ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ਹੀਦ ਗੁਲਜ਼ਾਰਾ ਸਿੰਘ ਭੱਠਲ ਨੂੰ ਸ਼ਰਧਾਂਜਲੀਆਂ ਭੇਟ

08:10 AM May 15, 2024 IST
ਗੁਲਜਾਰਾ ਸਿੰਘ ਭੱਠਲ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਯਾਦਗਾਰ ਕਮੇਟੀ ਮੈਂਬਰ ਤੇ ਜਥੇਬੰਦਕ ਆਗੂ। - ਫੋਟੋ: ਰਵੀ

ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਬਰਨਾਲਾ/ਧਨੌਲਾ, 14 ਮਈ
ਨਕਸਲਵਾੜੀ ਲਹਿਰ ਦੇ ਸ਼ਹੀਦ ਗੁਲਜ਼ਾਰਾ ਸਿੰਘ ਭੱਠਲ ਦੀ ਬਰਸੀ ਮੌਕੇ ਪਿੰਡ ਭੱਠਲਾਂ ਵਿੱਚ ਕਰਵਾਏ ਸਮਾਗਮ ’ਚ ਕਿਸਾਨ, ਮਜ਼ਦੂਰ ਤੇ ਇਨਕਲਾਬੀ ਆਗੂਆਂ ਵੱਲੋਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਕਾਮਰੇਡ ਗੁਲਜ਼ਾਰਾ ਸਿੰਘ ਭੱਠਲ ਯਾਦਗਾਰੀ ਲਾਟ ਵਿੱਚ ਇਨਕਲਾਬੀ ਗੀਤਾਂ ਤੇ ਨਾਅਰਿਆਂ ਨਾਲ ਝੰਡਾ ਲਹਿਰਾਉਣ ਦੀ ਰਸਮ ਉਨ੍ਹਾਂ ਦੇ ਸਾਥੀ ਰਹੇ ਮਾਸਟਰ ਝੰਡਾ ਸਿੰਘ ਨੇ ਅਦਾ ਕੀਤੀ। ਇਸ ਮੌਕੇ ਯਾਦਗਾਰ ਕਮੇਟੀ ਦੇ ਮੈਂਬਰ ਬਲਵੀਰ ਚੰਦ ਲੌਂਗੋਵਾਲ ਨੇ ਦੱਸਿਆ ਕਿ ਇਨਕਲਾਬੀ ਵਿਚਾਰਾਂ ਦੇ ਧਾਰਨੀ ਕਾਮਰੇਡ ਗੁਲਜ਼ਾਰਾ ਸਿੰਘ ਭੱਠਲ ਨੂੰ ਪੁਲੀਸ ਵੱਲੋਂ 12 ਮਈ 1970 ਨੂੰ ਹਰੀਗੜ੍ਹ ਵਿੱਚ ਗੋਲੀਆਂ ਮਾਰ ਕੇ ਸ਼ਹੀਦ ਕਰ ਦਿੱਤਾ ਗਿਆ ਸੀ।
ਇਸ ਮੌਕੇ ‘ਨਕਸਲਵਾੜੀ ਲਹਿਰ ਅਤੇ ਅੱਜ ਦੀਆਂ ਚੁਣੌਤੀਆਂ’ ਵਿਸ਼ੇ ਬਾਰੇ ਕਰਵਾਈ ਵਿਚਾਰ-ਚਰਚਾ ਨੂੰ ਸੰਬੋਧਨ ਕਰਦਿਆਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਡਾ. ਦਰਸ਼ਨ ਪਾਲ ਨੇ ਕਿਹਾ ਕਿ ਕਿਸਾਨਾਂ-ਮਜ਼ਦੂਰਾਂ ਦੇ ਹੱਕਾਂ ਲਈ ਸੰਘਰਸ਼ ਕਰਨ ਦੀ ਜ਼ਰੂਰਤ ਹੈ। ਇਸ ਮੌਕੇ ਸੀਪੀਆਈ ਐਮਐਲ (ਲਿਬਰੇਸ਼ਨ) ਦੇ ਆਗੂ ਸੁਖਦਰਸ਼ਨ ਨੱਤ, ਇਨਕਲਾਬੀ ਕੇਂਦਰ ਪੰਜਾਬ ਦੇ ਪ੍ਰਧਾਨ ਨਰੈਣ ਦੱਤ ਨੇ ਵੀ ਵਿਚਾਰ ਰੱਖੇ।

Advertisement

Advertisement
Advertisement