਰ ਸਿੰਘ ਚਲਾਕੀ, ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਊ, ਜਨਰਲ ਸਕੱਤਰ ਲਖਵਿੰਦਰ ਸਿੰਘ ਕਰਾਲਾ, ਤੇਜਿੰਦਰ ਸਿੰਘ ਪੂਨੀਆ, ਲੱਖੋਵਾਲ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਜਸਪਾਲ ਸਿੰਘ ਨਿਆਮੀਆਂ, ਬੀਕੇਯੂ ਏਕਤਾ ਡਕੌਂਦਾ ਦੇ ਪ੍ਰੈਸ ਸਕੱਤਰ ਅੰਗਰੇਜ਼ ਸਿੰਘ, ਲੋਕ ਹਿੱਤ ਮਿਸ਼ਨ ਦੇ ਆਗੂ ਰਵਿੰਦਰ ਸਿੰਘ ਵਜੀਦਪੁਰ, ਗੁਰਮੀਤ ਸਿੰਘ ਸ਼ਾਟੂ, ਸਤਵਿੰਦਰ ਸਿੰਘ ਚੈੜੀਆਂ, ਕੌਮਾਂਤਰੀ ਪੁਆਧੀ ਮੰਚ ਦੇ ਆਗੂ ਗੁਰਮੀਤ ਸਿੰਘ ਬੈਦਵਾਨ, ਗੁਰਪ੍ਰੀਤ ਸਿੰਘ ਨਿਆਮੀਆਂ, ਪੁਆਧੀ ਅਖਾੜੇ ਦੇ ਸਮਰ ਸਿੰਘ ਸੰਮੀ, ਭੁਪਿੰਦਰ ਸਿੰਘ ਮਟੌਰੀਆ ਸਣੇ ਵੱਡੀ ਗਿਣਤੀ ਵਿੱਚ ਸ਼ਹਿਰ ਦੇ ਕੌਂਸਲਰ, ਸਾਬਕਾ ਕੌਂਸਲਰ ਅਤੇ ਹੋਰ ਸਮਾਜਿਕ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।

Advertisement

Advertisement
Author Image

Advertisement
Advertisement
×