ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ ਰਾਜੀਵ ਗਾਂਧੀ ਨੂੰ ਸ਼ਰਧਾਂਜਲੀ
08:49 AM May 22, 2024 IST
Advertisement
ਪਟਿਆਲਾ:
Advertisement
ਪਟਿਆਲਾ ਦੀ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਨੇ ਭਾਰਤ ਦੇ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਸਬੰਧੀ ਸ਼ਹਿਰੀ ਪਟਿਆਲਾ ਦੇ ਦਫ਼ਤਰ ਵਿੱਚ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਨਰੇਸ਼ ਦੁੱਗਲ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਰੇ ਅਹੁਦੇਦਾਰਾਂ ਨੇ ਉਨ੍ਹਾਂ ਨੂੰ ਨਮਨ ਕਰਦੇ ਹੋਏ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਹਰਵਿੰਦਰ ਨਿੱਪੀ, ਰਾਜੇਸ਼ ਮੰਡੋਰਾ, ਰੇਖਾ ਅਗਰਵਾਲ ਪ੍ਰਧਾਨ ਮਹਿਲਾ ਕਾਂਗਰਸ, ਰੇਨੂੰ ਯਾਦਵ ਬਲਾਕ ਪ੍ਰਧਾਨ ਤੇ ਬਲਾਕ ਪ੍ਰਧਾਨ ਗੁਰਮੀਤ ਸੁੰਦਰਾਂ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement