For the best experience, open
https://m.punjabitribuneonline.com
on your mobile browser.
Advertisement

ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀਆਂ ਭੇਟ

08:01 AM Mar 24, 2024 IST
ਸ਼ਹੀਦ ਏ ਆਜ਼ਮ ਭਗਤ ਸਿੰਘ  ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀਆਂ ਭੇਟ
ਸੰਸਦ ਮੈਂਬਰ ਮਨੀਸ਼ ਤਿਵਾੜੀ ਦੀ ਅਗਵਾਈ ਹੇਠ ਸ਼ਰਧਾਂਜਲੀ ਭੇਟ ਕਰਦੇ ਹੋਏ ਕਾਰਕੁਨ।
Advertisement

ਸੁਰਜੀਤ ਮਜਾਰੀ
ਬੰਗਾ, 23 ਮਾਰਚ
ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਆਪਣਾ ਕਾਫ਼ਲਾ ਲੈ ਕੇ ਸ਼ਹੀਦਾਂ ਨੂੰ ਨਮਨ ਕਰਨ ਲਈ ਇੱਥੇ ਖਟਕੜ ਕਲਾਂ ਪੁੱਜੇ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਅੰਦਰ ਭਗਵਾਂਕਰਨ ਵਾਲੀਆਂ ਤਾਕਤਾਂ ਨੇ ਸ਼ਹੀਦਾਂ ਦੀ ਸੋਚ ਲਈ ਖ਼ਤਰਾ ਖੜ੍ਹਾ ਕੀਤਾ ਹੋਇਆ ਹੈ ਜੋ ਸਰਮਾਏਦਾਰੀ ਦੇ ਹੱਥਾਂ ’ਚ ਖੇਡ ਕੇ ਦੇਸ਼ ਦੇ ਅਸਲ ਵਾਰਿਸਾਂ ਦੇ ਹੱਕਾਂ ’ਤੇ ਕਾਬਜ਼ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ’ਚ ਉਹ ਕੇਂਦਰ ਸਰਕਾਰ ਦਾ ਸਾਰ ਕੱਚ ਲੋਕਾਂ ਦੇ ਸਾਹਮਣੇ ਲਿਆਉਣਗੇ ਤਾਂ ਕਿ ਸ਼ਹੀਦਾਂ ਦੀ ਸੋਚ ’ਤੇ ਪਹਿਰਾ ਦਿੰਦਿਆਂ ਤਰੱਕੀ ਦੀਆਂ ਨਵੀਂਆਂ ਲੀਹਾਂ ਸਿਰਜ ਹੋ ਸਕਣ।
ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ ਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਦਰਬਜੀਤ ਸਿੰਘ ਪੂਨੀਆਂ ਆਦਿ ਵੀ ਹਾਜ਼ਰ ਸਨ।
ਇਸ ਦੌਰਾਨ ਬਹੁਜਨ ਸਮਾਜ ਪਾਰਟੀ ਵੱਲੋਂ ਵਿਧਾਇਕ ਨਛੱਤਰ ਪਾਲ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਪ੍ਰਵੀਨ ਬੰਗਾ ਦੀ ਅਗਵਾਈ ਵਿੱਚ ਖਟਕੜ ਕਲਾਂ ਵਿੱਚ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਸਿੰਘ ਦੀ ਸ਼ਹਾਦਤ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਉਨ੍ਹਾਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਦਾ ਸਮਾਜਿਕ ਪਰਿਵਰਤਨ ਅਤੇ ਆਰਥਿਕ ਮੁਕਤੀ ਦਾ ਅੰਦੋਲਨ ਸ਼ਹੀਦਾਂ ਦੀ ਸੋਚ ਨੂੰ ਹੀ ਸਮਰਪਿਤ ਹੈ ਜਿਸ ਦੀ ਪੂੁਰਤੀ ਲਈ ਸਮਾਜਿਕ ਸਾਂਝ ਵਧਾਉਂਦਿਆਂ ਸੱਤਾ ਤਬਦੀਲੀ ’ਚ ਆਪਣੀ ਬਣਦੀ ਭੂਮਿਕਾ ਨਿਭਾਉਣੀ ਚਾਹੀਦੀ ਹੈ। ਇਸ ਮੌਕੇ ਪਾਰਟੀ ਦੇ ਆਗੂ ਮਨੋਹਰ ਕਮਾਮ, ਵਿਜੈ ਕੁਮਾਰ, ਜੈ ਪਾਲ ਸੁੰਡਾ, ਜਗਦੀਸ਼ ਸੱਲ੍ਹਾ ਸ਼ਾਮਲ ਸਨ।

Advertisement

ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਬੀਬੀ ਗੁਰਬਖਸ਼ ਕੌਰ ਸੰਘਾ।

ਕਮਿਊਨਿਸਟ ਪਾਰਟੀ (ਐੱਮ ਐੱਲ) ਵੱਲੋਂ ਖਟਕੜ ਕਲਾਂ ਵਿੱਚ ਕਾਨਫਰੰਸ
ਇੱਥੇ ਅੱਜ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊਡੈਮੋਕ੍ਰੇਸੀ ਵੱਲੋਂ ਖਟਕੜ ਕਲਾਂ ਵਿੱਚ ਸਿਆਸੀ ਕਾਨਫਰੰਸ ਕਰਕੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਕਾਨਫਰੰਸ ਵਿੱਚ ਰੇਹੜੀ ਵਰਕਰਜ਼ ਯੂਨੀਅਨ, ਆਟੋ ਵਰਕਰ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ, ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ, ਜੁਗਾੜੂ ਰੇਹੜਾ ਵਰਕਰ ਯੂਨੀਅਨ, ਕਿਸਾਨਾਂ, ਨੌਜਵਾਨਾਂ ਅਤੇ ਔਰਤਾਂ ਨੇ ਭਰਵੀਂ ਸ਼ਮੂਲੀਅਤ ਕੀਤੀ। ਬੁਲਾਰਿਆਂ ਨੇ ਲੋਕਾਂ ਨੂੰ ਇਨਕਲਾਬੀ ਬਦਲ ਉਸਾਰਨ ਦਾ ਸੱਦਾ ਦਿੱਤਾ। ਕਾਮਰੇਡ ਦਰਸ਼ਨ ਖਟਕੜ ਨੇ ਕਿਹਾ ਕਿ ਲੋਕਾਂ ਦੀ ਮਿਹਨਤਸ਼ਕਤੀ ਅਤੇ ਦੇਸ਼ ਦੀ ਸੰਪੱਤੀ ਦੀ ਲੁੱਟ ਕਰ ਰਹੇ ਦੇਸੀ ਵਿਦੇਸ਼ੀ ਕਾਰਪੋਰੇਟ ਭਾਰਤੀ ਲੋਕ ਲਹਿਰਾਂ ਅੱਗੇ ਟਿਕ ਨਹੀਂ ਸਕਣਗੇ।
ਪਾਰਟੀ ਦੇ ਆਗੂ ਕੁਲਵਿੰਦਰ ਸਿੰਘ ਵੜੈਚ, ਦਲਜੀਤ ਸਿੰਘ ਐਡਵੋਕੇਟ, ਗੁਰਬਖਸ਼ ਕੌਰ ਸੰਘਾ, ਹਰੀ ਰਾਮ ਰਸੂਲਪੁਰੀ, ਕਮਲਜੀਤ ਸਨਾਵਾ ਨੇ ਕਿਹਾ ਕਿ ਦੇਸ਼ ਦੇ ਨੇਤਾਵਾਂ ਦੇ ਚਿਹਰੇ ਬਦਲਣ ਨਾਲ ਦੇਸ਼ ਦੀਆਂ ਸਮੱਸਿਆਵਾਂ ਹੱਲ ਨਹੀਂ ਹੋ ਸਕਦੀਆਂ ਜਿਸ ਲਈ ਬਰਾਬਰਤਾ ਵਾਲਾ ਨਵਾਂ ਸਿਆਸੀ-ਆਰਥਿਕ ਢਾਂਚਾ ਉਸਾਰਨ ਲਈ ਇਨਕਲਾਬ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਫਾਸ਼ੀਵਾਦੀ ਅਤੇ ਦੇਸੀ ਵਿਦੇਸ਼ੀ ਕਾਰਪੋਰੇਟ ਪੱਖੀ ਸਰਕਾਰ ਹੈ ਜੋ ਇੱਕ ਤੋਂ ਬਾਅਦ ਇੱਕ ਸਰਕਾਰੀ ਅਦਾਰੇ ਵੇਚ ਰਹੀ ਹੈ। ਇਸ ਮੌਕੇ ਏਕਤਾ ਕਲਾ ਮੰਚ ਲਸਾੜਾ ਵੱਲੋਂ ਨਾਟਕ ਅਤੇ ਕੋਰਿਓਗ੍ਰਾਫੀਆਂ ਪੇਸ਼ ਕੀਤੀਆਂ ਗਈਆਂ।

Advertisement

Advertisement
Author Image

sanam grng

View all posts

Advertisement