ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ਹੀਦ ਕੁਲਦੀਪ ਸਿੰਘ ਨੂੰ ਸ਼ਰਧਾਂਜਲੀਆਂ ਭੇਟ

06:38 AM Jul 18, 2023 IST
ਸ਼ਰਧਾਂਜਲੀ ਸਮਾਗਮ ਵਿੱਚ ਸ਼ਾਮਲ ਵਿਧਾਇਕ ਡਾ.ਕਸ਼ਮੀਰ ਸਿੰਘ ਸੋਹਲ ਅਤੇ ਹੋਰ।

ਗੁਰਖਸ਼ਪੁਰੀ
ਤਰਨ ਤਾਰਨ, 17 ਜੁਲਾਈ
ਲਾਸ ਨਾਇਕ ਸੂਬੇਦਾਰ ਕੁਲਦੀਪ ਸਿੰਘ ਨੂੰ ਅੱਜ ਉਸ ਦੇ ਜੱਦੀ ਪਿੰਡ ਸਵਰਗਾਪੁਰੀ (ਨੇੜੇ ਝਬਾਲ) ਵਿੱਚ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਅੰਤਿਮ ਅਰਦਾਸ ਵਿੱਚ ਹਲਕਾ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਤੋਂ ਇਲਾਵਾ ਇਲਾਕਾ ਭਰ ਤੋਂ ਪਿੰਡਾਂ ਦੇ ਪਤਵੰਤਿਆਂ, ਸਰਪੰਚਾਂ, ਰਾਜਸੀ, ਧਾਰਮਿਕ, ਸਮਾਜਿਕ ਜਥੇਬੰਦੀਆਂ ਦੇ ਆਗੂਆਂ ਸ਼ਮੂਲੀਅਤ ਕੀਤੀ| ਇਸ ਮੌਕੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਫੌਜੀਆਂ ਦਾ ਪੂਰਾ ਸਤਿਕਾਰ ਕਰਦੀ ਹੈ| ਉਨ੍ਹਾਂ ਕਿਹਾ ਕਿ ਸ਼ਹੀਦ ਕੁਲਦੀਪ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ ਇੱਕ ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਭੇਜੀ ਪਹਿਲੀ ਕਿਸ਼ਤ ਦੀ ਪੰਜ ਲੱਖ ਰੁਪਏ ਪੱਚੀ ਹਜ਼ਾਰ ਰੁਪਏ ਦਾ ਚੈੱਕ ਵੀ ਪਰਿਵਾਰ ਨੂੰ ਸੌਂਪਿਆ। ਇਸ ਮੌਕੇ ਸਾਬਕਾ ਸੈਨਿਕ ਵੈਲਫੇਅਰ ਕਮੇਟੀ ਪੰਜਾਬ ਦੇ ਚੇਅਰਮੈਨ ਸੂਬੇਦਾਰ ਸੇਵਾ ਸਿੰਘ, ਸੂਬੇਦਾਰ ਹੈਦਰ ਸਿੰਘ, ਤਸਵੀਰ ਸਿੰਘ, ਵਿਧਾਇਕ ਦੇ ਨਿੱਜੀ ਸਹਾਇਕ ਪ੍ਰਦੀਪ ਸਿੰਘ ਹਾਜ਼ਰ ਸਨ। ਭਾਰਤੀ ਫ਼ੌਜ ਦੀ 16 ਕਾਰਪਸ ਦਾ ਜਵਾਨ ਕੁਲਦੀਪ ਸਿੰਘ 9 ਜੁਲਾਈ ਨੂੰ ਜੰਮੂ-ਕਸ਼ਮੀਰ ਵਿੱਚ ਡੋਗਰਾ ਨਾਲੇ ਵਿੱਚ ਵਗਦੇ ਪਾਣੀ ਦੇ ਤੇਜ਼ ਵਹਾਅ ਵਿੱਚ ਆਪਣੇ ਸਾਥੀ ਤੇਲੂ ਰਾਮ ਨੂੰ ਬਚਾਉਂਦਿਆਂ ਖੁਦ ਮੌਤ ਦੇ ਮੂੰਹ ਵਿੱਚ ਚਲਾ ਗਿਆ ਸੀ। ਸ਼ਹੀਦ ਕੁਲਦੀਪ ਸਿੰਘ ਆਪਣੇ ਪਿੱਛੇ ਮਾਤਾ-ਪਿਤਾ ਤੋਂ ਇਲਾਵਾ ਵਿਧਵਾ ਅਤੇ ਧੀ ਪੁੱਤਰ, ਦੋ ਬੱਚੇ ਛੱਡ ਗਿਆ ਹੈ|

Advertisement

Advertisement
Tags :
ਸ਼ਹੀਦਸ਼ਰਧਾਂਜਲੀਆਂਸਿੰਘਕੁਲਦੀਪ
Advertisement